
ਬੁਖਾਰ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ 'ਚ ਕਰਵਾਇਆ ਭਰਤੀ
ਨਵੀਂ ਦਿੱਲੀ: ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਰਾਸ਼ਟਰੀ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਦੀ ਸਿਹਤ ਸ਼ੁੱਕਰਵਾਰ ਨੂੰ ਅਚਾਨਕ ਵਿਗੜ ਗਈ। ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਭਰਤੀ ਕਰਵਾਇਆ ਗਿਆ ਹੈ।
Lalu Prasad yadav
ਜਾਣਕਾਰੀ ਮੁਤਾਬਕ ਰਾਸ਼ਟਰੀ ਜਨਤਾ ਦਲ ਦੇ ਨੇਤਾ ਨੂੰ ਬੁਖਾਰ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਬਿਹਾਰ ਉਪ-ਚੋਣ ਤੋਂ ਬਾਅਦ ਲਾਲੂ ਯਾਦਵ ਸਿਹਤ ਖਰਾਬ ਹੋਣ ਕਾਰਨ ਪਟਨਾ ਤੋਂ ਦਿੱਲੀ ਪਰਤ ਆਏ ਸਨ ਪਰ ਕੁਝ ਦਿਨ ਪਹਿਲਾਂ ਉਹ ਚਾਰਾ ਘੁਟਾਲੇ ਦੇ ਮਾਮਲੇ 'ਚ ਅਦਾਲਤ 'ਚ ਪੇਸ਼ ਹੋਣ ਲਈ ਪਟਨਾ ਗਏ ਸਨ।
Lalu Prasad Yadav