
ਹਿਰਾਸਤ ਵਿੱਚ ਲਏ ਗਏ ਕਈ ਲੋਕ
ਨਵੀਂ ਦਿੱਲੀ- ਸਿਟੀਜ਼ਨਸ਼ਿਪ ਸੋਧ ਐਕਟ ਵਿਰੁੱਧ ਦੇਸ਼ ਭਰ 'ਚ ਪ੍ਰਦਰਸ਼ਨ ਰੁੱਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਇੱਕ ਵਾਰ ਫੇਰ ਲੋਕਾਂ ਨੇ ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਪ੍ਰਦਰਸ਼ਨ ਕੀਤਾ। ਨਮਾਜ਼ ਤੋਂ ਬਾਅਦ ਲੋਕਾਂ ਨੇ ਦਿੱਲੀ 'ਚ ਜਾਮਾ ਮਸਜਿਦ ਦੇ ਨੇੜੇ ਪ੍ਰਦਰਸ਼ਨ ਕੀਤਾ।
File
ਇਸ ਤੋਂ ਬਾਅਦ ਕੁਝ ਲੋਕਾਂ ਨੇ ਯੂਪੀ ਭਵਨ ਨੇੜੇ ਪ੍ਰਦਰਸ਼ਨ ਕੀਤਾ ਜਿੱਥੋਂ ਕਈ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਵੀ ਲਿਆ। ਇਨ੍ਹਾਂ ਪ੍ਰਦਰਸ਼ਨਾਂ ਕਰਕੇ ਲੋਕ ਕਲਿਆਣ ਮਾਰਗ ਮੈਟਰੋ ਸਟੇਸ਼ਨ ਬੰਦ ਕਰ ਦਿੱਤਾ ਗਿਆ। ਪੁਲਿਸ ਫਲੈਗ ਮਾਰਚ ਕਰ ਰਹੀ ਹੈ। ਪੁਲਿਸ ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਭੀੜ 'ਤੇ ਨਜ਼ਰ ਰੱਖ ਰਹੀ ਹੈ।
File
ਦੱਸ ਦੇਈਏ ਕਿ ਯੂਪੀ 'ਚ ਵੀ ਸਾਵਧਾਨੀ ਵਜੋਂ 21 ਜ਼ਿਲ੍ਹਿਆਂ 'ਚ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਗਈ ਹੈ। ਪੁਲਿਸ ਇੱਥੇ ਫਲੈਗ ਮਾਰਚ ਕਰ ਰਹੀ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਦੀ ਰਿਹਾਈ ਦੀ ਮੰਗ ਅਤੇ ਸੀਏਏ ਦੇ ਖਿਲਾਫ ਸ਼ੁੱਕਰਵਾਰ ਨੂੰ ਪ੍ਰਧਾਨਮੰਤਰੀ ਹਾਊਸ ਜਾ ਰਹੇ ਸੈਂਕੜੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਲਿਆ।
File
ਭਾਰੀ ਸੁਰੱਖਿਆ ਪ੍ਰਬੰਧਾਂ ਅਤੇ ਡਰੋਨ ਨਿਗਰਾਨੀ ਦੇ ਵਿਚਕਾਰ ਭੀਮ ਆਰਮੀ ਦੇ ਮੈਂਬਰਾਂ ਸਣੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਜੋਰਬਾਗ ਦੀ ਦਰਗਾਹ ਸ਼ਾਹ-ਏ-ਮਰਦਾਨ ਤੋਂ ਆਪਣੇ ਮਾਰਚ ਦੀ ਸ਼ੁਰੂਆਤ ਕੀਤੀ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਲੋਕ ਕਲਿਆਣ ਮਾਰਗ 'ਤੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਅੱਗੇ ਰੋਕਿਆ।
Fileਇਸ ਮਾਰਚ ਵਿੱਚ ਹਿੱਸਾ ਲੈ ਰਹੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਹੱਥ ਬੰਨ੍ਹੇ ਸੀ ਤਾਂ ਜੋ ਇਸ ਵਿਰੋਧ ਪ੍ਰਦਰਸ਼ਨ ਦੌਰਾਨ ਉਨ੍ਹਾਂ 'ਤੇ ਹਿੰਸਾ ਅਤੇ ਅਗਨੀ ਦਾ ਇਲਜ਼ਾਮ ਨਾ ਲਾਇਆ ਜਾ ਸਕੇ।