Road Accident: 5 ਡਾਕਟਰਾਂ ਦੀ ਮੌਤ, ਵਿਆਹ ਸਮਾਗਮ ਤੋਂ ਪਰਤਦੇ ਸਮੇਂ ਵਾਪਰਿਆ ਭਿਆਨਕ ਸੜਕ ਹਾਦਸਾ
Published : Nov 27, 2024, 8:10 am IST
Updated : Nov 27, 2024, 8:10 am IST
SHARE ARTICLE
Death of 5 doctors, a terrible road accident happened while returning from a wedding ceremony
Death of 5 doctors, a terrible road accident happened while returning from a wedding ceremony

Road Accident: ਇਹ ਸਾਰੇ ਲਖਨਊ ਤੋਂ ਵਾਪਿਸ ਆ ਰਹੇ ਸਨ ਕਿ ਤੜਕੇ ਕਰੀਬ 4 ਵਜੇ ਹਾਦਸੇ ਦਾ ਸ਼ਿਕਾਰ ਹੋ ਗਏ।

 

Kannauj News: ਆਗਰਾ ਲਖਨਊ ਐਕਸਪ੍ਰੈਸ ਵੇਅ 'ਤੇ ਵੱਡਾ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਵਿੱਚ ਮਿੰਨੀ ਪੀਜੀਆਈ ਸੈਫ਼ਈ ਵਿੱਚ ਤਾਇਨਾਤ 5 ਡਾਕਟਰਾਂ ਦੀ ਮੌਤ ਹੋ ਗਈ ਹੈ ਅਤੇ ਇੱਕ ਡਾਕਟਰ ਜ਼ਖ਼ਮੀ ਹੋ ਗਿਆ ਹੈ। ਇਹ ਸਾਰੇ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਸੂਚਨਾ ਤੋਂ ਬਾਅਦ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਲਾਸ਼ਾਂ ਨੂੰ ਕਾਰ 'ਚੋਂ ਬਾਹਰ ਕੱਢਿਆ ਗਿਆ।

ਇਹ ਸਾਰੇ ਲਖਨਊ ਤੋਂ ਵਾਪਿਸ ਆ ਰਹੇ ਸਨ ਕਿ ਤੜਕੇ ਕਰੀਬ 4 ਵਜੇ ਹਾਦਸੇ ਦਾ ਸ਼ਿਕਾਰ ਹੋ ਗਏ। ਇਨ੍ਹਾਂ ਸਾਰਿਆਂ ਦੀ ਪਛਾਣ ਕਰ ਲਈ ਗਈ ਹੈ। 

ਸੂਚਨਾ ਮਿਲਦੇ ਹੀ ਯੂਨੀਵਰਸਿਟੀ ਸਟਾਫ਼ ਪੁਲਿਸ ਸਮੇਤ ਉੱਥੇ ਪਹੁੰਚ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਾਰੇ ਡਾਕਟਰ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਲਖਨਊ ਗਏ ਹੋਏ ਸਨ। ਮੰਗਲਵਾਰ ਰਾਤ ਨੂੰ ਸਾਰੇ ਲੋਕ ਕਾਰ ਰਾਹੀਂ ਸੈਫਈ ਲਈ ਪਰਤ ਰਹੇ ਸਨ। ਸਾਰੇ ਕਨੌਜ 'ਚ ਆਗਰਾ-ਲਖਨਊ ਐਕਸਪ੍ਰੈਸ ਵੇਅ 'ਤੇ ਹਾਦਸੇ ਦਾ ਸ਼ਿਕਾਰ ਹੋ ਗਏ। ਪੰਜ ਡਾਕਟਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਮਰਨ ਵਾਲੇ ਡਾਕਟਰਾਂ ਵਿੱਚ ਡਾ: ਅਨਿਰੁਧ ਵਰਮਾ, ਡਾ: ਸੰਤੋਸ਼ ਕੁਮਾਰ ਮੌਰੀਆ, ਡਾ: ਜੈਵੀਰ ਸਿੰਘ, ਡਾ: ਅਰੁਣ ਕੁਮਾਰ, ਡਾ: ਨਰਦੇਵ ਸ਼ਾਮਲ ਹਨ। ਇਹ ਸਾਰੇ ਪੀਜੀ ਕਰ ਰਹੇ ਸਨ। ਕੁਝ ਹੋਰਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਇਹ ਹਾਦਸਾ ਤੀਰਵਾ ਕੋਤਵਾਲੀ ਇਲਾਕੇ ਵਿੱਚ ਵਾਪਰਿਆ

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement