
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਮੰਗਲਵਾਰ ਦੁਪਹਿਰ ਢਾਈ ਵਜੇ ਦੇ ਕਰੀਬ ਵਾਪਰਿਆ।
ਬੰਗਲੁਰੂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਪ੍ਰਹਿਲਾਦ ਮੋਦੀ ਨੂੰ ਮੈਸੂਰ ਨੇੜੇ ਇਕ ਕਾਰ ਹਾਦਸੇ ਵਿਚ ਮਾਮੂਲੀ ਸੱਟਾਂ ਲੱਗੀਆਂ ਹਨ। ਉਹਨਾਂ ਦੇ ਨਾਲ ਉਹਨਾਂ ਦੀ ਪਤਨੀ, ਪੁੱਤਰ ਅਤੇ ਨੂੰਹ ਵੀ ਸਨ। ਹਾਦਸੇ ਦੇ ਸਮੇਂ ਉਹਨਾਂ ਦਾ ਕਾਫਲਾ ਵੀ ਨਾਲ ਸਫਰ ਕਰ ਰਿਹਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਮੰਗਲਵਾਰ ਦੁਪਹਿਰ ਢਾਈ ਵਜੇ ਦੇ ਕਰੀਬ ਵਾਪਰਿਆ। ਪ੍ਰਹਿਲਾਦ ਬਾਂਦੀਪੁਰ ਜਾ ਰਹੇ ਸਨ। ਸੜਕ ਹਾਦਸੇ ਵਿਚ ਉਹਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਮੈਸੂਰ ਦੇ ਜੇਐਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਪ੍ਰਹਿਲਾਦ ਮੋਦੀ ਦੀ ਕਾਰ ਬਾਂਦੀਪੁਰ ਦੇ ਰਸਤੇ 'ਚ ਡਿਵਾਈਡਰ ਨਾਲ ਟਕਰਾ ਗਈ। ਹਾਦਸੇ ਵਿਚ ਉਹਨਾਂ ਦਾ ਪੋਤਾ ਵੀ ਜ਼ਖਮੀ ਹੈ, ਉਸ ਦੀ ਲੱਤ ਟੁੱਟ ਗਈ ਹੈ। ਸਾਰਿਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਹੈ।