
,ਸਰਕਾਰ ਦੀ ਦੋਗਲੀ ਨੀਤੀ ਦਾ ਵੀ ਕੀਤਾ ਪਰਦਾਫਾਸ਼
ਨਵੀਂ ਦਿੱਲੀ , ਹਰਦੀਪ ਸਿੰਘ ਭੋਗਲ : ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਕਿਸਾਨਾਂ ਨੂੰ ਅਤਿਵਾਦੀ ਕਹਿਣ ਵਾਲਿਆਂ ਨੂੰ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਅਤਿਵਾਦੀ ਕਹਿਣ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਦੇ ਘਰ ਘਰ ਜਾ ਕੇ ਆਪ ਖੁਦ ਦੇਖ ਲਵੇ ਕਿ ਉਹ ਅਤਿਵਾਦੀ ਹਨ ਜਾਂ ਕਿਸਾਨ । ਫਿਰ ਫੈਸਲਾ ਕਰੇ ਕਿਸਾਨ ਕੌਣ ਹਨ।
photoਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਸਦੀਆਂ ਤੋਂ ਕੀਤੀ ਬਾੜੀ ਦਾ ਕਿੱਤਾ ਕਰਦੇ ਆ ਰਹੇ ਹਨ, ਹੁਣ ਕਿਸਾਨ ਕੇਂਦਰ ਸਰਕਾਰ ਨੂੰ ਕਿਸਾਨ ਅਤਿਵਾਦੀ ਦਿਸ ਰਹੇ ਹਨ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦੀ ਘਰਾਂ ਵਿੱਚ ਜਾ ਕੇ ਕਿਸਾਨਾਂ ਦੇ ਹਾਲਤਾਂ ਨੂੰ ਦੇਖਣਾ ਚਾਹੀਦਾ ਹੈ ਅਤੇ ਫਿਰ ਕੋਈ ਗੱਲ ਕਰਨੀ ਚਾਹੀਦੀ ਹੈ ।
Farmers thali bajao protest during Modis Mann ki Baatਸਿਰਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨੀ ਸੰਘਰਸ਼ ਨੂੰ ਖੇਰੂੰ ਖੇਰੂੰ ਕਰਨ ਦੇ ਲਈ ਬਹੁਤ ਸਾਰੇ ਹੱਥਕੰਡੇ ਵਰਤੇ ਹਨ. ਕਿਸਾਨ ਜਥੇਬੰਦੀਆਂ ਨੇ ਸਰਕਾਰ ਦੀ ਹਰ ਚਾਲ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਹੈ । ਸਿਰਸਾ ਨੇ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਇਕੱਲੇ ਕਿਸਾਨਾਂ ਦੀ ਹਮਾਇਤ ਨਹੀਂ ਹੈ, ਇਸ ਅੰਦੋਲਨ ਨੂੰ ਦੇਸ਼ ਦੀ ਹਰ ਵਰਗ ਦੀ ਹਮਾਇਤ ਪ੍ਰਾਪਤ ਹੋ ਚੁੱਕੀ ਹੈ, ਇੱਥੋਂ ਤਕ ਕਿ ਵਿਦੇਸ਼ਾਂ ਦੀ ਧਰਤੀ ਉੱਤੇ ਵੀ ਕਿਸਾਨਾਂ ਦੇ ਹੱਕ ਵਿਚ ਰੋਸ ਪ੍ਰਦਰਸ਼ਨ ਹੋ ਰਹੇ ਹਨ ।
FARMERਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਚਿੱਠੀਆਂ ਭੇਜ ਕੇ ਇਹ ਸਾਬਤ ਕਰਨਾ ਚਾਹੁੰਦੀ ਹੈ ਕਿ ਕਿਸਾਨ ਹੀ ਮਸਲੇ ਦਾ ਹੱਲ ਨਹੀਂ ਕਰਨਾ ਚਾਹੁੰਦੇ ਪਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨਾ ਚਾਹੁੰਦੀ ਹੈ, ਸਰਕਾਰ ਅਜਿਹੀਆਂ ਚਾਲਾਂ ਚੱਲ ਕੇ ਕਿਸਾਨਾਂ ਦੇ ਸੰਘਰਸ਼ ਨੂੰ ਬਦਨਾਮ ਕਰਨਾ ਚਾਹੁੰਦੀ ਹੈ। ਸਿਰਸਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਵਿਚ ਛੇ ਛੇ ਹਜ਼ਾਰ ਪਾ ਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਉਡਾਇਆ ਜਾ ਰਿਹਾ ਹੈ,
Farmers Protestਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਛੇ ਛੇ ਹਜ਼ਾਰ ਰੁਪਏ ਦੀ ਕੋਈ ਲੋੜ ਨਹੀਂ ਜੇਕਰ ਦੇਣਾ ਹੀ ਹੈ ਤਾਂ ਕਿਸਾਨਾਂ ਦੇ ਗੰਨੇ ਦਾ ਕਰੋੜਾਂ ਰੁਪਏ ਦਾ ਬਕਾਇਆ ਖੜ੍ਹਾ ਹੈ ਸਰਕਾਰ ਉਹ ਦੇਵੇ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਕਲੀ ਕਿਸਾਨ ਜਥੇਬੰਦੀਆਂ ਲਿਆ ਕੇ ਕਿਸਾਨੀ ਬਿੱਲ ਨੂੰ ਸਹੀ ਸਾਬਤ ਕਰਨ ਦੀਆਂ ਕੋਝੀਆਂ ਚਾਲਾਂ ਵੀ ਲੋਕਾਂ ਵਿੱਚ ਫੇਲ੍ਹ ਹੋ ਚੁੱਕੀਆਂ ਹਨ , ਹੁਣ ਦੇਸ਼ ਦੇ ਕਿਸਾਨ ਇਕਜੁੱਟ ਹੋ ਚੁੱਕੇ ਹਨ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਾ ਕੇ ਹੀ ਦਿੱਲੀ ਤੋਂ ਵਾਪਸ ਮੁੜਨਗੇ ।