ਜੰਮੂ-ਕਸ਼ਮੀਰ : ਫ਼ੌਜ ਨੇ ਰਾਜੌਰੀ ’ਚ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਸਥਾਪਤ ਕੀਤਾ
Published : Oct 27, 2024, 8:40 pm IST
Updated : Oct 27, 2024, 8:45 pm IST
SHARE ARTICLE
Jammu and Kashmir Army installed the statue of Baba Banda Singh Bahadur in Rajouri
Jammu and Kashmir Army installed the statue of Baba Banda Singh Bahadur in Rajouri

‘ਬਾਬਾ ਬੰਦਾ ਸਿੰਘ ਬਹਾਦਰ ਮੋੜ’ ਦੇ ਨਾਂ ਨਾਲ ਜਾਣਿਆ ਜਾਵੇਗਾ ਨਾਰੀਆਂ ’ਚ ਸਥਿਤ ਸਥਾਨ

ਜੰਮੂ : ਭਾਰਤੀ ਫੌਜ ਨੇ ਐਤਵਾਰ ਨੂੰ ਰਾਜੌਰੀ ਜ਼ਿਲ੍ਹੇ ’ਚ ਜੰਮੂ-ਪੁੰਛ ਨੈਸ਼ਨਲ ਹਾਈਵੇ ’ਤੇ ਨਾਰੀਆਂ ਵਿਖੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੀ 355ਵੀਂ ਜਯੰਤੀ ਨੂੰ ਮਨਾਉਂਦਿਆਂ ਉਨ੍ਹਾਂ ਦੇ ਬੁੱਤ ਦਾ ਉਦਘਾਟਨ ਕੀਤਾ। 

25 ਇਨਫੈਂਟਰੀ ਡਿਵੀਜ਼ਨ ਦੇ ਜਨਰਲ ਅਫਸਰ ਕਮਾਂਡਿੰਗ ਮੇਜਰ ਜਨਰਲ ਗੌਰਵ ਰਿਸ਼ੀ ਨੇ ਇਸ ਬੁੱਤ ਦਾ ਉਦਘਾਟਨ ਇਨਫੈਂਟਰੀ ਦਿਵਸ ਦੇ ਮੌਕੇ ’ਤੇ  ਕੀਤਾ। ਉਦਘਾਟਨ ਤੋਂ ਬਾਅਦ ਰੱਖਿਆ ਬੁਲਾਰੇ ਨੇ ਕਿਹਾ ਕਿ ਇਸ ਸਥਾਨ ਨੂੰ ‘ਬਾਬਾ ਬੰਦਾ ਸਿੰਘ ਬਹਾਦਰ ਮੋੜ’ ਦੇ ਨਾਂ ਨਾਲ ਜਾਣਿਆ ਜਾਵੇਗਾ। 

ਉਨ੍ਹਾਂ ਕਿਹਾ ਕਿ ਬਹਾਦਰ ਇਕ ਮਹਾਨ ਯੋਧੇ ਹੋਣ ਦੇ ਨਾਤੇ ਰਾਜੌਰੀ ਦੇ ਲੋਕਾਂ ਨੂੰ ਪ੍ਰੇਰਿਤ ਕਰਦੇ ਰਹਿਣਗੇ ਅਤੇ ਹਾਈਵੇਅ ’ਤੇ ਚੱਲਣ ਵਾਲੇ ਨਾਗਰਿਕਾਂ ਅਤੇ ਸਥਾਨਕ ਲੋਕਾਂ ਵਿਚ ਮਾਣ ਦੀ ਭਾਵਨਾ ਪੈਦਾ ਕਰਨਗੇ। 

27 ਅਕਤੂਬਰ, 1670 ਨੂੰ ਰਾਜੌਰੀ ’ਚ ਰਾਮਦੇਵ ਦੇ ਇਕ ਕਿਸਾਨ ਪਰਵਾਰ  ’ਚ ਲਕਸ਼ਮਣ ਦੇਵ ਮਨਹਾਸ ਵਜੋਂ ਜਨਮੇ ਬਹਾਦੁਰ ਨੇ ਪੰਦਰਾਂ ਸਾਲ ਦੀ ਉਮਰ ’ਚ ਇਕ  ਤਪੱਸਵੀ ਬਣਨ ਲਈ ਘਰ ਛੱਡ ਦਿਤਾ ਅਤੇ ਮਾਧਵ ਦਾਸ ਬੈਰਾਗੀ ਵਜੋਂ ਜਾਣੇ ਜਾਣ ਲੱਗੇ। 

ਉਹ 1708 ’ਚ ਨਾਂਦੇੜ, ਮਹਾਰਾਸ਼ਟਰ ਵਿਖੇ ਪਹਿਲੀ ਵਾਰ ਗੁਰੂ ਗੋਬਿੰਦ ਸਿੰਘ ਨੂੰ ਮਿਲੇ ਸਨ ਜਿਨ੍ਹਾਂ ਨੇ ਉਸ ਦਾ ਨਾਮ ਬੰਦਾ ਸਿੰਘ ਰੱਖਿਆ ਸੀ। ਬਹਾਦੁਰ ਨੇ ਮੁਗਲ ਸ਼ਾਸਕਾਂ ਵਿਰੁਧ ਜੰਗ ਛੇੜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲਿਆ। 

SHARE ARTICLE

ਏਜੰਸੀ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement