
ਸੁਜਾਤਾ ਸ਼ਰਮਾ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਵਿਚ ਸੰਯੁਕਤ ਸਕੱਤਰ ਹੋਵੇਗੀ।
ਨਵੀਂ ਦਿੱਲੀ - ਸੀਨੀਅਰ ਅਧਿਕਾਰੀ ਮਨੋਜ ਕੁਮਾਰ ਸਾਹੂ ਨੂੰ ਸੀਨੀਅਰ ਪੱਧਰ 'ਤੇ ਨੌਕਰਸ਼ਾਹੀ ਦੇ ਫੇਰਬਦਲ ਦੇ ਹਿੱਸੇ ਵਜੋਂ ਸ਼ਨੀਵਾਰ ਨੂੰ ਕੇਂਦਰ ਨੇ ਡਿਪਟੀ ਚੋਣ ਕਮਿਸ਼ਨਰ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਅਮਲੇ ਦੇ ਮੰਤਰਾਲੇ ਵੱਲੋਂ ਜਾਰੀ ਇੱਕ ਹੁਕਮ ਵਿਚ ਦਿੱਤੀ ਗਈ ਹੈ। ਸਾਹੂ ਅਰੁਣਾਚਲ ਪ੍ਰਦੇਸ਼, ਗੋਆ, ਮਿਜ਼ੋਰਮ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ (AGMUT) ਕੇਡਰ ਦੇ 2006 ਬੈਚ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ (IAS) ਅਧਿਕਾਰੀ ਹਨ।
ਪ੍ਰਸੋਨਲ ਮੰਤਰਾਲੇ ਦੇ ਹੁਕਮਾਂ ਅਨੁਸਾਰ ਮਨੋਜ ਕੁਮਾਰ ਸਾਹੂ ਨੂੰ 16 ਦਸੰਬਰ, 2023 ਤੱਕ ਸੱਤ ਸਾਲਾਂ ਲਈ ਡਿਪਟੀ ਚੋਣ ਕਮਿਸ਼ਨਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ। ਸੋਲੋਮਨ ਅਰੋਕਿਆਰਾਜ ਨੂੰ ਆਰਥਿਕ ਮਾਮਲਿਆਂ ਦੇ ਵਿਭਾਗ ਦਾ ਸੰਯੁਕਤ ਸਕੱਤਰ ਬਣਾਇਆ ਗਿਆ ਹੈ। ਅੰਕਿਤਾ ਮਿਸ਼ਰਾ ਬੁੰਦੇਲਾ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਵਿਚ ਸੰਯੁਕਤ ਸਕੱਤਰ ਹੋਵੇਗੀ ਜਦੋਂਕਿ ਸੰਜੀਤ ਨੂੰ ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਵਿਚ ਸੰਯੁਕਤ ਸਕੱਤਰ ਅਤੇ ਵਿੱਤੀ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ।
ਐਮ ਜਾਨਕੀ ਨੂੰ ਕੇਂਦਰੀ ਵਿਜੀਲੈਂਸ ਕਮਿਸ਼ਨ ਵਿਚ ਵਧੀਕ ਸਕੱਤਰ ਬਣਾਇਆ ਗਿਆ ਹੈ। ਪੁਨੀਤ ਯਾਦਵ ਨੂੰ ਕੇਂਦਰੀ ਲੋਕ ਸੇਵਾ ਕਮਿਸ਼ਨ ਵਿਚ ਵਧੀਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸੁਜਾਤਾ ਸ਼ਰਮਾ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਵਿਚ ਸੰਯੁਕਤ ਸਕੱਤਰ ਹੋਵੇਗੀ।