
32ਵੇਂ ਦਿਨ ਵੀ ਕਿਸਾਨਾਂ ਦਾ ਸੰਘਰਸ਼ ਜਾਰੀ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨੀ ਅੰਦੋਲਨ ਨੂੰ ਅੱਜ ਇਕ ਮਹੀਨੇ ਤੋਂ ਜ਼ਿਆਦਾ ਸਮਾਂ ਹੋ ਚੁੱਕਿਆ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਘੱਟੋ ਘੱਟ ਸਮਰਥਨ ਮੁੱਲ ਦੀ ਗਰੰਟੀ ਦੇਣ ਲਈ ਕਿਸਾਨ ਦਿੱਲੀ ਬਾਰਡਰ ‘ਤੇ ਡਟੇ ਹੋਏ ਹਨ।
Farmers protest
ਇਸ ਦੇ ਚਲਦਿਆਂ ਅੱਜ ਗਾਜ਼ੀਪੁਰ ਬਾਰਡਰ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅਰਦਾਸ ਕੀਤੀ। ਇਸ ਤੋਂ ਇਲਾਵਾ ਦਿੱਲੀ ਦੇ ਟਿਕਰੀ ਬਾਰਡਰ ‘ਤੇ ਕਿਸਾਨਾਂ ਨੇ ਪਾਠ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
गाज़ीपुर बॉर्डर पर कृषि कानूनों के खिलाफ विरोध-प्रदर्शन कर रहे किसानों ने अरदास की। #FarmLaws #FarmersProtest pic.twitter.com/vFqICBsUAV
— ANI_HindiNews (@AHindinews) December 27, 2020
ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਨੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਦਿੱਲੀ ਬਾਰਡਰ ‘ਤੇ ਮਨਾਉਣ ਦਾ ਐਲ਼ਾਨ ਕੀਤਾ ਸੀ। ਦੱਸ ਦਈਏ ਕਿ ਪਿਛਲੇ ਇਕ ਮਹੀਨੇ ਤੋਂ ਦੇਸ਼ 'ਚ ਖੇਤੀ ਕਾਨੂੰਨਾਂ ਨੂੰ ਲੈ ਕੇ ਤਣਾਅ ਜਾਰੀ ਹੈ।
कृषि कानूनों के खिलाफ टिकरी बॉर्डर पर किसानों का विरोध प्रदर्शन जारी है। किसान संगठनों ने सरकार को वार्ता के लिए 29 दिसंबर का प्रस्ताव दिया है। #FarmersProtest pic.twitter.com/Eocuwgg9rU
— ANI_HindiNews (@AHindinews) December 27, 2020
ਵੱਖ-ਵੱਖ ਸੂਬਿਆਂ ਦੇ ਕਿਸਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ ਪਰ ਸਰਕਾਰ ਅਪਣੇ ਫੈਸਲੇ 'ਤੇ ਕਾਇਮ ਹੈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਅਪਣਾ ਅੰਦੋਲਨ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ।