
ਇਸ ਹੁਕਮ ਦਾ ਅਧਿਆਪਕਾਂ ਵੱਲੋਂ ਵਿਰੋਧ ਵੀ ਕੀਤਾ ਗਿਆ ਅਤੇ ਸਵਾਲ ਵੀ ਉਠਾਏ ਜਾ ਰਹੇ ਹਨ।
ਨਵੀਂ ਦਿੱਲੀ: ਕੋਰੋਨਾ ਦੀ ਸੰਭਾਵਿਤ ਲਹਿਰ ਨੂੰ ਲੈ ਕੇ ਗੰਭੀਰਤਾ ਦਿਖਾਉਂਦੇ ਹੋਏ ਦਿੱਲੀ ਵਿਚ ਇਕ ਵੱਡਾ ਫੈਸਲਾ ਲਿਆ ਗਿਆ ਹੈ। ਜਿਸ ਦੇ ਤਹਿਤ ਸਰਕਾਰੀ ਸਕੂਲਾਂ ਦੇ ਸਾਰੇ ਅਧਿਆਪਕਾਂ ਨੂੰ 31 ਦਸੰਬਰ ਤੋਂ 15 ਜਨਵਰੀ ਤੱਕ ਦਿੱਲੀ ਹਵਾਈ ਅੱਡੇ 'ਤੇ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ ਪਰ ਹੁਣ ਇਹ ਹੁਕਮ ਵਾਪਸ ਲੈ ਲਿਆ ਗਿਆ ਹੈ।
ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਵੱਲੋਂ ਡੀਐਮ ਪੱਛਮੀ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਉਹਨਾਂ ਨੂੰ ਇਸ ਡਿਊਟੀ ਤੋਂ ਛੋਟ ਦਿੱਤੀ ਜਾ ਰਹੀ ਹੈ। 31 ਦਸੰਬਰ ਤੋਂ 15 ਜਨਵਰੀ ਤੱਕ ਵੱਖ-ਵੱਖ ਸ਼ਿਫਟਾਂ ਵਿਚ 85 ਅਧਿਆਪਕਾਂ ਅਤੇ ਹੋਰ ਅਧਿਆਪਨ ਅਮਲੇ ਨੂੰ ਹਵਾਈ ਅੱਡੇ 'ਤੇ ਡਿਊਟੀ 'ਤੇ ਲਗਾਇਆ ਗਿਆ| ਇਸ ਹੁਕਮ ਦਾ ਅਧਿਆਪਕਾਂ ਵੱਲੋਂ ਵਿਰੋਧ ਵੀ ਕੀਤਾ ਗਿਆ ਅਤੇ ਸਵਾਲ ਵੀ ਉਠਾਏ ਜਾ ਰਹੇ ਹਨ।
ਹੁਣ ਇਸ ਹੁਕਮ ਨੂੰ ਵਾਪਸ ਲੈਂਦਿਆਂ ਕਿਹਾ ਗਿਆ ਹੈ ਕਿ ਜੇਕਰ ਲੋੜ ਪਈ ਤਾਂ ਸਿਵਲ ਡਿਫੈਂਸ ਸਟਾਫ ਨੂੰ ਹਵਾਈ ਅੱਡੇ 'ਤੇ ਤਾਇਨਾਤ ਕੀਤਾ ਜਾਵੇਗਾ। ਦਿੱਲੀ ਦੇ ਸਰਕਾਰੀ ਸਕੂਲਾਂ ਦੇ ਕਈ ਅਧਿਆਪਕਾਂ ਨੂੰ ਆਉਣ ਵਾਲੀਆਂ ਸਰਦੀਆਂ ਦੀਆਂ ਛੁੱਟੀਆਂ ਦੌਰਾਨ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGI) 'ਤੇ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ ਸੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉੱਥੇ ਲੋਕ ਕੋਵਿਡ ਦੇ ਢੁਕਵੇਂ ਨਿਯਮਾਂ ਦੀ ਪਾਲਣਾ ਕਰਦੇ ਹਨ।
ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਇਹ ਹੁਕਮ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਵੱਲੋਂ ਜ਼ਿਲ੍ਹਾ ਮੈਜਿਸਟਰੇਟ (ਪੱਛਮੀ) ਨੇ ਜਾਰੀ ਕੀਤਾ ਹੈ। ਹੁਕਮਾਂ 'ਚ ਕਿਹਾ ਗਿਆ ਹੈ ਕਿ ਦਿੱਲੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਘੱਟੋ-ਘੱਟ 85 ਅਧਿਆਪਕ 31 ਦਸੰਬਰ ਤੋਂ 15 ਜਨਵਰੀ ਤੱਕ ਡਿਊਟੀ 'ਤੇ ਰਹਿਣਗੇ। ਸਰਦੀਆਂ ਦੀਆਂ ਛੁੱਟੀਆਂ ਕਾਰਨ ਦਿੱਲੀ ਵਿਚ 1 ਤੋਂ 15 ਜਨਵਰੀ ਤੱਕ ਸਰਕਾਰੀ ਸਕੂਲ ਬੰਦ ਰਹਿਣਗੇ ਪਰ ਹੁਣ ਇਹ ਹੁਕਮ ਵਾਪਸ ਲੈ ਲਿਆ ਗਿਆ ਹੈ।