Hathras Case : ਸੁਪਰੀਮ ਕੋਰਟ ਦਾ ਫੈਸਲਾ, ਇਲਾਹਾਬਾਦ ਹਾਈਕੋਰਟ ਕਰੇ ਮਾਮਲੇ ਦੀ ਨਿਗਰਾਨੀ 
Published : Oct 27, 2020, 1:21 pm IST
Updated : Oct 27, 2020, 1:21 pm IST
SHARE ARTICLE
Hathras Case
Hathras Case

ਅਦਾਲਤ ਨੇ ਕਿਹਾ ਕਿ ਪਹਿਲਾਂ ਜਾਂਚ ਪੂਰੀ ਹੋ ਜਾਵੇ ਫਿਰ ਫੈਸਲਾ ਲਿਆ ਜਾਵੇਗਾ ਕਿ ਕੇਸ ਤਬਦੀਲ ਕੀਤਾ ਜਾਵੇਗਾ ਜਾਂ ਨਹੀਂ।

ਨਵੀਂ ਦਿੱਲੀ - ਉੱਤਰ ਪ੍ਰਦੇਸ਼ ਸਥਿਤ ਹਥਰਾਸ ਦੇ ਕਥਿਤ ਸਮੂਹਕ ਬਲਾਤਕਾਰ ਦਾ ਕੇਸ ਹੁਣ ਇਲਾਹਾਬਾਦ ਹਾਈਕੋਰਟ ਦੀ ਨਿਗਰਾਨੀ ਹੇਠ ਚੱਲੇਗਾ। ਸੁਪਰੀਮ ਕੋਰਟ ਨੇ ਅੱਜ ਆਪਣੇ ਫੈਸਲੇ ਵਿੱਚ ਕਿਹਾ ਕਿ ਕੇਂਦਰੀ ਜਾਂਚ ਬਿਊਰੋ ਯਾਨੀ ਸੀਬੀਆਈ ਅਦਾਲਤ ਨੂੰ ਰਿਪੋਰਟ ਕਰੇਗੀ। ਇਸ ਕੇਸ ਨੂੰ ਯੂ ਪੀ ਤੋਂ ਬਾਹਰ ਤਬਦੀਲ ਕਰਨ ਦੀ ਅਪੀਲ 'ਤੇ ਅਦਾਲਤ ਨੇ ਕਿਹਾ ਕਿ ਪਹਿਲਾਂ ਜਾਂਚ ਪੂਰੀ ਹੋ ਜਾਵੇ ਫਿਰ ਫੈਸਲਾ ਲਿਆ ਜਾਵੇਗਾ ਕਿ ਕੇਸ ਤਬਦੀਲ ਕੀਤਾ ਜਾਵੇਗਾ ਜਾਂ ਨਹੀਂ।

Hathras CaseHathras Case

ਇਸ ਤੋਂ ਪਹਿਲਾਂ, ਚੀਫ ਜਸਟਿਸ ਆਫ਼ ਇੰਡੀਆ ਐਸ ਏ ਬੋਬਡੇ, ਜਸਟਿਸ ਏ ਐਸ ਬੋਪੰਨਾ ਅਤੇ ਜਸਟਿਸ ਵੀ. ਰਾਮਸੂਬ੍ਰਾਮਣੀਅਮ ਦੇ ਬੈਂਚ ਨੇ 15 ਅਕਤੂਬਰ ਨੂੰ ਇੱਕ ਜਨ ਹਿੱਤ ਪਟੀਸ਼ਨ ਕਾਰਕੁਨਾਂ ਅਤੇ ਵਕੀਲਾਂ ਦੁਆਰਾ ਦਾਇਰ ਕਈ ਹੋਰ ਦਖਲ ਪਟੀਸ਼ਨਾਂ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖਿਆ ਸੀ। ਪਟੀਸ਼ਨਾਂ ਵਿੱਚ ਇਹ ਦਲੀਲ ਦਿੱਤੀ ਗਈ ਸੀ ਕਿ ਉੱਤਰ ਪ੍ਰਦੇਸ਼ ਵਿੱਚ ਨਿਰਪੱਖ ਸੁਣਵਾਈ ਸੰਭਵ ਨਹੀਂ ਹੈ, ਕਿਉਂਕਿ ਜਾਂਚ ਵਿੱਚ ਕਥਿਤ ਤੌਰ ‘ਤੇ ਵਿਘਨ ਪਾਇਆ ਗਿਆ ਸੀ।

Hathras Case : Accused write to SP, claim victim`s mother and brother killed herHathras Case 

ਜ਼ਿਕਰਯੋਗ ਹੈ ਕਿ ਹਾਥਰਸ ਵਿਚ ਇਕ ਦਲਿਤ ਲੜਕੀ ਨਾਲ ਕਥਿਤ ਤੌਰ 'ਤੇ ਸਮੂਹਿਕ ਬਲਾਤਕਾਰ ਹੋਇਆ ਸੀ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ। ਇਸ ਕੇਸ ਨਾਲ ਸਬੰਧਤ ਪਟੀਸ਼ਨਾਂ ਵਿਚ ਇਹ ਦਲੀਲ ਦਿੱਤੀ ਗਈ ਸੀ ਕਿ ਉੱਤਰ ਪ੍ਰਦੇਸ਼ ਵਿੱਚ ਨਿਰਪੱਖ ਸੁਣਵਾਈ ਸੰਭਵ ਨਹੀਂ ਹੈ, ਕਿਉਂਕਿ ਜਾਂਚ ਵਿੱਚ ਕਥਿਤ ਤੌਰ ‘ਤੇ ਵਿਘਨ ਪਾਇਆ ਗਿਆ ਸੀ।

Allahabad High CourtAllahabad High Court

ਦੱਸ ਦਈਏ ਕਿ 14 ਸਤੰਬਰ ਨੂੰ ਹਥਰਾਸ ਦੇ ਇੱਕ ਪਿੰਡ ਵਿੱਚ ਦਲਿਤ ਲੜਕੀ ਨਾਲ ਚਾਰ ਨੌਜਵਾਨਾਂ ਨੇ ਕਥਿਤ ਤੌਰ ‘ਤੇ ਸਮੂਹਿਕ ਬਲਾਤਕਾਰ ਕੀਤਾ ਸੀ। ਉਸਦੀ ਹਾਲਤ ਵਿਗੜ ਗਈ ਅਤੇ ਉਸ ਨੂੰ ਤੁਰੰਤ ਦਿੱਲੀ ਦੇ ਸਫਦਰਜੰਗ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੇ ਦਮ ਤੋੜ ਦਿੱਤਾ। ਫਿਰ ਇਸ ਤੋਂ ਬਾਅਦ ਪੁਲਿਸ ਨੇ ਬਿਨ੍ਹਾਂ ਲੜਕੀ ਦੇ ਪਰਿਵਾਰ ਤੋਂ ਪੁੱਛਿਆ ਦੇਰ ਰਾਤ ਲੜਕੀ ਦਾ ਅੰਤਿਮ ਸਸਕਾਰ ਕਰ ਦਿੱਤਾ।

ਇਸ ਤੋਂ ਬਾਅਦ ਇਹ ਮਾਮਲਾ ਹੋਰ ਵੀ ਭਖ ਗਿਆ ਸੀ ਤੇ ਪਰਿਵਾਰ ਲਗਾਤਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਿੰਨਾ ਸਮਾਂ ਬੇਟੀ ਨੂੰ ਇਨਸਾਫ਼ ਨਹੀਂ ਮਿਲਦਾ ਉਹ ਆਪਣੀ ਬੇਟੀ ਦੀਆਂ ਅਸਥੀਆਂ ਜਲਪ੍ਰਵਾਹ ਨਹੀਂ ਕਰਨਗੇ। 

SHARE ARTICLE

ਏਜੰਸੀ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement