
ਨਵੀਂ ਦਿੱਲੀ ਸਥਿਤ ਕੈਨੇਡੀਅਨ ਹਾਈ ਕਮਿਸ਼ਨ ਦੇ ਹੋਰ ਅਧਿਕਾਰੀਆਂ ਨੇ ਵੀ ਲੰਗਰ ਹਾਲ ਦਾ ਦੌਰਾ ਕੀਤਾ
ਨਵੀਂ ਦਿੱਲੀ - ਭਾਰਤ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰਨ ਮੈਕੇ ਨੇ ਵੀਰਵਾਰ 27 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦਾ ਦੌਰਾ ਕੀਤਾ, ਅਤੇ ਉੱਥੇ ਉਪਲਬਧ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਮੈਕੇ ਅਤੇ ਨਵੀਂ ਦਿੱਲੀ ਸਥਿਤ ਕੈਨੇਡੀਅਨ ਹਾਈ ਕਮਿਸ਼ਨ ਦੇ ਹੋਰ ਅਧਿਕਾਰੀਆਂ ਨੇ ਵੀ ਲੰਗਰ ਹਾਲ ਦਾ ਦੌਰਾ ਕੀਤਾ ਅਤੇ ਗੁਰਦੁਆਰਾ ਸਾਹਿਬ ਵਿਖੇ ਉਪਲਬਧ ਕੋਵਿਡ-19 ਨਾਲ ਸੰਬੰਧਿਤ ਸਹੂਲਤਾਂ ਬਾਰੇ ਜਾਣਕਾਰੀ ਲਈ।
ਕਮੇਟੀ ਮੈਂਬਰ ਨੇ ਕਿਹਾ, “ਭਾਰਤ ਵਿੱਚ ਕੈਨੇਡੀਅਨ ਹਾਈ ਕਮਿਸ਼ਨਰ ਕੈਮਰਨ ਮੈਕੇ ਅਤੇ ਹੋਰ ਅਧਿਕਾਰੀਆਂ ਨੇ ਗੁਰਦੁਆਰਾ ਬੰਗਲਾ ਸਾਹਿਬ ਦਾ ਦੌਰਾ ਕੀਤਾ। ਗੁਰਦੁਆਰਾ ਸਾਹਿਬ ਦੀਆਂ ਸਹੂਲਤਾਂ, ਖ਼ਾਸ ਕਰਕੇ ਲੰਗਰ ਹਾਲ ਤੋਂ ਮੈਕੇ ਬਹੁਤ ਪ੍ਰਭਾਵਿਤ ਹੋਏ। ਉਨ੍ਹਾਂ ਨੇ ਇੱਥੇ ਮੁਹੱਈਆ ਕਰਵਾਈ ਜਾ ਰਹੀ ਕੋਵਿਡ-19 ਸੰਬੰਧੀ ਸਹਾਇਤਾ ਸਮੇਤ ਹੋਰ ਸਹੂਲਤਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ।