ਸਰਕਾਰੀ ਹਸਪਤਾਲ 'ਚ ਲੜਕੀ ਦੀ ਲਾਸ਼ ਨੂੰ ਕੁੱਤੇ ਨੇ ਕੀਤਾ ਵੱਢ-ਟੁੱਕ,ਵੇਖੋ ਦਿਲ-ਦਹਿਲਾਉਣ ਵਾਲੀ ਵੀਡੀਓ
Published : Nov 27, 2020, 1:02 pm IST
Updated : Nov 27, 2020, 1:04 pm IST
SHARE ARTICLE
 video of dog
video of dog

ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਸ਼ਾਸਨ ਉੱਤੇ ਲਾਪ੍ਰਵਾਹੀ ਦਾ ਦੋਸ਼ ਲਾਇਆ ਹੈ।

ਨਵੀਂ ਦਿੱਲੀ : ਦੇਸ਼ 'ਚ ਰੋਜਾਨਾ ਦਰਦਨਾਕ ਵੀਡੀਓ ਖੂਬ ਵਾਇਰਲ ਹੁੰਦੀਆਂ ਹਨ। ਅੱਜ ਉੱਤਰ ਪ੍ਰਦੇਸ਼ ਦੇ ਸੰਭਲ ਤੋਂ ਇਕ ਅਨੋਖੀ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਹੈ।  ਉਸ ਵੀਡੀਓ ਵਿੱਚ ਇੱਕ ਸਰਕਾਰੀ ਹਸਪਤਾਲ ਦੇ ਸਟ੍ਰੈਚਰ ਉੱਤੇ ਰੱਖੀ ਲੜਕੀ ਦੀ ਲਾਸ਼ ਨੂੰ ਕੁੱਤਾ ਵੱਢ-ਟੁੱਕ ਰਿਹਾ ਹੈ। 20 ਸੈਕੰਡ ਦਾ ਇਹ ਵੀਡੀਓ ਇਨਸਾਨ ਨੂੰ ਅੰਦਰ ਤੱਕ ਹਿਲਾ ਕੇ ਰੱਖ ਦਿੰਦਾ ਹੈ। ਚਿੱਟੀ ਚਾਦਰ ਨਾਲ ਢੱਕੀ ਹੋਈ ਲਾਸ਼ ਨੂੰ ਇੱਕ ਅਵਾਰਾ ਕੁੱਤਾ ਵੱਢ-ਟੁੱਕ ਰਿਹਾ ਹੈ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਸ਼ਾਸਨ ਉੱਤੇ ਲਾਪ੍ਰਵਾਹੀ ਦਾ ਦੋਸ਼ ਲਾਇਆ ਹੈ। 

 

 

ਸੀਐਮਓ ਨੇ ਵਾਰਡ ਬੁਆਏ ਅਤੇ ਸਵੀਪਰ ਨੂੰ ਮੁਅੱਤਲ ਕਰ ਦਿੱਤਾ ਹੈ। ਡਿਊਟੀ 'ਤੇ ਮੌਜੂਦ ਡਾਕਟਰਾਂ ਅਤੇ ਫਾਰਮਾਸਿਸਟਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਮਾਮਲੇ ਦੀ ਜਾਂਚ ਲਈ ਦੋ ਡਾਕਟਰਾਂ ਦੀ ਕਮੇਟੀ ਬਣਾਈ ਗਈ ਹੈ।

father

ਦੱਸ ਦੇਈਏ ਬੀਤੇ ਦਿਨੀ ਇਸ ਲੜਕੀ ਦੀ ਭਿਆਨਕ ਹਾਦਸੇ 'ਚ ਉਹ ਬੁਰੀ ਤਰ੍ਹਾਂ ਜਖ਼ਮੀ ਸੀ। ਉਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਂਦਾ ਗਿਆ ਸੀ। ਹਾਲੇ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇਸ ਲੜਕੀ ਦੀ ਮੌਤ ਹਸਪਤਾਲ ਪੁੱਜ ਕੇ ਇਲਾਜ ਦੌਰਾਨ ਹੋਈ ਹੈ ਜਾਂ ਉਸ ਤੋਂ ਪਹਿਲਾਂ। ਇਸ ਦੌਰਾਨ ਮ੍ਰਿਤਕ ਲੜਕੀ ਦੇ ਪਿਤਾ ਚਰਨ ਸਿੰਘ ਦਾ ਕਹਿਣਾ ਹੈ ਕਿ ਜਦੋਂ ਉਹ ਆਪਣੀ ਧੀ ਨੂੰ ਹਸਪਤਾਲ ਲਿਆਏ, ਤਾਂ ਡੇਢ ਘੰਟੇ ਤੱਕ ਵੀ ਕਿਸੇ ਨੇ ਇਲਾਜ ਹੀ ਸ਼ੁਰੂ ਨਹੀਂ ਕੀਤਾ ਸੀ। 

ਇਹ ਵੀਡੀਓ ਸਮਾਜਵਾਦੀ ਪਾਰਟੀ ਨੇ ਹਸਪਤਾਲ ਪ੍ਰਸ਼ਾਸਨ ਉੱਤੇ ਸੁਆਲ ਕਰਦਿਆਂ ਆਪਣੇ ਅਧਿਕਾਰਤ ਟਵਿਟਰ ਹੈਂਡਲ ਤੋਂ ਟਵੀਟ ਕੀਤਾ ਹੈ। ਹਸਪਤਾਲ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਨਗਰ ਪ੍ਰਸ਼ਾਸਨ ਨੂੰ ਕਈ ਵਾਰ ਅਵਾਰਾ ਕੁੱਤਿਆਂ ਦੀ ਸਮੱਸਿਆ ਬਾਰੇ ਲਿਖਤੀ ਸ਼ਿਕਾਇਤ ਕੀਤੀ ਹੈ ਪਰ ਕੋਈ ਹੱਲ ਨਹੀਂ ਕੀਤਾ ਗਿਆ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement