
ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ, ਸਾਹਿਬਜ਼ਾਦਿਆਂ ਜੀ ਦੀ ਕੁਰਬਾਨੀ ਨੂੰ ਪ੍ਰਣਾਮ
ਲਖਨਊ: ਪੂਰੀ ਦੁਨੀਆ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਿਤ ਸਮਾਗਮ ਕਰਵਾਏ ਜਾ ਰਹੇ ਹਨ। ਉੱਥੇ ਹੀ ਉੱਤਰ ਪ੍ਰਦੇਸ਼ ਦੇ ਲਖਨਊ ਸਥਿਤ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਸਰਕਾਰੀ ਰਿਹਾਇਸ਼ ‘ਤੇ ਵੀ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਿਤ ਸਮਾਗਮ ਕਰਵਾਇਆ ਗਿਆ।
Yogi Adityanath
ਇਸ ਦੌਰਾਨ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਲਾਹੀ ਬਾਣੀ ਦਾ ਆਨੰਦ ਮਾਣਿਆ ਗਿਆ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਜਦਾ ਕੀਤਾ। ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਇੱਕ ਟਵੀਟ ਵੀ ਕੀਤਾ।
Yogi Adityanath
ਉਹਨਾਂ ਟਵੀਟ ਕਰਦਿਆਂ ਲਿਖਿਆ, “ਦੇਸ਼, ਧਰਮ ਅਤੇ ਮਨੁੱਖਤਾ ਲਈ ਕੁਰਬਾਨੀਆਂ ਦੇਣ ਵਾਲੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਕੁਰਬਾਨੀ ਨੂੰ ਸਮਰਪਿਤ ‘ਸਾਹਿਬਜ਼ਾਦਾ ਦਿਵਸ’ ‘ਤੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ। ‘ਸਾਹਿਬਜ਼ਾਦਾ ਦਿਵਸ’ ਸਾਨੂੰ ਹਮੇਸ਼ਾ ਜ਼ੁਲਮ ਅਤੇ ਅਧਰਮ ਵਿਰੁੱਧ ਲੜਨ ਦੀ ਪ੍ਰੇਰਨਾ ਦਿੰਦਾ ਰਹੇਗਾ।”
Yogi Adityanath