
ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਤੁਸੀਂ ਲੰਚ ਤੋਂ ਬਾਅਦ ਘਰਾਂ ਤੋਂ ਬਾਹਰ ਨਿਕਲੋ ਪਰ ਸਾਡੀ ਗੱਲ ’ਤੇ ਕਿਸੇ ਨੇ ਧਿਆਨ ਨਹੀਂ ਦਿੱਤਾ।
ਨਵੀਂ ਦਿੱਲੀ: ਭਾਰਤ ਬੰਦ ਕਾਰਨ ਸੜਕਾਂ ’ਤੇ ਭਾਰੀ ਜਾਮ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਦਿੱਲੀ ਗੁਰੂਗ੍ਰਾਮ ਬਾਰਡਰ ’ਤੇ ਕਾਰਾਂ ਦੀਆਂ ਲੰਬੀਆਂ ਲਾਈਨਾਂ ਦੇਖਣ ਨੂੰ ਮਿਲਿਆਂ। ਦਿੱਲੀ ਐਨਸੀਆਰ ਤੋਂ ਇਲਾਵਾ ਦੇਸ਼ ਦੇ ਕਈ ਸੂਬਿਆਂ ਵਿਚ ਇਸ ਤਰ੍ਹਾਂ ਦੇ ਹਾਲਾਤ ਬਣੇ ਹੋਏ ਹਨ। ਇਸ ਸਬੰਧੀ ਜਦੋਂ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਸਵਾਲ ਪੁੱਛਿਆ ਗਿਆ ਤਾਂ ਉਹਨਾਂ ਕਿਹਾ ਕਿ ਲੋਕਾਂ ਨੂੰ ਪਰੇਸ਼ਾਨੀ ਨਾ ਹੋਵੇ, ਇਸੇ ਲਈ ਹੀ ਇਸ ਦੀ ਜਾਣਕਾਰੀ ਪਹਿਲਾਂ ਦਿੱਤੀ ਗਈ ਸੀ। ਅਸੀਂ ਲੋਕਾਂ ਨੂੰ ਸੁਚੇਤ ਕੀਤਾ ਸੀ ਕਿ ਤੁਸੀਂ ਪਰੇਸ਼ਾਨ ਹੋ ਸਕਦੇ ਹੋ।
Rakesh Tikait
ਹੋਰ ਪੜ੍ਹੋ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸ਼ੁਰੂ ਹੋਈ ਨਵੀਂ ਕੈਬਨਿਟ ਦੀ ਪਹਿਲੀ ਮੀਟਿੰਗ
ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਤੁਸੀਂ ਲੰਚ ਤੋਂ ਬਾਅਦ ਘਰਾਂ ਤੋਂ ਬਾਹਰ ਨਿਕਲੋ ਪਰ ਸਾਡੀ ਗੱਲ ’ਤੇ ਕਿਸੇ ਨੇ ਧਿਆਨ ਨਹੀਂ ਦਿੱਤਾ। ਉਹਨਾਂ ਕਿਹਾ ਕਿ ਅੰਦੋਲਨ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਕਾਨੂੰਨ ਵਾਪਸ ਨਹੀਂ ਲਏ ਜਾਣਗੇ। ਚਾਹੇ ਇਸ ਦੇ ਲਈ 10 ਸਾਲਾਂ ਦਾ ਸਮਾਂ ਲੱਗ ਜਾਵੇ।
Bharat Bandh
ਹੋਰ ਪੜ੍ਹੋ: ਭਾਰਤ ਬੰਦ: ਜਲੰਧਰ ’ਚ ਕਿਸਾਨਾਂ ਨੇ ਰੋਕੀਆਂ ਫੌਜ ਦੀਆਂ ਗੱਡੀਆਂ, ਬਾਅਦ ’ਚ ਦਿਖਾਈ ਦਰਿਆਦਿਲੀ
