
ਹਾਰਟ ਅਟੈਕ ਦੱਸਿਆ ਜਾ ਰਿਹਾ ਹੈ ਮੌਤ ਦਾ ਕਾਰਨ
ਸੋਨੀਪਤ: ਭਾਰਤ ਬੰਦ ਅੰਦੋਲਨ ਦੇ ਦੌਰਾਨ ਸਿੰਘੂ ਬਾਰਡਰ 'ਤੇ ਹੱਕਾਂ ਲਈ ਡਟੇ ਪੰਜਾਬ ਦੇ ਇਕ ਹੋਰ ਕਿਸਾਨ ਦੀ ਸੋਮਵਾਰ ਸਵੇਰੇ ਮੌਤ ਹੋ ਗਈ। ਮੁੱਢਲੀ ਜਾਂਚ ਵਿੱਚ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਗਿਆ ਹੈ। ਹਾਲਾਂਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਜਨਰਲ ਹਸਪਤਾਲ ਭੇਜ ਦਿੱਤਾ ਹੈ।
Farmer Death
ਮ੍ਰਿਤਕ ਦੀ ਪਛਾਣ ਬਘੇਲ ਰਾਮ (55) ਵਜੋਂ ਹੋਈ ਹੈ, ਜੋ ਕਿ ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਪਿੰਡ ਖੇਲਾ ਦਾ ਵਸਨੀਕ ਹੈ, ਜੋ ਕਿ ਸਿੰਘੂ ਬਾਰਡਰ 'ਤੇ ਚੱਲ ਰਹੇ ਅੰਦੋਲਨ ਵਿੱਚ ਸ਼ਾਮਲ ਹੋਣ ਆਇਆ ਸੀ।
Hanging till Death
ਬਘੇਲ ਰਾਮ 18 ਸਤੰਬਰ ਨੂੰ ਦੁਬਾਰਾ ਸਿੰਘੂ ਬਾਰਡਰ ਗਿਆ ਸੀ। ਉਹ ਸੋਮਵਾਰ ਸਵੇਰੇ ਆਪਣੇ ਤੰਬੂ ਵਿੱਚ ਮ੍ਰਿਤਕ ਪਾਏ ਗਏ। ਜਦੋਂ ਸਾਥੀ ਕਿਸਾਨਾਂ ਨੇ ਉਨ੍ਹਾਂ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਨਾ ਉੱਠੇ।
Death
ਇਸ 'ਤੇ ਡਾਕਟਰ ਨੂੰ ਬੁਲਾ ਕੇ ਜਾਂਚ ਕੀਤੀ ਗਈ, ਜਿਥੇ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਨਰਲ ਹਸਪਤਾਲ ਭੇਜ ਦਿੱਤਾ ਹੈ। ਬਘੇਲ ਰਾਮ ਲਗਾਤਾਰ ਕਿਸਾਨ ਅੰਦੋਲਨ ਵਿੱਚ ਸੇਵਾ ਨਿਭਾ ਰਹੇ ਸਨ। ਉਹ ਕੁਝ ਦਿਨ ਪਹਿਲਾਂ ਹੀ ਵਾਪਸ ਚਲੇ ਗਏ ਸਨ ਅਤੇ ਹੁਣ 18 ਸਤੰਬਰ ਨੂੰ ਵਾਪਸ ਸਿੰਘੂ ਬਾਰਡਰ ਆ ਗਏ ਸਨ।
Farmer protest
ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਕਿਸਾਨਾਂ ਨੂੰ ਇਸ ਭਾਰਤ ਬੰਦ ਵਿੱਚ ਵਿਰੋਧੀ ਪਾਰਟੀਆਂ ਦਾ ਸਮਰਥਨ ਵੀ ਮਿਲਿਆ ਹੈ। ਕਾਂਗਰਸ, ਆਮ ਆਦਮੀ ਪਾਰਟੀ, ਸ਼ਿਵ ਸੈਨਾ ਨੇ ਕਿਸਾਨਾਂ ਦੇ ਭਾਰਤ ਬੰਦ ਦਾ ਸਮਰਥਨ ਕੀਤਾ ਹੈ।
Bharat Band by farmers against farm bills