
ਕਿਸਾਨਾਂ ਦੇ ਭਾਰਤ ਬੰਦ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਦਾ ਸਮਰਥਨ ਮਿਲ ਰਿਹਾ ਹੈ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਭਾਰਤ ਬੰਦ ਦੇ ਸਮਰਥਨ ਵਿਚ ਟਵੀਟ ਕੀਤਾ।
ਨਵੀਂ ਦਿੱਲੀ: ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਇਹ ਬੰਦ ਅੱਜ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗਾ। ਕਿਸਾਨਾਂ ਦੇ ਭਾਰਤ ਬੰਦ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਦਾ ਸਮਰਥਨ ਮਿਲ ਰਿਹਾ ਹੈ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਭਾਰਤ ਬੰਦ ਦੇ ਸਮਰਥਨ ਵਿਚ ਟਵੀਟ ਕੀਤਾ।
Tweet
ਹੋਰ ਪੜ੍ਹੋ: Tricity ’ਚ ਦੇਖਣ ਨੂੰ ਮਿਲਿਆ ਬੰਦ ਦਾ ਅਸਰ, ਕਿਸਾਨਾਂ ਨੇ ਜਾਮ ਕੀਤੇ ਚੰਡੀਗੜ੍ਹ ਨੂੰ ਆਉਣ ਵਾਲੇ ਰੂਟ
ਰਾਹੁਲ ਗਾਂਧੀ ਨੇ ਕਿਹਾ ਕਿ ਕਿਸਾਨਾਂ ਦਾ ਅਹਿੰਸਕ ਸੱਤਿਆਗ੍ਰਹਿ ਅੱਜ ਵੀ ਬਰਕਰਾਰ ਹੈ ਪਰ ਸ਼ੋਸ਼ਣਕਾਰੀ ਸਰਕਾਰ ਨੂੰ ਇਹ ਪਸੰਦ ਨਹੀਂ ਹੈ। ਇਸੇ ਕਰਕੇ ਅੱਜ ਭਾਰਤ ਬੰਦ ਹੈ। ਉਹਨਾਂ ਲਿਖਿਆ, ‘ਕਿਸਾਨਾਂ ਦਾ ਅਹਿੰਸਕ ਸੱਤਿਆਗ੍ਰਹਿ ਅੱਜ ਵੀ ਅਖੰਡ ਹੈ। ਪਰ ਸ਼ੋਸ਼ਣਕਾਰ ਸਰਕਾਰ ਨੂੰ ਇਹ ਨਹੀਂ ਪਸੰਦ ਹੈ। ਇਸ ਲਈ #ਅੱਜਭਾਰਤਬੰਦਹੈ #IStandWithFarmers’।
Navjot Sidhu
ਹੋਰ ਪੜ੍ਹੋ: Bharat Bandh ਨੂੰ ਦੇਸ਼ ਭਰ ’ਚ ਮਿਲ ਰਿਹਾ ਸਮਰਥਨ, ਕਿਸਾਨਾਂ ਵਲੋਂ ਦਿੱਲੀ-ਮੇਰਠ ਐਕਸਪ੍ਰੈਸ ਵੇਅ ਠੱਪ
ਨਵਜੋਤ ਸਿੱਧੂ ਵਲੋਂ ਕਿਸਾਨਾਂ ਦੇ ਭਾਰਤ ਬੰਦ ਦਾ ਸਮਰਥਨ
ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਵਲੋਂ ਵੀ ਭਾਰਤ ਬੰਦ ਦਾ ਸਮਰਥਨ ਕੀਤਾ ਗਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦਿਆਂ ਲਿਖਿਆ, "ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕਿਸਾਨ ਯੂਨੀਅਨਾਂ ਵਲੋਂ ਭਾਰਤ ਬੰਦ ਦੇ ਦਿੱਤੇ ਸੱਦੇ ਨਾਲ ਡਟ ਕੇ ਖੜ੍ਹੀ ਹੈ। ਸੱਚ ਅਤੇ ਝੂਠ ਦੀ ਲੜਾਈ ਵਿਚ ਜਾਗਦੀ ਜ਼ਮੀਰ ਵਾਲੇ ਚੁੱਪ ਕਰਕੇ ਪਾਸਾ ਨਹੀਂ ਵੱਟ ਸਕਦੇ !! ਅਸੀਂ ਹਰ ਕਾਂਗਰਸੀ ਵਰਕਰ ਨੂੰ ਅਪੀਲ ਕਰਦੇ ਹਾਂ ਕਿ ਉਹ ਤਿੰਨ ਗ਼ੈਰ-ਸੰਵਿਧਾਨਕ ਕਾਲੇ ਕਾਨੂੰਨਾਂ ਵਿਰੁੱਧ ਅੱਡੀ-ਚੋਟੀ ਦਾ ਜ਼ੋਰ ਲਗਾ ਕੇ ਲੜਨ !!"
Punjab Chief Minister Charanjit Singh Channi
ਹੋਰ ਪੜ੍ਹੋ: ਦਲਿਤ ਮੁੱਖ ਮੰਤਰੀ ਵਾਲਾ ਕਾਂਗਰਸ ਦਾ ਪੱਤਾ ਕਿੰਨਾ ਕੁ ਫ਼ਾਇਦੇਮੰਦ?
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕਿਸਾਨਾਂ ਦਾ ਸਮਰਥਨ
ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਕਿਸਾਨਾਂ ਦਾ ਸਮਰਥਨ ਕੀਤਾ। ਉਹਨਾਂ ਟਵੀਟ ਕੀਤਾ, ‘#IStandWithFarmers ਤੇ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਤਿੰਨ ਕਿਸਾਨ ਵਿਰੋਧੀ ਕਾਨੂੰਨ ਰੱਦ ਕੀਤੇ ਜਾਣ। ਸਾਡੇ ਕਿਸਾਨ ਇਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਅਧਿਕਾਰਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਹੁਣ ਸਮਾਂ ਆ ਗਿਆ ਹੈ ਕਿ ਉਹਨਾਂ ਦੀ ਆਵਾਜ਼ ਸੁਣੀ ਜਾਵੇ। ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਨ’।