ਇਸ ਤੋਂ ਇਲਾਵਾ ਕਿਸਾਨ ਆਗੂ ਨੇ ਟਵੀਟ ਕਰਦਿਆਂ ਕਿਹਾ, ‘ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤ ਬੰਦ ਨੂੰ ਦੇਸ਼ ਭਰ ’ਚ ਬੇਮਿਸਾਲ ਸਮਰਥਨ ਮਿਲ ਰਿਹਾ ਹੈ। ਨਾਗਰਿਕਾਂ ਨੂੰ ਹੋ ਰਹੀਆਂ ਪਰੇਸ਼ਾਨੀਆਂ ਲਈ ਅਸੀਂ ਮੁਆਫ਼ੀ ਚਾਹੁੰਦੇ ਹਾਂ ਪਰ ਕਿਸਾਨ ਵੀ 10 ਮਹੀਨਿਆਂ ਤੋਂ ਕਈ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਕਿਸਾਨਾਂ ਵੱਲੋਂ ਐਮਰਜੈਂਸੀ ਵਾਹਨਾਂ ਨੂੰ ਕੱਢਣ ਅਤੇ ਯਾਤਰੀਆਂ ਲਈ ਪਾਣੀ, ਚਾਹ ਅਤੇ ਦੁੱਧ ਦੇ ਬਿਹਤਰ ਪ੍ਰਬੰਧ ਕੀਤੇ ਗਏ ਹਨ’।
Tweet
ਰਾਕੇਸ਼ ਟਿਕੈਤ ਦਾ ਵਿਰੋਧੀਆਂ ਨੂੰ ਜਵਾਬ
ਮੁੱਠੀ ਭਰ ਕਿਸਾਨ, ਕੁਝ ਸੂਬਿਆਂ ਦਾ ਅੰਦੋਲਨ ਦੱਸਣ ਵਾਲੇ ਅੱਖਾਂ ਖੋਲ੍ਹ ਕੇ ਦੇਖ ਲੈਣ ਕਿ ਕਿਸਾਨਾਂ ਦੇ ਸੱਦੇ ’ਤੇ ਅੱਜ ਪੂਰਾ ਦੇਸ਼ ‘ਭਾਰਤ ਬੰਦ’ ਦਾ ਸਮਰਥਨ ਕਰ ਰਿਹਾ ਹੈ। ਬਿਨ੍ਹਾਂ ਕਿਸੇ ਦਬਾਅ ਅਤੇ ਹਿੰਸਾ ਤੋਂ ਇਤਿਹਾਸਕ #BharatBand ਜਾਰੀ ਹੈ। ਸਰਕਾਰ ਕੰਨ ਖੋਲ੍ਹ ਕੇ ਸੁਣ ਲਵੇ। ਖੇਤੀ ਕਾਨੂੰਨਾਂ ਦੀ ਵਾਪਸੀ ਅਤੇ MSP ਦੀ ਗਰੰਟੀ ਬਿਨ੍ਹਾਂ ਘਰ ਵਾਪਸੀ ਨਹੀਂ ਹੋਵੇਗੀ।
Heavy traffic jam on Delhi-Gurgaon road due to Bharat Bandh
ਹੋਰ ਪੜ੍ਹੋ: ਭਾਰਤ ਬੰਦ: ਪਟਿਆਲਾ ‘ਚ ਕਿਸਾਨਾਂ ਨੇ ਰੋਕੀ ਟ੍ਰੇਨ, ਯਾਤਰੀਆਂ ਨੂੰ ਛਕਾਇਆ ਲੰਗਰ
ਦੱਸ ਦਈਏ ਕਿ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਬੰਦ ਕਾਰਨ ਦਿੱਲੀ, ਯੂਪੀ ਅਤੇ ਆਲੇ ਦੁਆਲੇ ਦੇ ਖੇਤਰਾਂ ਵਿਚ ਜਾਮ ਦੀ ਸਥਿਤੀ ਬਣੀ ਹੋਈ ਹੈ। ਗੁਰੂਗ੍ਰਾਮ ਹਾਈਵੇ 'ਤੇ ਕਈ ਕਿਲੋਮੀਟਰ ਤੱਕ ਵਾਹਨਾਂ ਦੀ ਲੰਮੀ ਕਤਾਰ ਵੀ ਵੇਖਣ ਨੂੰ ਮਿਲੀ। ਸੜਕਾਂ' ’ਤੇ ਹਜ਼ਾਰਾਂ ਕਾਰਾਂ ਨਜ਼ਰ ਆ ਰਹੀਆਂ ਹਨ। ਇਸ ਤੋਂ ਇਲਾਵਾ, ਕਿਸਾਨਾਂ ਨੇ ਗਾਜ਼ੀਪੁਰ ਸਰਹੱਦ 'ਤੇ ਐਨਐਚ -9 ਅਤੇ ਐਨਐਚ -24 ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਦਿੱਲੀ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ 'ਤੇ ਆਵਾਜਾਈ ਸੇਵਾ ਠੱਪ ਹੋ ਗਈ ਹੈ।