ਸਿਲੀਗੁੜੀ ਹਸਪਤਾਲ ਦੇ CCU 'ਚ ਲੱਗੀ ਅੱਗ, ਇੱਕ ਮਰੀਜ਼ ਦੀ ਮੌਤ
Published : Sep 27, 2019, 11:31 am IST
Updated : Sep 27, 2019, 11:31 am IST
SHARE ARTICLE
Hospital in Siliguri
Hospital in Siliguri

ਪੱਛਮੀ ਬੰਗਾਲ ਦੇ ਸਿਲੀਗੁੜੀ 'ਚ ਉੱਤਰ ਬੰਗਾਲ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸੀ.ਸੀ.ਯੂ. 'ਚ ਸ਼ੁੱਕਰਵਾਰ ਦੀ ਸਵੇਰ ਲਗਭਗ 5..

ਸਿਲੀਗੁੜੀ: ਪੱਛਮੀ ਬੰਗਾਲ ਦੇ ਸਿਲੀਗੁੜੀ 'ਚ ਉੱਤਰ ਬੰਗਾਲ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸੀ.ਸੀ.ਯੂ. 'ਚ ਸ਼ੁੱਕਰਵਾਰ ਦੀ ਸਵੇਰ ਲਗਭਗ 5 ਵਜੇ ਅੱਗ ਲੱਗ ਗਈ। ਅੱਗ ਲੱਗਣ ਦੀ ਘਟਨਾ ਸੁਣ ਕੇ ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ।

Hospital in SiliguriHospital in Siliguri

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਿਸ ਸਮੇਂ ਅੱਗ ਲੱਗੀ, ਉਸ ਸਮੇਂ ਸੀ.ਸੀ.ਯੂ. 'ਚ 10 ਮਰੀਜ਼ ਭਰਤੀ ਸਨ। ਹਸਪਤਾਲ ਪ੍ਰਸ਼ਾਸਨ ਨੇ ਜਲਦੀ 'ਚ ਉਨ੍ਹਾਂ ਮਰੀਜ਼ਾਂ ਨੂੰ ਬਾਹਰ ਕੱਢਿਆ। ਹਾਲਾਂਕਿ ਇਸ ਦੌਰਾਨ ਇਕ ਮਹਿਲਾ ਮਰੀਜ਼ ਦੀ ਮੌਤ ਹੋ ਗਈ। ਉਕਤ ਮ੍ਰਿਤਕ ਇਸਲਾਮਪੁਰ ਵਾਸੀ ਦੱਸੀ ਗਈ ਹੈ।

Hospital in SiliguriHospital in Siliguri

ਹਸਪਤਾਲ ਪ੍ਰਸ਼ਾਸਨ ਵਲੋਂ ਦੱਸਿਆ ਗਿਆ ਕਿ ਜਿਸ ਮਰੀਜ਼ ਦੀ ਮੌਤ ਹੋ ਗਈ ਹੈ, ਉਹ ਵੈਂਟੀਲੇਟਰ 'ਤੇ ਸੀ ਅਤੇ ਉਸ ਦੀ ਸਥਿਤੀ ਚਿੰਤਾਜਨਕ ਸੀ। ਸੀ.ਸੀ.ਯੂ. 'ਚ ਭਰਤੀ ਹੋਰ ਮਰੀਜ਼ਾਂ ਨੂੰ ਇਕ ਨਿੱਜੀ ਨਰਸਿੰਗ ਹੋਮ 'ਚ ਸ਼ਿਫਟ ਕੀਤਾ ਗਿਆ ਹੈ। ਪਹਿਲੀ ਨਜ਼ਰ 'ਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement