Mandi Car Accident: 200 ਫੁੱਟ ਡੂੰਘੀ ਖੱਡ 'ਚ ਡਿੱਗੀ ਕਾਰ, 5 ਨੌਜਵਾਨਾਂ ਦੀ ਮੌਤ
Published : Oct 27, 2024, 2:15 pm IST
Updated : Oct 27, 2024, 2:15 pm IST
SHARE ARTICLE
Car fell into 200 feet deep gorge, 5 youths died
Car fell into 200 feet deep gorge, 5 youths died

Mandi Car Accident: ਮ੍ਰਿਤਕ ਨੌਜਵਾਨ ਧਮਚਿਆਣ ਪਿੰਡ ਦੇ ਰਹਿਣ ਵਾਲੇ ਸਨ ਜੋ ਬਰੋਟ 'ਚ ਵਿਆਹ ਸਮਾਗਮ 'ਚ ਗਏ ਹੋਏ ਸਨ।

Mandi Car Accident: ਮੰਡੀ ਜ਼ਿਲ੍ਹੇ ਦੇ ਚੌਰਘਾਟੀ ਦੇ ਬਰਧਾਣ 'ਚ ਇਕ ਕਾਰ 200 ਫੁੱਟ ਡੂੰਘੀ ਖਾਈ 'ਚ ਡਿੱਗ ਗਈ ਜਿਸ ਕਾਰਨ ਪੰਜ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਮ੍ਰਿਤਕ ਨੌਜਵਾਨ ਧਮਚਿਆਣ ਪਿੰਡ ਦੇ ਰਹਿਣ ਵਾਲੇ ਸਨ ਜੋ ਬਰੋਟ 'ਚ ਵਿਆਹ ਸਮਾਗਮ 'ਚ ਗਏ ਹੋਏ ਸਨ। ਵਿਆਹ ਸਮਾਗਮ ਤੋਂ ਪਰਤ ਰਹੇ ਸਨ। ਇਹ ਭਿਆਨਕ ਹਾਦਸਾ ਸ਼ਨਿਚਰਵਾਰ ਦੇਰ ਰਾਤ ਵਾਪਰਿਆ। ਦੇਰ ਰਾਤ ਘਰ ਵਾਪਸੀ ਵੇਲੇ ਇਹ ਹਾਦਸਾ ਹੋਇਆ ਜਿਸ ਦੀ ਜਾਣਕਾਰੀ ਐਤਵਾਰ ਸਵੇਰੇ ਮਿਲੀ।

ਜਦੋਂ ਇਕ ਚਰਵਾਹੇ ਨੇ ਸੜਕ ਤੋਂ ਕਰੀਬ 200 ਮੀਟਰ ਡੂੰਘੀ ਖੱਡ 'ਚ ਡਿੱਗੀ ਹੋਈ ਕਾਰ ਦੇਖੀ ਤਾਂ ਇਸ ਦੀ ਸੂਚਨਾ ਨੇੜਲੇ ਪਿੰਡ ਵਾਸੀਆਂ ਨੂੰ ਦਿੱਤੀ। ਇਸ ਤੋਂ ਬਾਅਦ ਪੰਚਾਇਤ ਦੇ ਨੁਮਾਇੰਦਿਆਂ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਸੂਚਨਾ ਟਿੱਕਣ ਪੁਲਿਸ ਨੂੰ ਦਿੱਤੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਸੜਕ ਮਾਰਗ ਤਕ ਪਹੁੰਚਾਉਣ ਲਈ ਬਚਾਅ ਕਾਰਜ ਸ਼ੁਰੂ ਕੀਤਾ।

ਮ੍ਰਿਤਕਾਂ ਦੀ ਪਛਾਣ ਰਾਜੇਸ਼, ਗੰਗੂ, ਕਰਨ, ਸਾਗਰ ਤੇ ਅਜੈ ਵਜੋਂ ਹੋਈ ਹੈ ਜਿਨ੍ਹਾਂ ਵਿਚ ਇਕ ਦੀ ਉਮਰ 16 ਸਾਲ ਦੇ ਕਰੀਬ ਤੇ ਬਾਕੀ ਚਾਰਾਂ ਦੀ ਉਮਰ 25 ਤੋਂ 30 ਸਾਲ ਦੇ ਦਰਮਿਆਨ ਦੱਸੀ ਜਾ ਰਹੀ ਹੈ। 
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement