INX ਮੀਡੀਆ ਕੇਸ: ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੇ ਤਿਹਾੜ ਜੇਲ੍ਹ ‘ਚ ਪੀ ਚਿਦੰਬਰਮ ਨਾਲ ਕੀਤੀ ਮੁਲਾਕਾਤ
Published : Nov 27, 2019, 10:35 am IST
Updated : Nov 27, 2019, 10:35 am IST
SHARE ARTICLE
Rahul Gandhi, Priyanka Gandhi Vadra meet P Chidambaram at Tihar Jail
Rahul Gandhi, Priyanka Gandhi Vadra meet P Chidambaram at Tihar Jail

ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਆਈਐਨਐਕਸ ਮੀਡੀਆ ਮਾਮਲੇ ਵਿਚ ਗ੍ਰਿਫ਼ਤਾਰ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨਾਲ ਮੁਲਾਕਾਤ ਕਰਨ ਨੂੰ ਤਿਹਾੜ ਜੇਲ੍ਹ ਪਹੁੰਚੇ।

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਆਈਐਨਐਕਸ ਮੀਡੀਆ ਮਾਮਲੇ ਵਿਚ ਗ੍ਰਿਫ਼ਤਾਰ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨਾਲ ਮੁਲਾਕਾਤ ਕਰਨ ਬੁੱਧਵਾਰ ਨੂੰ ਤਿਹਾੜ ਜੇਲ੍ਹ ਪਹੁੰਚੇ। ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੀ ਤਿਹਾੜ ਜੇਲ੍ਹ ਜਾ ਕੇ ਚਿਦੰਬਰਮ ਨਾਲ ਮੁਲਾਕਾਤ ਕਰ ਚੁੱਕੀ ਹੈ।

Rahul GanRahul Gandhi

ਜ਼ਿਕਰਯੋਗ ਹੈ ਕਿ ਚਿਦੰਬਰਮ ਨੂੰ ਆਈਐਨਐਕਸ ਮੀਡੀਆ ਮਾਮਲੇ ਵਿਚ ਪਹਿਲਾਂ ਸੀਬੀਆਈ ਅਤੇ ਫਿਰ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ। ਫਿਲਹਾਲ ਉਹ 27 ਨਵੰਬਰ ਤੱਕ ਨਿਆਇਕ ਹਿਰਾਸਤ ਵਿਚ ਹਨ। ਚਿਦੰਬਰਮ ਦੀ ਸਿਹਤ ਖ਼ਰਾਬ ਹੋਣ ਕਾਰਨ ਪਿਛਲੇ ਤਿੰਨ ਮਹੀਨਿਆਂ ਵਿਚ ਉਹਨਾਂ ਦਾ ਵਜ਼ਨ 10 ਕਿਲੋ ਤੋਂ ਜ਼ਿਆਦਾ ਘਟ ਹੋ ਗਿਆ ਹੈ। ਉਹ ਕਈ ਬਿਮਾਰੀਆਂ ਤੋਂ ਵੀ ਪੀੜਤ ਹਨ।

Priyanka GandhiPriyanka Gandhi

ਹਾਈ ਕੋਰਟ ਨੇ 15 ਨਵੰਬਰ ਨੂੰ ਪੀ ਚਿਦੰਬਰਮ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਅਦਾਲਤ ਨੇ ਅਪਣੇ ਆਦੇਸ਼ ਵਿਚ ਕਿਹਾ ਸੀ ਕਿ ਪਹਿਲੀ ਨਜ਼ਰ ਵਿਚ ਚਿਦੰਬਰਮ ਵਿਰੁੱਧ ਇਲਜ਼ਾਮ ਗੰਭੀਰ ਹੈ ਅਤੇ ਉਹਨਾਂ ਨੇ ਇਸ ਅਪਰਾਧ ਵਿਚ ‘ਮੁੱਖ ਭੂਮਿਕਾ’ ਨਿਭਾਈ ਸੀ। ਚਿਦੰਬਰਮ ਨੇ ਪਟੀਸ਼ਨ ਵਿਚ ਉਹਨਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।

Enforcement DirectorateEnforcement Directorate

ਚਿਦੰਬਰਮ ਨੇ ਇਲਜ਼ਾਮ ਲਗਾਇਆ ਸੀ ਕਿ ਈਡੀ ਸ਼ੁਰੂ ਤੋਂ ਹੀ ਗਲਤ ਅਤੇ ਸ਼ੱਕੀ ਤਰੀਕੇ ਨਾਲ ਉਹਨਾਂ ਨੂੰ ਲੰਬੇ ਸਮੇਂ ਤੱਕ ਬੰਦ ਰੱਖਣਾ ਚਾਹੁੰਦੀ ਸੀ। ਸੀਬੀਆਈ ਨੇ ਚਿਦੰਬਰਮ ਨੂੰ 21 ਅਗਸਤ ਨੂੰ ਆਈਐਨਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿਚ ਉਹਨਾਂ ਨੂੰ ਸੁਪਰੀਮ ਕੋਰਟ ਨੇ 22 ਅਕਤੂਬਰ ਨੂੰ ਜ਼ਮਾਨਤ ਦੇ ਦਿੱਤੀ ਸੀ ਪਰ ਇਸ ਤੋਂ ਪਹਿਲਾਂ ਹੀ ਈਡੀ ਨੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement