ਵਲਾਦੀਮੀਰ ਜ਼ੈਲੇਂਸਕੀ ਨੇ PM ਮੋਦੀ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਅਮਨ ਬਹਾਲੀ ਲਈ ਭਾਰਤ ਤੋਂ ਮੰਗੀ ਮਦਦ 
Published : Dec 27, 2022, 9:33 am IST
Updated : Dec 27, 2022, 9:33 am IST
SHARE ARTICLE
PM Modi, Ukrainian President Zelensky Hold Talks Over Phone
PM Modi, Ukrainian President Zelensky Hold Talks Over Phone

ਪ੍ਰਧਾਨ ਮੰਤਰੀ ਮੋਦੀ ਨੇ ਅਮਨ ਬਹਾਲੀ ਲਈ ਉਠਾਏ ਜਾਣ ਵਾਲੇ ਕਿਸੇ ਵੀ ਤਰ੍ਹਾਂ ਦੇ ਕਦਮਾਂ ਲਈ ਹਰ ਸੰਭਵ ਸਹਿਯੋਗ ਦੇਣ ਦੀ ਕਹੀ ਗੱਲ

 

ਨਵੀਂ ਦਿੱਲੀ - ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੈਲੇਂਸਕੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ ’ਤੇ ਗੱਲਬਾਤ ਕੀਤੀ ਅਤੇ ਅਮਨ ਬਹਾਲੀ ਲਈ ਭਾਰਤ ਤੋਂ ਮਦਦ ਦੀ ਮੰਗ ਕੀਤੀ। ਇਸ ਸਬੰਧੀ ਜ਼ੈਲੇਂਸਕੀ ਨੇ ਟਵਿੱਟਰ ’ਤੇ ਲਿਖਿਆ ਕਿ ‘‘ਮੇਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ ’ਤੇ ਗੱਲ ਹੋਈ ਅਤੇ ਮੈਂ ਉਨ੍ਹਾਂ ਨੂੰ ਜੀ20 ਦੀ ਸਫ਼ਲ ਪ੍ਰਧਾਨਗੀ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਮੈਂ ਇਸੇ ਪਲੇਟਫਾਰਮ ’ਤੇ ਅਮਨ ਸਥਾਪਤੀ ਦੇ ਫਾਰਮੂਲੇ ਦਾ ਐਲਾਨ ਕੀਤਾ ਸੀ ਅਤੇ ਹੁਣ ਮੈਂ ਇਸ ਨੂੰ ਲਾਗੂ ਕਰਨ ਲਈ ਭਾਰਤ ਦੀ ਮਦਦ ਚਾਹੁੰਦਾ ਹਾਂ।’’

ਪ੍ਰਧਾਨ ਮੰਤਰੀ ਮੋਦੀ ਨੇ ਅਮਨ ਬਹਾਲੀ ਲਈ ਉਠਾਏ ਜਾਣ ਵਾਲੇ ਕਿਸੇ ਵੀ ਤਰ੍ਹਾਂ ਦੇ ਕਦਮਾਂ ਲਈ ਹਰ ਸੰਭਵ ਸਹਿਯੋਗ ਦੇਣ ਅਤੇ ਜੰਗ ਪ੍ਰਭਾਵਿਤ ਦੇਸ਼ ਦੀ ਆਮ ਆਬਾਦੀ ਨੂੰ ਮਨੁੱਖੀ ਸਹਾਇਤਾ ਮੁਹੱਈਆ ਕਰਵਾਉਣੀ ਜਾਰੀ ਰੱਖਣ ਦਾ ਭਰੋਸਾ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਦੁਸ਼ਮਣੀ ਦੀ ਸਮਾਪਤੀ ਸਬੰਧੀ ਜ਼ੈਲੇਂਸਕੀ ਦੇ ਸੱਦੇ ਨਾਲ ਖੜ੍ਹਨ ਦੀ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਦੋਹਾਂ ਧਿਰਾਂ ਨੂੰ ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਗੱਲਬਾਤ ਤੇ ਕੂਟਨੀਤੀ ਦੇ ਰਾਹ ’ਤੇ ਪਰਤਣਾ ਚਾਹੀਦਾ ਹੈ।

ਉਨ੍ਹਾਂ ਇਸ ਸਾਲ ਜੰਗ ਕਾਰਨ ਯੂਕਰੇਨ ਛੱਡਣ ਲਈ ਮਜਬੂਰ ਹੋਏ ਭਾਰਤੀ ਵਿਦਿਆਰਥੀਆਂ ਲਈ ਸਿੱਖਿਆ ਦੇ ਪ੍ਰਬੰਧ ਜਾਰੀ ਰੱਖਣ ਦੀ ਮੰਗ ਵੀ ਕੀਤੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਲੰਘੀ 4 ਅਕਤੂਬਰ ਨੂੰ ਦੋਹਾਂ ਆਗੂਆਂ ਵਿਚਾਲੇ ਹੋਈ ਗੱਲਬਾਤ ਦੌਰਾਨ ਵੀ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਅਮਨ ਸਬੰਧੀ ਉਪਰਾਲਿਆਂ ’ਚ ਸਹਿਯੋਗ ਦੇਣ ਲਈ ਭਾਰਤ ਪੂਰੀ ਤਰ੍ਹਾਂ ਤਿਆਰ ਹੈ। ਉਸ ਵੇਲੇ ਜ਼ੈਲੇਂਸਕੀ ਨੇ ਸੰਯੁਕਤ ਰਾਸ਼ਟਰ ਵਿੱਚ ਆਪਣੇ ਭਾਸ਼ਣ ਦੌਰਾਨ ਸ਼ਾਂਤੀ ਫਾਰਮੂਲੇ ਦੀ ਰੂਪ-ਰੇਖਾ ਦੱਸੀ ਸੀ।

ਦੋਹਾਂ ਦੇਸ਼ਾਂ ਵਿਚਾਲੇ ਜਾਰੀ ਜੰਗ ਦਰਮਿਆਨ ਕੀਵ ਵੱਲੋਂ ਰੂਸ ਨਾਲ ਗੱਲਬਾਤ ਦੇ ਸੰਕੇਤ ਵੀ ਦਿੱਤੇ ਜਾਂਦੇ ਰਹਿੰਦੇ ਹਨ। ਸੋਮਵਾਰ ਨੂੰ ਯੂਕਰੇਨ ਨੇ ਰੂਸ ਨੂੰ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਕੌਂਸਲ ’ਚੋਂ ਕੱਢਣ ਦੀ ਮੰਗ ਕੀਤੀ ਸੀ। ਯੂਕਰੇਨ ਨੇ ਰੂਸੀ ਖੇਤਰ ਵਿਚ ਪੈਂਦੇ ਸਾਰਾਤੋਵ ਓਬਲਾਸਟ ਵਿਚ ਇਕ ਫ਼ੌਜੀ ਹਵਾਈ ਖੇਤਰ ’ਤੇ ਹਮਲਾ ਵੀ ਕੀਤਾ ਅਤੇ ਇਸ ਹਮਲੇ ਵਿੱਚ ਤਿੰਨ ਰੂਸੀ ਫੌਜੀ ਮਾਰੇ ਗਏ ਅਤੇ ਉਸ ਦੇ ਚੋਟੀ ਦੇ ਲੜਾਕਿਆਂ ਨੂੰ ਵੀ ਨੁਕਸਾਨ ਪਹੁੰਚਣ ਦੀ ਸੰਭਾਵਨਾ ਹੈ।

ਜ਼ੈਲੇਂਸਕੀ ਨੇ ਜੀ20 ਦੀ ਪ੍ਰਧਾਨਗੀ ਲਈ ਭਾਰਤ ਨੂੰ ਸ਼ੁਭ ਕਾਮਨਵਾਵਾਂ ਵੀ ਦਿੱਤੀਆਂ। ਇਸ ’ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ20 ਦੀ ਪ੍ਰਧਾਨਗੀ ਦੌਰਾਨ ਵਿਕਾਸਸ਼ੀਲ ਦੇਸ਼ਾਂ ਦੇ ਮੁੱਦਿਆਂ ਜਿਵੇਂ ਕਿ ਅਨਾਜ ਤੇ ਊਰਜਾ ਸੁਰੱਖਿਆ ਬਾਰੇ ਆਵਾਜ਼ ਉਠਾਈ ਜਾਵੇਗੀ। ਦੋਹਾਂ ਆਗੂਆਂ ਨੇ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਮੌਕਿਆਂ ਬਾਰੇ ਵੀ ਗੱਲਬਾਤ ਕੀਤੀ। ਦੁਨੀਆਂ ਦੇ ਹੋਰ ਕਈ ਦੱਖਣੀ ਦੇਸ਼ਾਂ ਵਾਂਗ ਭਾਰਤ ਨੇ ਵੀ ਰੂਸ ਵੱਲੋਂ ਯੂਕਰੇਨ ’ਤੇ ਕੀਤੇ ਗਏ ਹਮਲੇ ਦੀ ਆਲੋਚਨਾ ਨਹੀਂ ਕੀਤੀ।

SHARE ARTICLE

ਏਜੰਸੀ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement