
ਪੇਗਾਸਸ ਜਾਸੂਸੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਅਹਿਮ ਆਦੇਸ਼ ਜਾਰੀ ਕੀਤਾ ਹੈ, ਜਿਸ ਵਿਚ ਕਿਹਾ ਗਿਆ ਕਿ ਮਾਹਰਾਂ ਦੀ ਕਮੇਟੀ ਵਲੋਂ ਪੇਗਾਸਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ।
ਨਵੀਂ ਦਿੱਲੀ: ਪੇਗਾਸਸ ਜਾਸੂਸੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਅਹਿਮ ਆਦੇਸ਼ ਜਾਰੀ ਕੀਤਾ ਹੈ, ਜਿਸ ਵਿਚ ਕਿਹਾ ਗਿਆ ਕਿ ਮਾਹਰਾਂ ਦੀ ਕਮੇਟੀ ਵਲੋਂ ਪੇਗਾਸਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਇਹ ਕਮੇਟੀ 8 ਹਫ਼ਤਿਆਂ ਵਿਚ ਅਦਾਲਤ ਵਿਚ ਰਿਪੋਰਟ ਸੌਂਪੇਗੀ। ਇਹ ਕਮੇਟੀ ਸੁਪਰੀਮ ਕੋਰਟ ਦੇ ਸੇਵਾ ਮੁਕਤ ਜਸਟਿਸ ਆਰਵੀ ਰਵਿੰਦਰਨ ਦੀ ਅਗਵਾਈ ਵਿਚ ਕੰਮ ਕਰੇਗੀ। ਇਸ ਮਾਮਲੇ ਦੀ ਅਗਲੀ ਸੁਣਵਾਈ 8 ਹਫ਼ਤਿਆਂ ਬਾਅਦ ਕੀਤੀ ਜਾਵੇਗੀ।
Supreme Court
ਹੋਰ ਪੜ੍ਹੋ: BJP ਵਰਕਰ ਦੇ ਕਤਲ ਮਾਮਲੇ 'ਚ ਦੋ ਕਿਸਾਨ ਕੀਤੇ ਗ੍ਰਿਫ਼ਤਾਰ, ਚੜੂਨੀ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ
ਸੁਪਰੀਮ ਕੋਰਟ ਨੇ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿਚ ਸਰਕਾਰ ਨੇ ਅਪਣਾ ਮਾਹਰਾਂ ਦਾ ਪੈਨਲ ਬਣਾਉਣ ਦੀ ਮੰਗ ਕੀਤੀ ਸੀ। ਅਦਾਲਤ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਸਿਰਫ਼ ਰਾਸ਼ਟਰੀ ਸੁਰੱਖਿਆ ਦੀ ਗੱਲ ਕਰਨ ਨਾਲ ਅਦਾਲਤ ਮੂਕ ਦਰਸ਼ਕ ਨਹੀਂ ਬਣ ਸਕਦੀ। ਰਾਸ਼ਟਰੀ ਸੁਰੱਖਿਆ ਦਾ ਮੁੱਦਾ ਚੁੱਕਣ ’ਤੇ ਸਰਕਾਰ ਨੂੰ ਹਰ ਵਾਰ ਛੋਟ ਨਹੀਂ ਦਿੱਤੀ ਜਾ ਸਕਦੀ। ਅਦਾਲਤ ਨੇ ਅਜਿਹਾ ਇਸ ਲਈ ਕਿਹਾ ਕਿਉਂਕਿ ਸਰਕਾਰ ਨੇ ਰਾਸ਼ਟਰੀ ਸੁਰੱਖਿਆ ਦਾ ਹਵਾਲਾ ਦੇ ਕੇ ਹਲਫ਼ਨਾਮੇ ਵਿਚ ਜ਼ਿਆਦਾ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
Pegasus case
ਹੋਰ ਪੜ੍ਹੋ: ਭਾਜਪਾ ‘ਚ ਸ਼ਾਮਲ ਹੋਏ ਚੰਦ ਸਿੰਘ ਚੱਠਾ ਦਾ ਕਿਸਾਨਾਂ ਨੇ ਕੀਤਾ ਵਿਰੋਧ, ਸਵਾਲਾਂ ਦੇ ਮੰਗੇ ਜਵਾਬ
ਅਦਾਲਤ ਨੇ ਇਹ ਵੀ ਕਿਹਾ ਹੈ ਕਿ ਦੇਸ਼ ਦੇ ਹਰ ਨਾਗਰਿਕ ਦੀ ਨਿੱਜਤਾ ਦੀ ਰੱਖਿਆ ਕੀਤੀ ਜਾਣੀ ਚਾਹੀਦੀ ਹੈ। ਇਸ ਮਾਮਲੇ ਵਿਚ ਕੇਂਦਰ ਵੱਲੋਂ ਦਿੱਤਾ ਗਿਆ ਸੀਮਤ ਹਲਫ਼ਨਾਮਾ ਸਪੱਸ਼ਟ ਨਹੀਂ ਹੈ ਅਤੇ ਇਹ ਕਾਫ਼ੀ ਨਹੀਂ ਹੋ ਸਕਦਾ। ਅਸੀਂ ਸਰਕਾਰ ਨੂੰ ਵੇਰਵੇ ਦੇਣ ਲਈ ਕਾਫੀ ਮੌਕੇ ਦਿੱਤੇ ਪਰ ਵਾਰ-ਵਾਰ ਕਹਿਣ ਦੇ ਬਾਵਜੂਦ ਉਹਨਾਂ ਨੇ ਹਲਫ਼ਨਾਮੇ ਵਿਚ ਸਥਿਤੀ ਸਪੱਸ਼ਟ ਨਹੀਂ ਕੀਤੀ ਕਿ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ। ਜੇਕਰ ਉਹ ਸਪੱਸ਼ਟ ਕਰ ਦਿੰਦੇ ਤਾਂ ਸਾਡਾ ਬੋਝ ਘੱਟ ਹੋ ਜਾਂਦਾ।
Pegasus spyware
ਹੋਰ ਪੜ੍ਹੋ: 28 ਅਕਤੂਬਰ ਨੂੰ ਇਕ ਵਾਰ ਫਿਰ ਦੋ ਦਿਨ ਲਈ ਪੰਜਾਬ ਫੇਰੀ ’ਤੇ ਆਉਣਗੇ ਅਰਵਿੰਦ ਕੇਜਰੀਵਾਲ
ਪੈਗਾਸਸ ਮਾਮਲੇ ਦੀ 3 ਮੈਂਬਰੀ ਜਾਂਚ ਕਮੇਟੀ ਵਿਚ ਸਾਬਕਾ ਆਈਪੀਐਸ ਅਧਿਕਾਰੀ ਆਲੋਕ ਜੋਸ਼ੀ ਅਤੇ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਆਫ ਸਟੈਂਡਰਡਾਈਜ਼ੇਸ਼ਨ ਸਬ-ਕਮੇਟੀ ਦੇ ਚੇਅਰਮੈਨ ਡਾਕਟਰ ਸੰਦੀਪ ਓਬਰਾਏ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤਿੰਨ ਮੈਂਬਰੀ ਤਕਨੀਕੀ ਕਮੇਟੀ ਵੀ ਬਣਾਈ ਗਈ ਹੈ। ਇਸ ਵਿਚ ਸਾਈਬਰ ਸੁਰੱਖਿਆ ਅਤੇ ਡਿਜੀਟਲ ਫੋਰੈਂਸਿਕਸ ਦੇ ਪ੍ਰੋਫੈਸਰ ਡਾ. ਨਵੀਨ ਕੁਮਾਰ ਚੌਧਰੀ, ਇੰਜੀਨੀਅਰਿੰਗ ਦੇ ਪ੍ਰੋਫੈਸਰ ਡਾ. ਪ੍ਰਭਾਕਰਨ ਪੀ ਅਤੇ ਕੰਪਿਊਟਰ ਵਿਗਿਆਨ ਅਤੇ ਇੰਜੀਨੀਅਰਿੰਗ ਦੇ ਐਸੋਸੀਏਟ ਪ੍ਰੋਫੈਸਰ ਡਾ. ਅਸ਼ਵਿਨ ਅਨਿਲ ਗੁਮਸਤੇ ਦੇ ਨਾਮ ਸ਼ਾਮਲ ਹਨ।