ਦੇਰ ਰਾਤ ਤੱਕ ਸੰਘਰਸ਼ 'ਚ ਡਟੇ ਕਿਸਾਨਾਂ ਲਈ ਖ਼ਾਲਸਾ ਏਡ ਨੇ ਕੀਤੀ ਲੰਗਰ ਦੀ ਸੇਵਾ
Published : Nov 27, 2020, 9:23 am IST
Updated : Nov 27, 2020, 2:05 pm IST
SHARE ARTICLE
Khalsa Aid India serving fresh meals to the protesting farmers
Khalsa Aid India serving fresh meals to the protesting farmers

ਹੱਕਾਂ ਦੀ ਲੜਾਈ ਲੜ ਰਹੇ ਕਿਸਾਨਾਂ ਨੂੰ ਵਰਤਾਇਆ ਜਾ ਰਿਹੈ ਤਾਜ਼ਾ ਭੋਜਨ

ਚੰਡੀਗੜ੍ਹ:ਖੇਤੀ ਕਾਨੂੰਨਾਂ ਖਿਲਾਫ਼ ਰੋਸ ਦੇ ਚਲਦਿਆਂ ਕਿਸਾਨ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਚਲਦਿਆਂ ਬੀਤੇ ਦਿਨ ਭਾਰੀ ਗਿਣਤੀ ਵਿਚ ਕਿਸਾਨ ਦਿੱਲੀ ਲਈ ਰਵਾਨਾ ਹੋਏ।  ਇਹਨਾਂ ਕਿਸਾਨਾਂ ਦੀ ਸੇਵਾ ਲਈ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਫਿਰ ਅੱਗੇ ਆਈ ਹੈ।

Aid India serving fresh meals to the protesting farmers Khalsa Aid India serving fresh meals to the protesting farmers 

ਖ਼ਾਲਸਾ ਏਡ ਵੱਲੋਂ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਲਈ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ। ਬੀਤੇ ਦਿਨ ਖਾਲਸਾ ਏਡ ਦੇ ਵਲੰਟੀਅਰਜ਼ ਨੇ ਸੰਭੂ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਵੀ ਲੰਗਰ ਲਗਾਇਆ।

Aid India serving fresh meals to the protesting farmers Khalsa Aid India serving fresh meals to the protesting farmers 

ਦੇਰ ਰਾਤ ਤੱਕ ਪਾਣੀਪਤ ਟੋਲ 'ਤੇ ਸੰਘਰਸ਼ ਵਿਚ ਡਟੇ ਕਿਸਾਨਾਂ ਲਈ ਖਾਲਸਾ ਏਡ ਵੱਲੋਂ ਗਰਮ ਚਾਹ ਤੇ ਨਾਸ਼ਤੇ ਸਮੇਤ ਤਾਜ਼ਾ ਭੋਜਨ ਦੀ ਸੇਵਾ ਕੀਤੀ ਗਈ। 
ਖ਼ਾਲਸਾ ਏਡ ਵੱਲੋਂ ਕੀਤੀ ਜਾ ਰਹੀ ਸੇਵਾ ਦੀਆਂ ਫੋਟੋਆਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। 

Aid India serving fresh meals to the protesting farmers Khalsa Aid India serving fresh meals to the protesting farmers 

ਦੱਸ ਦਈਏ ਕਿ ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖ਼ਾਲਸਾ ਵੱਲੋਂ ਵੀ ਕਿਸਾਨਾਂ ਦੀ ਹਮਾਇਤ ਕੀਤੀ ਜਾ ਰਹੀ ਹੈ। ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ਦੇ ਚਲਦਿਆਂ ਉਹ ਸੋਸ਼ਲ ਮੀਡੀਆ 'ਤੇ ਲਗਾਤਾਰ ਅਪਣੀ ਪ੍ਰਤੀਕਿਰਿਆ ਦਿੰਦੇ ਰਹਿੰਦੇ ਹਨ।

Aid India serving fresh meals to the protesting farmers Khalsa Aid India serving fresh meals to the protesting farmers 

ਬੀਤੇ ਦਿਨ ਉਹਨਾਂ ਨੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਨਾਲ ਕੀਤੇ ਜਾ ਰਹੇ ਵਰਤਾਅ ਦੀ ਨਿਖੇਧੀ ਵੀ ਕੀਤੀ ਸੀ। ਉਹਨਾਂ ਨੇ ਲੋਕਾਂ ਨੂੰ ਕਿਸਾਨਾਂ ਲਈ ਅਰਦਾਸ ਕਰਨ ਦੀ ਅਪੀਲ ਕੀਤੀ। ਰਵੀ ਸਿੰਘ ਨੇ ਹਰਿਆਣਾ ਸਰਕਾਰ ਤੇ ਹਰਿਆਣਾ ਪੁਲਿਸ ਨੂੰ ਅਪੀਲ ਕੀਤੀ ਕਿ ਉਹ ਸ਼ਾਂਤਮਈ ਪ੍ਰਦਰਸ਼ਨ ਲਈ ਦਿੱਲੀ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਵਿਚੋਂ ਲੰਘਣ ਦੇਣ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement