ਭਾਰਤ ਦੇ ਉਪ ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਚਾਂਸਲਰ ਸੀ.ਪੀ. ਰਾਧਾਕ੍ਰਿਸ਼ਨਨ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ: ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕੱਲ੍ਹ ਨਵੀਂ ਦਿੱਲੀ ਵਿੱਚ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਚਾਂਸਲਰ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ ਅਤੇ ਸੈਨੇਟ ਚੋਣਾਂ ਦੇ ਸ਼ਡਿਊਲ ਨੂੰ ਮਨਜ਼ੂਰੀ ਦੇਣ ਲਈ ਉਨ੍ਹਾਂ ਦੇ ਦਖਲ ਦੀ ਬੇਨਤੀ ਕੀਤੀ। ਡਾ. ਸਾਹਨੀ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਦੇ ਸ਼ਡਿਊਲ ਨੂੰ ਮਨਜ਼ੂਰੀ ਦੇਣ ਲਈ ਉਪ ਰਾਸ਼ਟਰਪਤੀ ਦਾ ਧੰਨਵਾਦ ਕੀਤਾ।
