ਗੁਰਨਾਮ ਚੜੂਨੀ ਦਾ ਬਿਆਨ, 'ਪਰਾਲੀ ਸਾੜਨ ਨੂੰ ਲੈ ਕੇ ਸਾਡੇ ਕੋਲ ਅਜੇ ਕੁਝ ਵੀ ਲਿਖਤੀ ਵਿਚ ਨਹੀਂ ਆਇਆ'
Published : Nov 27, 2021, 4:04 pm IST
Updated : Nov 27, 2021, 4:04 pm IST
SHARE ARTICLE
Gurnam Singh Chaduni
Gurnam Singh Chaduni

ਕਿਸਾਨ ਅੰਦੋਲਨ ਦਾ ਇਕ ਸਾਲ ਪੂਰਾ ਹੋਣ ਦੇ ਦੂਜੇ ਦਿਨ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਬੈਠਕ ਹੋਈ।

ਨਵੀਂ ਦਿੱਲੀ: ਕਿਸਾਨ ਅੰਦੋਲਨ ਦਾ ਇਕ ਸਾਲ ਪੂਰਾ ਹੋਣ ਦੇ ਦੂਜੇ ਦਿਨ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਬੈਠਕ ਹੋਈ। ਇਸ ਬੈਠਕ ਵਿਚ ਅੰਦੋਲਨ ਦੀ ਅਗਲੀ ਰਣਨੀਤੀ ਅਤੇ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋਈ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਮੁਤਾਬਕ ਬੈਠਕ ਦੌਰਾਨ ਐਮਐਸਪੀ ਦੀ ਗਰੰਟੀ, ਕਿਸਾਨਾਂ ’ਤੇ ਦਰਜ ਮੁਕੱਦਮੇ ਵਾਪਸ ਲੈਣ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਤੋਂ ਇਲਾਵਾ ਬਿਜਲੀ ਬਿੱਲ ਵਾਪਸ ਲੈਣ ’ਤੇ ਗੱਲ ਹੋਈ ਹੈ।

Gurnam Singh ChaduniGurnam Singh Chaduni

ਇਸ ਦੌਰਾਨ 29 ਨਵੰਬਰ ਨੂੰ ਸੰਸਦ ਕੂਚ ਕਰਨ ਦਾ ਫੈਸਲਾ ਵੀ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਨੇ ਕਿਹਾ ਕਿ ਪਰਾਲੀ ਦੇ ਮੁੱਦੇ ’ਤੇ ਸਾਡੇ ਕੋਲ ਅਜੇ ਕੁਝ ਵੀ ਲਿਖਤੀ ਵਿਚ ਨਹੀਂ ਆਇਆ ਹੈ, ਜਦੋਂ ਕੁਝ ਆਏਗਾ ਤਾਂ ਗੱਲ ਕਰਾਂਗੇ। ਇਸ ਤੋਂ ਇਲਾਵਾ ਕਿਸਾਨ ਆਗੂ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਜਿਹਾ ਕਹਿ ਰਹੇ ਹਨ ਕਿ ਐਮਐਸਪੀ ਦੇਣਾ ਸੰਭਵ ਨਹੀਂ ਹੈ ਤਾਂ ਹੋ ਸਕਦਾ ਹੈ ਕਿ ਉਹ ਸਾਨੂੰ ਇੱਥੋਂ ਜਾਣ ਨਹੀਂ ਦੇਣਾ ਚਾਹੁੰਦੇ। ਹੋ ਸਕਦਾ ਹੈ ਕਿ ਉਹਨਾਂ ਦਾ ਮੰਨ ਹੋਵੇ ਕਿ ਅੰਦੋਲਨ ਨੂੰ ਅੱਗੇ ਵੀ ਚੱਲਣ ਦਿੱਤਾ ਜਾਵੇ।

Farmers protest Farmers protest

ਦੱਸ ਦਈਏ ਕਿ ਖੇਤੀਬਾੜੀ ਮੰਤਰੀ ਨੇ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਜ਼ੀਰੋ ਬਜਟ ਖੇਤੀ, ਫਸਲ ਵਿਭਿੰਨਤਾ, ਐਮਐਸਪੀ ਨੂੰ ਪ੍ਰਭਾਵਸ਼ਾਲੀ ਤੇ ਪਾਰਦਰਸ਼ੀ ਬਣਾਉਣ ਵਰਗੇ ਵਿਸ਼ਿਆਂ 'ਤੇ ਵਿਚਾਰ ਕਰਨ ਲਈ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਇਹ ਕਮੇਟੀ ਵਿਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨੁਮਾਇੰਦਿਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ।

Narendra Tomar appeals to farmers to end agitationNarendra Tomar appeals to farmers to end agitation

ਉਹਨਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਪਰਾਲੀ ਸਾੜਨ ਨੂੰ ਅਪਰਾਧ ਤੋਂ ਮੁਕਤ ਕੀਤੇ ਜਾਣ ਦੀ ਮੰਗ ਕੀਤੀ ਸੀ, ਜਿਸ ਨੂੰ ਭਾਰਤ ਸਰਕਾਰ ਨੇ ਮੰਨਿਆ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਇਸ ਲਈ ਕਿਸਾਨਾਂ ਨੂੰ ਅੰਦੋਲਨ ਖਤਮ ਕਰ ਦੇਣਾ ਚਾਹੀਦਾ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement