UP News : ਫਰੂਖਾਬਾਦ ’ਚ ਅੰਬਾਂ ਦੇ ਬਾਗ਼ ਵਿਚ ਦੋ ਸਹੇਲੀਆਂ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਮਿਲੀਆਂ

By : BALJINDERK

Published : Aug 27, 2024, 2:39 pm IST
Updated : Aug 27, 2024, 2:39 pm IST
SHARE ARTICLE
ਮੌਕੇ ’ਤੇ ਪੁਲਿਸ ਜਾਂਚ ਕਰਦੀ ਹੋਈ
ਮੌਕੇ ’ਤੇ ਪੁਲਿਸ ਜਾਂਚ ਕਰਦੀ ਹੋਈ

UP News : ਪੁਲਿਸ ਅਤੇ ਫੋਰੈਂਸਿਕ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਕਰ ਰਹੀਆਂ ਜਾਂਚ

UP News : ਉੱਤਰ ਪ੍ਰਦੇਸ਼ ਦੇ ਫਰੂਖਾਬਾਦ ਜ਼ਿਲ੍ਹੇ ਵਿੱਚ ਇੱਕ ਅੰਬ ਦੇ ਬਾਗ ਵਿਚ ਦੋ ਸਹੇਲੀਆਂ ਦੀਆਂ ਲਾਸ਼ਾਂ ਇੱਕੋ ਦੁਪੱਟੇ ਨਾਲ ਦਰੱਖਤ ਨਾਲ ਲਟਕਦੀਆਂ ਮਿਲੀਆਂ। ਜਿਸ ਤੋਂ ਬਾਅਦ ਪਿੰਡ ‘ਚ ਸਨਸਨੀ ਫੈਲ ਗਈ। ਪਿੰਡ ਵਾਸੀਆਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਅਤੇ ਫੋਰੈਂਸਿਕ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ। ਇਸ ਤੋਂ ਬਾਅਦ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪਹਿਲੀ ਨਜ਼ਰੇ ਪੁਲਿਸ ਇਸ ਨੂੰ ਖੁਦਕੁਸ਼ੀ ਦਾ ਮਾਮਲਾ ਦੱਸ ਰਹੀ ਹੈ ਜਦਕਿ ਪਰਿਵਾਰਕ ਮੈਂਬਰ ਕਤਲ ਕਰਕੇ ਲਾਸ਼ ਨੂੰ ਲਟਕਾਉਣ ਦਾ ਦੋਸ਼ ਲਗਾ ਰਹੇ ਹਨ।

ਇਹ ਵੀ ਪੜੋ:Shri Muktsar Sahib News : ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਗਿਰੋਹ ਦਾ ਕੀਤਾ ਪਰਦਾਫਾਸ਼

ਘਟਨਾ ਕੋਤਵਾਲੀ ਕਯਾਮਗੰਜ ਖੇਤਰ ਦੇ ਭਗੌਤੀਪੁਰ ਪਿੰਡ ਦੀ ਹੈ। ਰਾਮਵੀਰ ਜਾਟਵ ਦੀ ਬੇਟੀ ਬਬਲੀ ਅਤੇ ਮਹਿੰਦਰ ਜਾਟਵ ਦੀ ਬੇਟੀ ਸ਼ਸ਼ੀ ਦੋਵੇਂ ਚੰਗੀਆਂ ਸਹੇਲੀਆਂ ਸਨ। ਜਨਮ ਅਸ਼ਟਮੀ ਦੇ ਮੌਕੇ ‘ਤੇ ਦੋਵੇਂ ਮੰਦਰ ‘ਚ ਹੋ ਰਹੇ ਪ੍ਰੋਗਰਾਮ ‘ਚ ਸ਼ਾਮਲ ਹੋਣ ਲਈ ਗਈਆਂ ਸਨ। ਜਦੋਂ ਉਹ ਦੇਰ ਰਾਤ ਤੱਕ ਵਾਪਸ ਨਾ ਆਈਆਂ ਤਾਂ ਪਰਿਵਾਰਕ ਮੈਂਬਰਾਂ ਨੇ ਅੰਦਾਜ਼ਾ ਲਗਾਇਆ ਲੜਕੀਆਂ ਆਪਣੀ ਭੂਆ ਦੇ ਘਰ ਹੀ ਰੁਕ ਗਈਆਂ ਹੋਣਗੀਆਂ । ਪਰ ਮੰਗਲਵਾਰ ਸਵੇਰੇ ਪਿੰਡ ਵਾਸੀਆਂ ਨੇ ਅੰਬਾਂ ਦੇ ਬਾਗ ‘ਚ ਦਰੱਖਤ ਨਾਲ ਲਟਕਦੀਆਂ ਦੋਹਾਂ ਦੀਆਂ ਲਾਸ਼ਾਂ ਦੇਖੀਆਂ। ਜਿਸ ਤੋਂ ਬਾਅਦ ਹੰਗਾਮਾ ਮਚ ਗਿਆ। ਪਿੰਡ ਵਾਸੀਆਂ ਨੇ ਪਰਿਵਾਰਕ ਮੈਂਬਰਾਂ ਅਤੇ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ‘ਤੇ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਦੋਵਾਂ ਦੇ ਕਤਲ ਬਾਅਦ ਲਾਸ਼ ਨੂੰ ਲਟਕਾਉਣ ਦਾ ਦੋਸ਼ ਲਗਾਇਆ ਹੈ।

ਇਹ ਵੀ ਪੜੋ:Sardar Joginder Singh : ਸ. ਜੋਗਿੰਦਰ ਸਿੰਘ ਜੀ ਨੂੰ ਸ਼ਰਧਾਂਜਲੀ 

ਦੂਜੇ ਪਾਸੇ ਸੂਚਨਾ ਮਿਲਣ ’ਤੇ ਪੁਲਿਸ ਸੁਪਰਡੈਂਟ ਆਲੋਕ ਪ੍ਰਿਯਾਦਰਸ਼ੀ ਵੀ ਫੋਰਸ ਨਾਲ ਮੌਕੇ ’ਤੇ ਪਹੁੰਚ ਗਏ। ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ, ਜਿਸ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ। ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਸੁਪਰਡੈਂਟ ਨੇ ਮ੍ਰਿਤਕ ਲੜਕੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ। ਵਧੀਕ ਪੁਲਿਸ ਸੁਪਰਡੈਂਟ ਡਾ. ਸੰਜੇ ਕੁਮਾਰ ਨੇ ਦੱਸਿਆ ਕਿ ਪਹਿਲੀ ਨਜ਼ਰੇ ਇਹ ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ। ਪਰ ਉਸ ਨੇ ਖੁਦਕੁਸ਼ੀ ਕਰਨ ਦਾ ਕਾਰਨ ਸਪੱਸ਼ਟ ਨਹੀਂ ਕੀਤਾ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ। ਪੁਲਿਸ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।

(For more news apart from  two friends were found hanging from tree in mango orchard bodies in Farrukhabad News in Punjabi, stay tuned to Rozana Spokesman)

 

ਸਪੋਕਸਮੈਨ ਸਮਾਚਾਰ ਸੇਵਾ

Advertisement

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM
Advertisement