60 ਸਾਲ ਤੋਂ ਵੱਧ ਉਮਰ ਦੇ ਵਕੀਲਾਂ ਲਈ ‘ਵਰਚੁਅਲ' ਸੁਣਵਾਈ ਦੀ ਇਜਾਜ਼ਤ ਦੇਣ ਦਾ ਵਿਚਾਰ ਅਦਾਲਤ ਵਿਚ ਕੀਤਾ ਗਿਆ ਸੀ ਪੇਸ਼
ਨਵੀਂ ਦਿੱਲੀ : ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਨੇ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਸੁਪਰੀਮ ਕੋਰਟ ਦੀ ਸੁਣਵਾਈ ਨੂੰ ਸਿਰਫ ‘ਵਰਚੁਅਲ ਮੋਡ’ ਉਤੇ ਤਬਦੀਲ ਕਰਨ ਦੀ ਸੰਭਾਵਨਾ ਉਤੇ ਵਿਚਾਰ ਕਰਦਿਆਂ ਕਿਹਾ ਕਿ ਇਕ ਦਿਨ ਪਹਿਲਾਂ ਜਦੋਂ ਉਹ ਇਕ ਘੰਟੇ ਦੀ ਸੈਰ ਕਰਨ ਗਏ ਸਨ ਤਾਂ ਉਹ ਬਿਮਾਰ ਮਹਿਸੂਸ ਕਰਨ ਲੱਗ ਪਏ ਸਨ।
ਕਾਂਤ ਨੇ ਕਿਹਾ ਕਿ ਉਹ ਬਾਰ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਫੈਸਲਾ ਲੈਣਗੇ, ਹਾਲਾਂਕਿ 60 ਸਾਲ ਤੋਂ ਵੱਧ ਉਮਰ ਦੇ ਵਕੀਲਾਂ ਲਈ ‘ਵਰਚੁਅਲ’ ਸੁਣਵਾਈ ਦੀ ਇਜਾਜ਼ਤ ਦੇਣ ਦਾ ਵਿਚਾਰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। (ਪੀਟੀਆਈ)
