ਦਿੱਲੀ ਦਾਖ਼ਲ ਹੋਣ ਤੋਂ ਪਹਿਲਾਂ ਕਿਸਾਨਾਂ ਦੀ ਮੋਦੀ ਨੂੰ ਚਿੱਠੀ, ਪੀਐਮ ਅੱਗੇ ਰੱਖੀਆਂ ਤਿੰਨ ਮੰਗਾਂ
Published : Nov 27, 2020, 3:38 pm IST
Updated : Nov 27, 2020, 3:38 pm IST
SHARE ARTICLE
Farmer Protest
Farmer Protest

ਕਿਸਾਨਾਂ ਨੇ ਦਿੱਲੀ ਆਉਣ ਲਈ ਸੁਰੱਖਿਅਤ ਰਾਹ ਦੀ ਕੀਤੀ ਮੰਗ

ਨਵੀਂ ਦਿੱਲੀ: ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਦੇ ਚਲਦਿਆਂ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਇਕ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਕਿਸਾਨਾਂ ਨੇ ਪ੍ਰਧਾਨ ਮੰਤਰੀ ਅੱਗੇ ਤਿੰਨ ਮੰਗਾਂ ਰੱਖੀਆਂ ਹਨ। ਕਿਸਾਨਾਂ ਨੇ ਚਿੱਠੀ ਵਿਚ ਕਿਹਾ ਕਿ ਉਹਨਾਂ ਨੂੰ ਦਿੱਲੀ ਆਉਣ ਲਈ ਸੁਰੱਖਿਅਤ ਰਾਹ ਦਿੱਤਾ ਜਾਵੇ।

PM ModiPM Modi

ਕਿਸਾਨਾਂ ਨੇ ਦੂਜੀ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਰਾਮਲੀਲਾ ਮੈਦਾਨ ਵਰਗੀ ਥਾਂ ਮੁਹੱਈਆ ਕਰਾਵੇ। ਇਸ ਦੇ ਨਾਲ ਹੀ ਉਹਨਾਂ ਨੇ ਤੀਜੀ ਮੰਗ ਵਿਚ ਕਿਹਾ ਕਿ ਭਾਰਤੀ ਅਤੇ ਖੇਤਰੀ ਪੱਧਰ ਦੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਲਈ ਕੇਂਦਰ ਸਰਕਾਰ ਵੱਲੋਂ ਕਿਸੇ ਵੀ ਸੀਨੀਅਰ ਮੰਤਰੀ ਨੂੰ ਭੇਜਿਆ ਜਾਵੇ।

Farmer ProtestFarmer Protest

ਦੱਸ ਦਈਏ ਕਿ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਰੋਸ ਦੇ ਚਲਦਿਆ 'ਦਿੱਲੀ ਚਲੋ' ਮੁਹਿੰਮ ਦਾ ਐਲ਼ਾਨ ਕੀਤਾ ਗਿਆ ਸੀ। ਇਸ ਦੇ ਚਲਦਿਆਂ ਭਾਰੀ ਗਿਣਤੀ ਵਿਚ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਉਦੋਂ ਤੱਕ ਦਿੱਲੀ ਪ੍ਰਦਰਸ਼ਨ ਕਰਨਗੇ, ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement