
ਇਸ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ ’ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ ਹੈ।
ਨਵੀਂ ਦਿੱਲੀ: ਪਿਛਲੇ ਇਕ ਸਾਲ ਤੋਂ ਖੇਤੀ ਕਾਨੂੰਨਾਂ ਵਿਰੁੱਧ ਡਟੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਦੇ ਚਲਦਿਆਂ ਕਿਸਾਨ ਸੰਗਠਨਾਂ ਨੇ ਅੱਜ ਸੋਮਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ, ਜਿਸ ਨੂੰ ਕਈ ਰਾਜਨੀਤਕ ਪਾਰਟੀਆਂ ਨੇ ਵੀ ਸਮਰਥਨ ਦਿੱਤਾ ਹੈ। ਕਿਸਾਨ ਸੰਗਠਨਾਂ ਵਲੋਂ ਸੋਮਵਾਰ ਨੂੰ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।
Bharat Bandh
ਹੋਰ ਪੜ੍ਹੋ: ਸ਼ੁਰੂ ਤੋਂ ਹੀ ਮਨੂੰਵਾਦੀਏ ਸਿੱਖੀ ਨਾਲ ਦੁਸ਼ਮਣੀ ਕਮਾਉਂਦੇ ਆਏ ਹਨ: ਪਰਮਜੀਤ ਕੌਰ ਖਾਲੜਾ
ਇਸ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ ’ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ ਹੈ। ਭਾਰਤ ਬੰਦ ਦੌਰਾਨ ਕਿਸਾਨਾਂ ਨੇ ਮੁੱਖ ਤੌਰ 'ਤੇ ਦਿੱਲੀ, ਯੂਪੀ ਅਤੇ ਹਰਿਆਣਾ ਵਿਚ ਆਪਣੇ ਪ੍ਰਦਰਸ਼ਨ ਤੇਜ਼ ਕਰ ਦਿੱਤੇ ਹਨ। ਕਿਸਾਨਾਂ ਨੇ ਦਿੱਲੀ ਵਿਚ ਗਾਜ਼ੀਪੁਰ ਸਰਹੱਦ, ਸਿੰਘੂ ਸਰਹੱਦ ਨੂੰ ਠੱਪ ਕਰ ਦਿੱਤਾ ਹੈ। ਜਦਕਿ ਦਿੱਲੀ-ਅੰਮ੍ਰਿਤਸਰ, ਦਿੱਲੀ-ਅੰਬਾਲਾ ਸਮੇਤ ਕਈ ਹੋਰ ਸੜਕਾਂ ਵੀ ਕਿਸਾਨਾਂ ਨੇ ਬੰਦ ਕਰ ਦਿੱਤੀਆਂ ਹਨ।
Bharat Bandh
ਹੋਰ ਪੜ੍ਹੋ: ਦਲਿਤ ਮੁੱਖ ਮੰਤਰੀ ਵਾਲਾ ਕਾਂਗਰਸ ਦਾ ਪੱਤਾ ਕਿੰਨਾ ਕੁ ਫ਼ਾਇਦੇਮੰਦ?
ਕਿਹੜੀਆਂ ਸਿਆਸੀ ਪਾਰਟੀਆਂ ਨੇ ਕੀਤਾ ਸਮਰਥਨ
ਸੰਯੁਕਤ ਕਿਸਾਨ ਮੋਰਚੇ ਵੱਲੋਂ ਸੱਦੇ ਗਏ ਇਸ ਭਾਰਤ ਬੰਦ ਨੂੰ ਕਈ ਰਾਜਨੀਤਕ ਪਾਰਟੀਆਂ ਨੇ ਆਪਣਾ ਸਮਰਥਨ ਦਿੱਤਾ ਹੈ। ਇਹਨਾਂ ਵਿਚ ਕਾਂਗਰਸ, ਆਮ ਆਦਮੀ ਪਾਰਟੀ, ਸਮਾਜਵਾਦੀ ਪਾਰਟੀ, ਟੀਡੀਪੀ, ਬਸਪਾ, ਲੈਫਟ ਪਾਰਟੀਆਂ, ਸਵਰਾਜ ਇੰਡੀਆ, ਆਰਜੇਡੀ ਵਰਗੀਆਂ ਸਿਆਸੀ ਪਾਰਟੀਆਂ ਸ਼ਾਮਲ ਹਨ। ਟੀਐਮਸੀ ਨੇ ਕਿਸਾਨਾਂ ਦੀ ਮੰਗ ਦਾ ਸਮਰਥਨ ਕੀਤਾ ਹੈ ਪਰ ਭਾਰਤ ਬੰਦ ਦਾ ਨਹੀਂ।