
ਕਿਸਾਨੀ ਅੰਦੋਲਨ ਦੇ ਚਲਦਿਆਂ ਦਿੱਲੀ ਵਿਚ ਵਧਿਆ ਤਣਾਅ
ਨਵੀਂ ਦਿੱਲੀ: ਕਿਸਾਨਾਂ ਦੇ ਦਿੱਲੀ ਕੂਚ ਕਰਨ ਤੋਂ ਬਾਅਦ ਦਿੱਲੀ ਪੁਲਿਸ ਨੇ ਬਾਰਡਰ 'ਤੇ ਸੁਰੱਖਿਆ ਵਧਾ ਦਿੱਤੀ ਹੈ। ਦਿੱਲੀ ਵਿਚ ਵੱਖ ਥਾਵਾਂ 'ਤੇ ਕਿਸਾਨ ਬਾਰਡਰ ਉੱਤੇ ਹੀ ਡਟੇ ਹੋਏ ਹਨ। ਕਿਸਾਨੀ ਅੰਦੋਲਨ ਦੇ ਚਲਦਿਆਂ ਗ੍ਰਿਫ਼ਤਾਰੀਆਂ ਦਾ ਦੌਰ ਵੀ ਜਾਰੀ ਹੈ।
Delhi Police seeks permission from Delhi Government to convert nine stadiums into temporary prisons, in view of #FarmersProtest
— ANI (@ANI) November 27, 2020
ਇਸ ਦੇ ਲਈ ਦਿੱਲੀ ਪੁਲਿਸ ਨੇ ਦਿੱਲੀ ਸਰਕਾਰ ਕੋਲ 9 ਸਟੇਡੀਅਮਾਂ ਨੂੰ ਅਸਥਾਈ ਜੇਲ੍ਹ ਬਣਾਉਣ ਦੀ ਇਜਾਜ਼ਤ ਮੰਗੀ ਹੈ। ਕਿਹਾ ਜਾ ਰਿਹਾ ਹੈ ਕਿ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਹਿਰਾਸਤ 'ਚ ਲੈ ਕੇ ਇਹਨਾਂ ਜੇਲ੍ਹਾਂ 'ਚ ਰੱਖਿਆ ਜਾਵੇਗਾ।