
ਸੀਸੀਟੀਵੀ ਵਿਚ ਕੈਦ ਹੋਈ ਸਾਰੀ ਵਾਰਦਾਤ
ਫਰੀਦਾਬਾਦ: ਹਰਿਆਣਾ ਦੇ ਫਰੀਦਾਬਾਦ ਵਿਚ ਕਾਲਜ ਵਿਚੋਂ ਪੇਪਰ ਦੇ ਕੇ ਬਾਹਰ ਨਿਕਲੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਤੁਰੰਤ ਫਰਾਰ ਹੋ ਗਏ। ਹਾਲਾਂਕਿ ਵਾਰਦਾਤ ਸੀਸੀਟੀਵੀ ਵਿਚ ਕੈਦ ਹੋ ਗਈ।
Girl student shot dead outside college
ਮਾਮਲਾ ਹਰਿਆਣਾ ਦੇ ਬੱਲਭਗੜ੍ਹ ਦਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਵਿਦਿਆਰਥਣ ਬੀ.ਕਾਮ ਆਖਰੀ ਸਾਲ ਦੀ ਵਿਦਿਆਰਥਣ ਸੀ ਅਤੇ ਉਹ ਬੱਲਭਗੜ੍ਹ ਦੇ ਅਗ੍ਰਵਾਲ ਕਾਲਜ ਵਿਚ ਪ੍ਰੀਖਿਆ ਦੇਣ ਆਈ ਸੀ। ਜਦੋਂ ਵਿਦਿਆਰਥਣ ਪ੍ਰੀਖਿਆ ਦੇ ਕੇ ਕਾਲਜ ਵਿਚੋਂ ਬਾਹਰ ਆਈ ਤਾਂ ਕੁਝ ਕਾਰ ਸਵਾਰ ਨੌਜਵਾਨ ਉਸ ਨੂੰ ਜ਼ਬਰਦਸਤੀ ਗੱਡੀ ਵਿਚ ਬਿਠਾਉਣ ਦੀ ਕੋਸ਼ਿਸ਼ ਕਰਨ ਲੱਗੇ। ਲੜਕੀ ਨੇ ਕਾਰ ਵਿਚ ਬੈਠਣ ਤੋਂ ਇਨਕਾਰ ਕਰ ਦਿੱਤਾ।
Girl student shot dead outside college
ਇਸ ਦੌਰਾਨ ਨੌਜਵਾਨ ਵਿਦਿਆਰਥਣ ਨੂੰ ਗੋਲੀ ਮਾਰ ਕੇ ਫਰਾਰ ਹੋ ਗਏ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਬਾਕੀ ਦੋਸ਼ੀਆਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।