ਖੇਤੀ ਬਿਲਾਂ ‘ਤੇ ਭਾਰੀ ਵਿਰੋਧ ਦੇ ਬਾਵਜੂਦ ਡਟੇ PM ਮੋਦੀ ਫਿਰ ਗਿਣਾਏ ਖੇਤੀ ਬਿਲਾਂ ਦੇ ਫਾਇਦੇ
Published : Sep 27, 2020, 1:10 pm IST
Updated : Sep 27, 2020, 1:14 pm IST
SHARE ARTICLE
PM Modi
PM Modi

‘ਮਨ ਕੀ ਬਾਤ’ ਦੌਰਾਨ ਬੋਲੇ ਮੋਦੀ- ਕਿਸਾਨ ਆਤਮ ਨਿਰਭਰ ਭਾਰਤ ਦੀ ਨੀਂਹ

ਨਵੀਂ ਦਿੱਲੀ:  ਅਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਜ਼ਰੀਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਦੇਸ਼ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਹਨਾਂ ਨੇ ਕਿਸਾਨਾਂ ਦੇ ਯੋਗਦਾਨ ਬਾਰੇ ਜ਼ਿਕਰ ਕੀਤਾ ਅਤੇ ਉਹਨਾਂ ਦੇ ਕਈ ਕਿੱਸੇ ਸੁਣਾਏ। ਉਹਨਾਂ ਕਿਹਾ ਕੋਰੋਨਾ ਦੀ ਮੁਸ਼ਕਿਲ ਘੜੀ ਵਿਚ ਵੀ ਖੇਤੀਬਾੜੀ ਖੇਤਰ ਵਿਚ ਕਿਸਾਨਾਂ ਨੇ ਹਿੰਮਤ ਨਹੀਂ ਹਾਰੀ। ਭਾਰੀ ਸੰਕਟ ਦੌਰਾਨ ਵੀ ਕਿਸਾਨਾਂ ਨੇ ਦਮ ਦਿਖਾਇਆ।

Mann Ki BaatMann Ki Baat

ਉਹਨਾਂ ਕਿਹਾ ਦੇਸ਼ ਦਾ ਖੇਤੀਬਾੜੀ ਖੇਤਰ, ਸਾਡੇ ਕਿਸਾਨ, ਸਾਡੇ ਪਿੰਡ ਆਤਮ ਨਿਰਭਰ ਭਾਰਤ ਦੀ ਨੀਂਹ ਹਨ। ਜੇਕਰ ਇਹ ਮਜ਼ਬੂਤ ਹੋਣਗੇ ਤਾਂ ਆਤਮ ਨਿਰਭਰ ਭਾਰਤ ਦੀ ਨੀਂਹ ਮਜ਼ਬੂਤ ਹੋਵੇਗੀ। ਮਨ ਕੀ ਬਾਤ ਦੇ 69ਵੇਂ ਐਪੀਸੋਡ ਦੌਰਾਨ ਮੋਦੀ ਨੇ ਕਿਹਾ ਕਿ ਬੀਤੇ ਕੁਝ ਸਮੇਂ ਵਿਚ ਇਹਨਾਂ ਖੇਤਰਾਂ ਨੇ ਅਪਣੇ ਆਪ ਨੂੰ ਕਈ ਬੰਦਿਸ਼ਾਂ ਤੋਂ ਅਜ਼ਾਦ ਕੀਤਾ ਹੈ।

PM Modi in Mann Ki BaatMann Ki Baat

ਖੇਤੀ ਬਿਲਾਂ ਦੇ ਫਾਇਦੇ ਦੱਸਦੇ ਹੋਏ ਉਹਨਾਂ ਨੇ ਕੁਝ ਕਿਸਾਨਾਂ ਦੀਆਂ ਉਦਾਹਰਣਾਂ ਦੇ ਕੇ ਕਿਹਾ ਕਿ ਦੇਸ਼ ਦੇ ਕਿਸਾਨਾਂ ਨੂੰ ਹੁਣ ਇਕ ਨਵੀਂ ਤਾਕਤ ਮਿਲੀ ਹੈ। ਇਸ ਦੌਰਾਨ ਉਹਨਾਂ ਨੇ ਮਹਾਰਾਸ਼ਟਰ, ਤਮਿਲਨਾਡੂ ਅਤੇ ਉੱਤਰ ਪ੍ਰਦੇਸ਼ ਦੀਆਂ ਕੁਝ ਉਦਾਹਰਣਾਂ ਦਿੱਤੀਆਂ।

Punjab FarmerPunjab Farmer

ਉਹਨਾਂ ਕਿਹਾ ਕਿ ਹਰਿਆਣਾ ਦੇ ਇਕ ਕਿਸਾਨ ਨੇ ਉਹਨਾਂ ਨੂੰ ਦੱਸਿਆ ਕਿ ਇਕ ਸਮਾਂ ਸੀ ਜਦੋਂ ਉਹਨਾਂ ਨੂੰ ਮੰਡੀ ਤੋਂ ਬਾਹਰ ਅਪਣੇ ਫਲ ਅਤੇ ਸਬਜ਼ੀਆਂ ਵੇਚਣ ਵਿਚ ਮੁਸ਼ਕਿਲ ਆਉਂਦੀ ਸੀ ਪਰ 2014 ਵਿਚ ਫਲ ਅਤੇ ਸਬਜ਼ੀਆਂ ਨੂੰ ਏਪੀਐਮਸੀ  ਐਕਟ ਤੋਂ ਬਾਹਰ ਕਰ ਦਿੱਤਾ ਗਿਆ, ਇਸ ਦਾ ਉਹਨਾਂ ਨੂੰ ਤੇ ਉਹਨਾਂ ਦੇ ਸਾਥੀਆਂ ਨੂੰ ਕਾਫ਼ੀ ਫਾਇਦਾ ਹੋਇਆ।

Farmer Farmer

ਉਹਨਾਂ ਕਿਹਾ ਮਹਾਰਾਸ਼ਟਰ ਵਿਚ ਫਲ਼ ਅਤੇ ਸਬਜ਼ੀਆਂ ਨੂੰ ਏਪੀਐਮਸੀ ਦੇ ਘੇਰੇ ਤੋਂ ਬਾਹਰ ਕੀਤਾ ਗਿਆ, ਇਸ ਬਦਲਾਅ ਨੇ  ਮਹਾਰਾਸ਼ਟਰ ਦੇ ਕਿਸਾਨਾਂ ਦੀ ਸਥਿਤੀ ਬਦਲੀ ਹੈ। ਇਸ ਤੋਂ ਇਲਾਵਾ ਮਨ ਕੀ ਬਾਤ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਵੀ ਯਾਦ ਕੀਤਾ। ਇਸ ਦੌਰਾਨ ਉਹਨਾਂ ਨੇ ਸਰਜੀਕਲ ਸਟ੍ਰਾਈਕ ਦਾ ਵੀ ਜ਼ਿਕਰ ਕੀਤਾ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement