ਇਨ੍ਹਾਂ ਥਾਵਾਂ 'ਤੇ 25 ਰੁਪਏ ਪ੍ਰਤੀ ਲੀਟਰ ਤੋਂ ਵੀ ਸਸਤਾ ਮਿਲਦੈ ਪੈਟਰੋਲ
Published : Nov 27, 2019, 3:51 pm IST
Updated : Nov 27, 2019, 3:51 pm IST
SHARE ARTICLE
Petrol Price
Petrol Price

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਉਛਾਲ ਆਉਣ ਕਾਰਨ ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀ ਕੀਮਤ ਨਵੀਂ

ਨਵੀਂ ਦਿੱਲੀ : ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਉਛਾਲ ਆਉਣ ਕਾਰਨ ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀ ਕੀਮਤ ਨਵੀਂ ਉਚਾਈ 'ਤੇ ਪਹੁੰਚ ਗਈ ਹੈ। ਮੰਗਲਵਾਰ ਨੂੰ ਦੇਸ਼ ਭਰ ਦੇ 4 ਵੱਡੇ ਮਹਾਂਨਗਰਾਂ ਵਿੱਚ ਪੈਟਰੋਲ ਤੇ ਡੀਜ਼ਲ ਦੀ ਕੀਮਤ ਇੱਕ ਸਾਲ ਦੇ ਉੱਚੇ ਪੱਧਰ 'ਤੇ ਪਹੁੰਚ ਗਈ। ਹਾਲਾਂਕਿ ਭਾਰਤ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅਸਮਾਨੀ ਚੜ੍ਹੀਆਂ ਹਨ, ਪਰ ਇਸ ਸਮੇਂ ਬਹੁਤ ਸਾਰੇ ਦੇਸ਼ ਅਜਿਹੇ ਹਨ ਜਿੱਥੇ ਲੋਕਾਂ ਨੂੰ ਇੱਕ ਲੀਟਰ ਪੈਟਰੋਲ ਖਰੀਦਣ ਲਈ ਬਹੁਤ ਘੱਟ ਕੀਮਤ ਚੁਕਾਉਣੀ ਪੈਂਦੀ ਹੈ।

PetrolPetrol

ਪਾਕਿਸਤਾਨ, ਚੀਨ, ਨੇਪਾਲ ਤੇ ਬੰਗਲਾਦੇਸ਼ ਚਾਰ ਗੁਆਂਢੀ ਦੇਸ਼ਾਂ ਵਿੱਚ ਪੈਟਰੋਲ ਸਸਤਾ ਹੈ। ਭਾਰਤ ਦੇ ਚਾਰ ਗੁਆਂਢੀ ਦੇਸ਼ਾਂ ਵਿੱਚੋਂ ਸਭ ਤੋਂ ਸਸਤਾ ਪੈਟਰੋਲ ਪਾਕਿਸਤਾਨ ਵਿੱਚ ਹੈ। ਭਾਰਤੀ ਰੁਪਏ ਅਨੁਸਾਰ, ਪਾਕਿਸਤਾਨ ਵਿੱਚ ਲੋਕਾਂ ਨੂੰ ਇੱਕ ਲੀਟਰ ਪੈਟਰੋਲ ਲਈ 51.88 ਰੁਪਏ ਪ੍ਰਤੀ ਲੀਟਰ ਖਰਚਣੇ ਪੈਂਦੇ ਹਨ।ਪਾਕਿਸਤਾਨ ਤੋਂ ਬਾਅਦ ਨੇਪਾਲ ਪੈਟਰੋਲ ਦੀਆਂ ਕੀਮਤਾਂ ਦੇ ਲਿਹਾਜ਼ ਨਾਲ ਦੂਜੇ ਨੰਬਰ 'ਤੇ ਹੈ। ਇੱਥੇ ਇੱਕ ਲੀਟਰ ਪੈਟਰੋਲ ਦੀ ਕੀਮਤ 66.68 ਰੁਪਏ ਹੈ। ਚੀਨ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 73.02 ਰੁਪਏ ਹੈ। ਇਸ ਦੇ ਨਾਲ ਹੀ ਬੰਗਲਾਦੇਸ਼ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 75.12 ਰੁਪਏ ਹੈ।

