ਕੌਚੀ ਨੇਵਲ ਬੇਸ 'ਚ ਵੱਡਾ ਹਾਦਸਾ, 2 ਨੇਵਲ ਕਰਮਚਾਰੀਆਂ ਦੀ ਮੌਤ
Published : Dec 27, 2018, 5:28 pm IST
Updated : Dec 27, 2018, 5:28 pm IST
SHARE ARTICLE
Accident
Accident

ਕੌਚੀ ਨੇਵਲ ਬੇਸ ਵਿਚ ਇਕ ਵੱਡੇ ਹਾਦਸੇ ਦੀ ਖ਼ਬਰ ਹੈ। ਹਾਦਸੇ ਵਿਚ ਦੋ 2 ਨੇਵਲ ਕਰਮਚਾਰੀਆਂ ਦੀ ਮੌਤ ਹੋ ਗਈ ਹੈ। ਉਥੇ ਹੀ, ਤਿੰਨ ਹੋਰ ਜ਼ਖ਼ਮੀ ਹੋ ਗਏ। ਹਾਦਸੇ ਦੀ ...

ਨਵੀਂ ਦਿੱਲੀ : (ਭਾਸ਼ਾ) ਕੌਚੀ ਨੇਵਲ ਬੇਸ ਵਿਚ ਇਕ ਵੱਡੇ ਹਾਦਸੇ ਦੀ ਖ਼ਬਰ ਹੈ। ਹਾਦਸੇ ਵਿਚ ਦੋ 2 ਨੇਵਲ ਕਰਮਚਾਰੀਆਂ ਦੀ ਮੌਤ ਹੋ ਗਈ ਹੈ। ਉਥੇ ਹੀ, ਤਿੰਨ ਹੋਰ ਜ਼ਖ਼ਮੀ ਹੋ ਗਏ। ਹਾਦਸੇ ਦੀ ਵਜ੍ਹਾ ਸੈਨਿਕਾਂ ਦੇ ਉਤੇ ਹੈਲਿਕਾਪਟਰ ਹੈਂਗਰ ਦਾ ਦਰਵਾਜ਼ਾ ਡਿੱਗਣਾ ਦੱਸਿਆ ਜਾ ਰਿਹਾ ਹੈ। ਦੱਸ ਦਈਏ ਕਿ ਹਾਦਸਾ ਵੀਰਵਾਰ ਸਵੇਰੇ 11 ਵਜੇ ਦੇ ਲਗਭੱਗ ਹੋਇਆ। ਜ਼ਖ਼ਮੀਆਂ ਦਾ ਇਲਾਜ ਹਸਪਤਾਲ ਵਿਚ ਚੱਲ ਰਿਹਾ ਹੈ। ਰੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਹਾਦਸੇ ਵਿਚ 2 ਨੇਵਲ ਕਰਮਚਾਰੀਆਂ ਦੀ ਮੌਤ ਹੋ ਗਈ ਹੈ।  

AccidentAccident

ਰੱਖਿਆ ਵਿਭਾਗ ਵਿਭਾਗ ਦੇ ਮੁਤਾਬਕ ਹੈਲਿਕਾਪਟਰ ਹੈਂਗਰ ਦਾ ਦਰਵਾਜ਼ਾ ਇਸ ਦੋ ਨੇਵਲ ਕਰਮਚਾਰੀਆਂ ਦੇ ਉਤੇ ਡਿੱਗ ਗਿਆ,  ਜਿਸ ਦੇ ਨਾਲ ਉਹਨਾਂ ਨੂੰ ਗੰਭੀਰ ਸੱਟਾਂ ਆਈਆਂ, ਫਿਰ ਇਲਾਜ ਦੇ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਦੱਸ ਦਈਏ ਕਿ ਨੇਵਲ ਬੇਸ ਹਾਦਸੇ ਵਿਚ ਮਾਰੇ ਗਏ ਸੈਨਿਕਾਂ ਦੇ ਨਾਮ ਦਾ ਖੁਲਾਸਾ ਨਹੀਂ ਹੋਇਆ ਹੈ। ਉਨ੍ਹਾਂ ਦੇ ਪਰਵਾਰ ਵਾਲਿਆਂ ਨੂੰ ਹਾਦਸੇ ਦੀ ਜਾਣਕਾਰੀ ਦੇ ਦਿਤੀ ਗਈ ਹੈ। ਫਿਲਹਾਲ ਹਾਦਸੇ ਦੀ ਜਾਂਚ ਦੇ ਆਦੇਸ਼ ਦੇ ਦਿਤੇ ਗਏ ਹਨ। ਜਾਂਚ ਤੋਂ ਬਾਅਦ ਹੀ ਗੱਲ ਸਾਹਮਣੇ ਆਵੇਗੀ ਕਿ ਹਾਦਸਾ ਕਿਵੇਂ ਹੋਇਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement