
ਬੱਚਿਆਂ ਦੇ ਮਾਪਿਆਂ ਨੇ ਕਿਹਾ ਕਿ ਸਾਨੂੰ ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਬੱਚਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਮਿਲਦੀ ਹੈ
ਨਵੀਂ ਦਿੱਲੀ ਹਰਦੀਪ ਸਿੰਘ ਭੋਗਲ : ਕੁੰਡਲੀ ਬਾਰਡਰ ‘ਤੇ ਛੋਟੇ ਬੱਚਿਆਂ ਨੇ ਜੋਸ਼ੀਲੀਆਂ ਕਵਿਤਾਵਾਂ ਜ਼ਰੀਏ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦਿੱਤੀ ਹੈ। ਇਸ ਮੌਕੇ ਛੋਟੇ ਬੱਚਿਆਂ ਨਾਲ ਪਹੁੰਚੇ ਉਨ੍ਹਾਂ ਦੇ ਮਾਪਿਆਂ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਬਾਰੇ ਆਪਣੇ ਬੱਚਿਆਂ ਨੂੰ ਦੱਸਣਾ ਸਾਡਾ ਫਰਜ਼ ਸੀ , ਇਸੇ ਕਰਕੇ ਅਸੀਂ ਇਸ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਆਪਣੇ ਬੱਚਿਆਂ ਨੂੰ ਲੈ ਕੇ ਆਏ ਹਾਂ ।
photoਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਕੜਾਕੇ ਦੀ ਸਰਦੀ ਵਿੱਚ ਦਿੱਲੀ ਦੀਆਂ ਸੜਕਾਂ ਤੇ ਧਰਨੇ ਦੇ ਰਿਹਾ ਹੈ ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ ਮੋਦੀ ਸਰਕਾਰ ਕੋਲ ਕਿਸਾਨਾਂ ਨੂੰ ਮਿਲਣ ਤੱਕ ਦਾ ਵਕਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਕਰ ਰਹੇ ਕਿਸਾਨ ਆਪਣੇ ਹੱਕਾਂ ਲਈ ਸਹੀ ਲੜ ਰਹੇ ਹਨ ਪਰ ਮੋਦੀ ਸਰਕਾਰ ਕਿਸਾਨਾਂ ਦੇ ਹੱਕ ਨਾਂ ਦੀ ਕੇ ਗਲਤ ਕੰਮ ਕਰ ਰਹੀ ਹੈ । ਜਿਸ ਦੇ ਖਿਲਾਫ ਦੇਸ਼ ਦਾ ਹਰ ਵਰਗ ਸੰਘਰਸ਼ ਕਰ ਰਿਹਾ ਹੈ ।
photoਬੱਚਿਆਂ ਦੇ ਮਾਪਿਆਂ ਨੇ ਕਿਹਾ ਕਿ ਸਾਨੂੰ ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਬੱਚਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਮਿਲਦੀ ਹੈ ਕਿ ਆਪਣੇ ਹੱਕਾਂ ਲਈ ਕਿਵੇਂ ਲੜਨਾ ਹੈ ਇਸੇ ਲਈ ਅਸੀਂ ਇਸ ਸੰਘਰਸ਼ ਵਿਚ ਆਏ ਹਾਂ । ਮਾਪਿਆਂ ਨੇ ਕਿਹਾ ਕਿ ਮਾਤਾ ਗੁਜਰ ਕੌਰ ਨੇ ਠੰਢੇ ਬੁਰਜ ਵਿੱਚ ਆਪਣੇ ਪੋਤਿਆਂ ਨੂੰ ਨਾਲ ਲੈ ਕੇ ਠੰਢ ਵਿਚ ਸਮਾਂ ਬਿਤਾਇਆ ਮਾਤਾ ਗੁਜਰ ਕੌਰ ਵੀ ਸਾਡੇ ਪ੍ਰੇਰਨਾ ਸਰੋਤ ਹਨ।