
ਭਾਰਤ ਅਮਰੀਕਾ ਵਿਚਕਾਰ 2+2 ਵਾਰਤਾ ਲਈ ਭਾਰਤ ਪਹੁੰਚੇ ਅਮਰੀਕੀ ਵਿਦੇਸ਼ ਮੰਤਰੀ ਤੇ ਰੱਖਿਆ ਮੰਤਰੀ
ਨਵੀਂ ਦਿੱਲੀ: ਅੱਜ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਅਤੇ ਅਮਰੀਕੀ ਰੱਖਿਆ ਮੰਤਰੀ ਮਾਰਕ ਟੀ ਐਸਪਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਵੀ ਮੌਜੂਦ ਸਨ।
Pompeo, Esper meet PM Modi after 2+2 dialogue
ਇਸ ਤੋਂ ਇਲਾਵਾ ਮਾਈਕ ਪੋਂਪੀਓ ਨੇ ਅੱਜ ਨੈਸ਼ਨਲ ਵਾਰ ਮੈਮੋਰੀਅਲ ਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਰੱਖਿਆ ਮੰਤਰੀ ਅਤੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ ਕਿ ਅਮਰੀਕਾ ਭਾਰਤ ਵੱਲੋਂ ਅਪਣੀ ਅਖੰਡਤਾ ਲਈ ਚੁੱਕੇ ਜਾ ਰਹੇ ਕਦਮਾਂ ਵਿਚ ਉਸ ਦੇ ਨਾਲ ਖੜ੍ਹਾ ਹੈ।
Delhi: US Secretary of State Michael Pompeo and US Secretary of Defence Mark Esper met PM Narendra Modi, earlier today.
— ANI (@ANI) October 27, 2020
Defence Minister Rajnath Singh, EAM S Jaishankar and NSA Ajit Doval were also present. pic.twitter.com/DJgPgY1BXM
ਮਾਈਕ ਪੋਂਪਿਓ ਨੇ ਜੂਨ ਵਿਚ ਲਦਾਖ ਦੀ ਗਲਵਾਨ ਘਾਟੀ ਵਿਚ ਹੋਈ ਝੜਪ ਦੌਰਾਨ ਸ਼ਹੀਦ ਹੋਏ 20 ਭਾਰਤੀ ਜਵਾਨਾਂ ਦਾ ਜ਼ਿਕਰ ਕੀਤਾ। ਉਹਨਾਂ ਕਿਹਾ ਕਿ ਅਮਰੀਕਾ ਭਾਰਤ ਦੇ ਨਾਲ ਖੜ੍ਹਾ ਹੈ।
#WATCH: US Secretary of State Michael Pompeo and US Secretary of Defence Mark Esper meet PM Narendra Modi in Delhi. pic.twitter.com/o8Fg5jCcE1
— ANI (@ANI) October 27, 2020
ਦੱਸ ਦਈਏ ਕਿ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪਿਓ ਅਤੇ ਅਮਰੀਕੀ ਰੱਖਿਆ ਮੰਤਰੀ ਮਾਰਕ ਟੀ ਐਸਪਰ ਸੋਮਵਾਰ ਨੂੰ 2+2 ਵਾਰਤਾ ਲਈ ਭਾਰਤ ਪਹੁੰਚੇ। ਇਸ ਦੌਰਾਨ ਦੋਵੇਂ ਦੇਸ਼ਾਂ ਨੇ ਰੱਖਿਆ ਅਤੇ ਸੁਰੱਖਿਆ ਦੇ ਖੇਤਰ ਵਿਚ ਆਪਸੀ ਸਬੰਧ ਵਧਾਉਣ ਲਈ ਕਈ ਵੱਡੇ ਸਮਝੌਤੇ ਕੀਤੇ।