
ਮੋਦੀ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇੜੀ ਕਹਿਣ ਪਹਿਲਾਂ ਇਥੇ ਆ ਕੇ ਨੌਜਵਾਨਾਂ ਦੇ ਹੌਂਸਲੇ ਦੇਖੇ
ਨਵੀਂ ਦਿੱਲੀ , ਹਰਦੀਪ ਸਿੰਘ ਭੋਗਲ : ਦਿੱਲੀ ਬਾਰਡਰ ‘ਤੇ ਸਾਈਕਲਾਂ ‘ਤੇ ਪੁੱਜੇ ਨੌਜਵਾਨਾਂ ਨੇ ਮੋਦੀ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇੜੀ ਕਹਿਣ ਪਹਿਲਾਂ ਇਥੇ ਆ ਕੇ ਨੌਜਵਾਨਾਂ ਦੇ ਹੌਂਸਲੇ ਦੇਖੇ । ਬਾਰਡਰ ‘ਤੇ ਪੁੱਜੇ ਨੌਜਵਾਨਾਂ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਤੋਂ ਲੰਮਾ ਸਫ਼ਰ ਕਰਕੇ ਧਰਨੇ ਵਿੱਚ ਸਾਈਕਲਾਂ ‘ਤੇ ਇਸੇ ਕਰਕੇ ਆਏ ਹਾਂ ਤਾਂ ਕਿ ਕੇਂਦਰ ਸਰਕਾਰ ਅਤੇ ਨੈਸ਼ਨਲ ਮੀਡੀਆ ਨੌਜਵਾਨਾਂ ਨੂੰ ਨਸ਼ੇੜੀ ਕਹਿਣ ਵਾਲਾ ਖ਼ੁਦ ਨੌਜਵਾਨਾਂ ਦਾ ਹੌਸਲਾ ਦੇਖ ਸਕੇ ।
photoਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਨਸ਼ਾਂ ਆਪਣੀਆਂ ਜ਼ਮੀਨਾਂ ਨੂੰ ਬਚਾਉਣ ਦਾ ਹੈ ਇਸੇ ਲਈ ਪੰਜਾਬੀ ਨੌਜਵਾਨਾਂ ਦਾ ਕਿਸਾਨੀ ਸੰਘਰਸ਼ ਵਿਚ ਹੜ ਆਇਆ ਪਿਆ ਹੈ। ਪੰਜਾਬ ਦੇ ਨੌਜਵਾਨ ਕਿਸਾਨੀ ਸੰਘਰਸ਼ ਵਿੱਚ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ , ਕਿਸਾਨ ਅੰਦੋਲਣ ਵਿਚ ਇਕੱਲੇ ਪੰਜਾਬ ਦੇ ਨੌਜਵਾਨ ਹੀ ਨਹੀਂ ਪੂਰੇ ਦੇਸ਼ ਦੇ ਨੌਜਵਾਨ ਕਿਸਾਨੀ ਸੰਘਰਸ਼ ਵਿਚ ਯੋਗਦਾਨ ਪਾ ਰਹੇ ਹਨ। ਕਿਸਾਨਾਂ ਦੇ ਹੌਸ਼ਲੇ ਬੁਲੰਦ ਹਨ, ਸਰਕਾਰ ਪੰਜਾਬ ਦੇ ਲੋਕਾਂ ਦੀ ਹੌਂਸਲਾ ਨੂੰ ਨਹੀਂ ਡੇਗ ਸਕਦੀ।
photoਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਖਾਤਿਆਂ ਵਿੱਚ ਦੋ ਦੋ ਹਜਾਰ ਰੁਪਏ ਪਾ ਕੇ ਕਿਸਾਨਾਂ ਨੂੰ ਮੂਰਖ ਬਣਾਉਣਾ ਬੰਦ ਕਰੇ ਕਿਉਂਕਿ ਕੇਂਦਰ ਸਰਕਾਰ ਦੀਆਂ ਚਾਲਾਂ ਨੂੰ ਦੇਸ਼ ਦੇ ਕਿਸਾਨ ਹੁਣ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਨੌਜਵਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ੇੜੀ ਹੁੱਲੜਬਾਜ਼ ਕਹਿ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪੰਜਾਬ ਦਾ ਨੌਜਵਾਨ ਕਿਸਾਨ ਦਾ ਪੁੱਤ ਹੈ ਜੇਕਰ ਕਿਸਾਨ ਹੀ ਨਾ ਰਿਹਾ ਤਾਂ ਨੌਜਵਾਨੀ ਵੀ ਖ਼ਤਮ ਹੋ ਜਾਵੇਗੀ । ਉਨ੍ਹਾਂ ਕਿਹਾ ਕਿ ਜਦੋਂ ਤਕ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ, ਅਸੀਂ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਸ਼ੰਘਰਸ ਵਿੱਚ ਡਟੇ ਰਹਾਂਗੇ ਅਤੇ ਕਾਨੂੰਨ ਰੱਦ ਕਰਾ ਕੇ ਹੀ ਵਾਪਸ ਜਾਵਾਂਗੇ।