
ਹੁਣ ਇਹਨਾਂ ਬਿੱਲਾਂ ਨੇ ਕਾਨੂੰਨ ਦਾ ਰੂਪ ਧਾਰਨ ਕਰ ਲਿਆ ਹੈ
ਨਵੀਂ ਦਿੱਲੀ - ਖੇਤੀ ਆਰਡੀਨੈਂਸ ਲੋਕ ਸਭਾ ਅਤੇ ਰਾਜ ਸਭਾ ਵਿਚ ਪਾਸ ਹੋਣ ਤੋਂ ਬਾਅਦ ਹੁਣ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਇਹਨਾਂ ਬਿੱਲਾਂ 'ਤੇ ਦਸਤਖ਼ਤ ਕਰ ਦਿੱਤੇ ਹਨ। ਹੁਣ ਇਹਨਾਂ ਬਿੱਲਾਂ ਨੇ ਕਾਨੂੰਨ ਦਾ ਰੂਪ ਧਾਰਨ ਕਰ ਲਿਆ ਹੈ। ਕੇਂਦਰ ਸਰਕਾਰ ਜਲਦ ਹੀ ਇਸ ਦੀ ਜਾਣਕਾਰੀ ਸਾਝੀ ਕਰ ਸਕਦੀ ਹੈ।
ਦੱਸ ਦਈਏ ਕਿ ਰਾਜ ਸਭਾ ਵਿਚ ਖੇਤੀਬਾੜੀ ਨਾਲ ਜੁੜੇ ਦੋ ਵਿਵਾਦਤ ਬਿੱਲਾਂ ਦੇ ਪਾਸ ਹੋਣ ਤੋਂ ਬਾਅਦ ਕਈ ਵਿਰੋਧੀ ਪਾਰਟੀਆਂ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਇਨ੍ਹਾਂ ਦੋਵਾਂ ਪ੍ਰਸਤਾਵਿਤ ਬਿੱਲਾਂ ‘ਤੇ ਦਸਤਖ਼ਤ ਨਾ ਕਰਨ ਦੀ ਅਪੀਲ ਕੀਤੀ ਸੀ। ਰਾਜ ਸਭਾ ਵਿਚ 20 ਸਤੰਬਰ ਨੂੰ ਵਿਰੋਧੀ ਧਿਰਾਂ ਨੇ ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਨੂੰ ਪਾਸ ਕਰਨ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਸੀ।
Farmer Protest
18 ਵਿਰੋਧੀ ਪਾਰਟੀਆਂ ਨੇ ਇਸ ਮਾਮਲੇ ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਇੱਕ ਪੱਤਰ ਲਿਖਿਆ ਸੀ, ਜਿਸ ਵਿੱਚ ਬਿੱਲਾਂ ਨੂੰ ਪਾਸ ਕਰਨ ਦੇ ਸਰਕਾਰ ਦੇ ਢੰਗ ਨੂੰ ‘ਲੋਕਤੰਤਰ ਦਾ ਕਤਲ’ ਦੱਸਿਆ ਗਿਆ ਸੀ।
ਦੱਸ ਦਈਏ ਕਿ ਪੰਜਾਬ-ਹਰਿਆਣਾ ਦੇ ਕਿਸਾਨਾਂ ਤੋਂ ਇਲਾਵਾ ਹੋਰ ਵੀ ਕਈ ਸੂਬਿਆਂ ਦੇ ਕਿਸਾਨ ਇਸ ਬਿੱਲ ਦਾ ਵਿਰੋਧ ਕਰ ਰਹੇ ਸਨ। ਕਿਸਾਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਕਿਸਾਨਾਂ ਨੇ ਸੜਕਾਂ ਰੇਲ ਗੱਡੀਆਂ ਆਦਿ ਸਭ ਕੁੱਝ ਜਾਮ ਕਰ ਦਿੱਤਾ ਸੀ।