PetrolPetrol

ਗਲੋਬਲ ਪੈਟਰੋਲ ਪ੍ਰਾਈਜ਼ ਡਾਟ ਕਾਮ ਅਨੁਸਾਰ ਅਲਜੀਰੀਆ, ਕੁਵੈਤ, ਅੰਗੋਲਾ, ਸੁਡਾਨ, ਈਰਾਨ ਤੇ ਵੈਨਜ਼ੂਏਲਾ ਬਹੁਤ ਸਸਤੇ ਪੈਟਰੋਲ ਦੇ ਮਾਮਲੇ ਵਿੱਚ ਦੁਨੀਆ ਦੇ ਚੋਟੀ ਦੇ 6 ਦੇਸ਼ ਹਨ। ਅਲਜੀਰੀਆ ਵਿੱਚ ਇੱਕ ਲੀਟਰ ਦੀ ਕੀਮਤ 25 ਰੁਪਏ ਹੈ। ਪੈਟਰੋਲ ਦੀਆਂ ਕੀਮਤਾਂ ਦੇ ਹਿਸਾਬ ਨਾਲ ਕੁਵੈਤ ਦੁਨੀਆ ਦਾ ਪੰਜਵਾਂ ਸਸਤਾ ਦੇਸ਼ ਹੈ, ਜਿੱਥੇ ਇੱਕ ਲੀਟਰ ਪੈਟਰੋਲ ਸਿਰਫ 24.73 ਰੁਪਏ ਵਿੱਚ ਉਪਲਬਧ ਹੈ। ਅੰਗੋਲਾ ਵਿੱਚ ਪੈਟਰੋਲ ਦੀ ਕੀਮਤ 24.11 ਰੁਪਏ ਪ੍ਰਤੀ ਲੀਟਰ ਹੈ।

Petrol diesel prices 8 november 2019 price increased after 5 weeksPetrol 

ਇਸ ਸੂਚੀ ਵਿੱਚ ਸਭ ਤੋਂ ਸਸਤਾ ਪੈਟਰੋਲ ਵੇਚਣ ਦੇ ਮਾਮਲੇ ਵਿੱਚ ਤੀਜਾ ਦੇਸ਼ ਸੁਡਾਨ ਹੈ, ਜਿਥੇ ਪੈਟਰੋਲ ਦੀ ਕੀਮਤ 9.79 ਰੁਪਏ ਪ੍ਰਤੀ ਲੀਟਰ ਹੈ। ਹਾਲਾਂਕਿ, ਤੇਲ ਉਤਪਾਦਕ ਦੇਸ਼ ਈਰਾਨ 8.79 ਰੁਪਏ ਪ੍ਰਤੀ ਲੀਟਰ ਦੀ ਕੀਮਤ ਨਾਲ ਦੂਜੇ ਸਥਾਨ 'ਤੇ ਹੈ। ਵੈਨੇਜ਼ੁਏਲਾ ਦੁਨੀਆ ਭਰ ਵਿੱਚ ਸਭ ਤੋਂ ਸਸਤੇ ਪੈਟਰੋਲ ਦੇ ਮਾਮਲੇ ਵਿੱਚ ਤੇਲ ਪੈਦਾ ਕਰਨ ਵਾਲਾ ਦੇਸ਼ ਹੈ। ਇੱਥੇ ਇਕ ਲੀਟਰ ਪੈਟਰੋਲ ਸਿਰਫ 0.04 ਰੁਪਏ ਯਾਨੀ 4 ਪੈਸੇ ਵਿੱਚ ਖਰੀਦਿਆ ਜਾ ਸਕਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement