
ਕਿਹਾ, ਜ਼ਮੀਨੀ ਪੱਧਰ ’ਤੇ ਪਰਾਲੀ ਸਾੜਨ ਦੇ ਬਦਲਵੇਂ ਉਪਕਰਣਾਂ ਦੀ ਵਰਤੋਂ ਕੀਤੀ ਜਾਵੇ
Air Pollution : ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਅਤੇ ਪਰਾਲੀ ਸਾੜਨ ਤੋਂ ਰੋਕਣ ’ਚ ਅਸਫਲ ਰਹਿਣ ਲਈ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀ ਸ਼ੁਕਰਵਾਰ ਨੂੰ ਆਲੋਚਨਾ ਕੀਤੀ।
ਜਸਟਿਸ ਏ.ਐਸ. ਓਕਾ ਅਤੇ ਜਸਟਿਸ ਅਗਸਟੀਨ ਜਾਰਜ ਮਸੀਹ ਦੇ ਬੈਂਚ ਨੇ ਕਿਹਾ ਕਿ ਹਵਾ ਗੁਣਵੱਤਾ ਕਮੇਟੀ ਨੂੰ ਵਧੇਰੇ ਸਰਗਰਮੀ ਨਾਲ ਕੰਮ ਕਰਨ ਦੀ ਲੋੜ ਹੈ।
ਅਦਾਲਤ ਨੇ ਕਿਹਾ ਕਿ ਕਮਿਸ਼ਨ ਨੂੰ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਜ਼ਮੀਨੀ ਪੱਧਰ ’ਤੇ ਪਰਾਲੀ ਸਾੜਨ ਦੇ ਬਦਲਵੇਂ ਉਪਕਰਣਾਂ ਦੀ ਵਰਤੋਂ ਕੀਤੀ ਜਾਵੇ।
ਸੁਪਰੀਮ ਕੋਰਟ ਨੇ ਕਮਿਸ਼ਨ ਨੂੰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਅਤੇ ਪਰਾਲੀ ਸਾੜਨ ਤੋਂ ਰੋਕਣ ਲਈ ਚੁਕੇ ਗਏ ਕਦਮਾਂ ਬਾਰੇ ਬਿਹਤਰ ਪਾਲਣਾ ਰੀਪੋਰਟ ਦਾਇਰ ਕਰਨ ਦਾ ਵੀ ਹੁਕਮ ਦਿਤਾ।