Manipur News : ਹਥਿਆਰਬੰਦਾਂ ਨਾਲ ਮੁਕਾਬਲੇ ’ਚ ਪੁਲਿਸ ਮੁਲਾਜ਼ਮ ਸਮੇਤ 2 ਜਣੇ ਜ਼ਖ਼ਮੀ 

By : BALJINDERK

Published : Dec 27, 2024, 8:57 pm IST
Updated : Dec 27, 2024, 8:57 pm IST
SHARE ARTICLE
file photo
file photo

Manipur News : ਸੰਸਾਬੀ ਪਿੰਡ ’ਚ ਗੋਲੀਬਾਰੀ ’ਚ ਦੋ ਵਿਅਕਤੀ ਜ਼ਖਮੀ ਹੋ ਗਏ

Manipur News  in Punjabi : ਮਨੀਪੁਰ ਦੇ ਇੰਫਾਲ ਪੂਰਬੀ ਜ਼ਿਲ੍ਹੇ ’ਚ ਸ਼ੁਕਰਵਾਰ ਨੂੰ ਹਥਿਆਰਬੰਦ ਲੋਕਾਂ ਨਾਲ ਮੁਕਾਬਲੇ ’ਚ ਇਕ ਪੁਲਿਸ ਮੁਲਾਜ਼ਮ ਸਮੇਤ ਘੱਟੋ-ਘੱਟ ਦੋ ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿਤੀ। ਇਕ ਸੀਨੀਅਰ ਅਧਿਕਾਰੀ ਨੇ ਦਸਿਆ ਕਿ ਪਹਾੜੀਆਂ ਦੇ ਹਥਿਆਰਬੰਦ ਵਿਅਕਤੀਆਂ ਨੇ ਸੁਨਸਾਬੀ ਅਤੇ ਥਮਨਾਪੋਕਪੀ ਪਿੰਡਾਂ ਵਿਚ ਗੋਲੀਬਾਰੀ ਅਤੇ ਗੋਲਾਬਾਰੀ ਸ਼ੁਰੂ ਕਰ ਦਿਤੀ, ਜਿਸ ਦਾ ਸੁਰੱਖਿਆ ਬਲਾਂ ਨੇ ਜਵਾਬ ਦਿਤਾ ਅਤੇ ਗੋਲੀਬਾਰੀ ਮੁਕਾਬਲੇ ਵਿਚ ਬਦਲ ਗਈ। ਸੰਸਾਬੀ ਪਿੰਡ ’ਚ ਗੋਲੀਬਾਰੀ ’ਚ ਦੋ ਵਿਅਕਤੀ ਜ਼ਖਮੀ ਹੋ ਗਏ। 

ਅਧਿਕਾਰੀ ਨੇ ਦਸਿਆ ਕਿ ਪੁਲਿਸ ਮੁਲਾਜ਼ਮ ਦੀ ਪਛਾਣ ਹਰਿਦਾਸ (37) ਵਜੋਂ ਹੋਈ ਹੈ, ਜਿਸ ਦੇ ਖੱਬੇ ਮੋਢੇ ’ਤੇ ਗੋਲੀ ਲੱਗੀ ਹੈ ਅਤੇ ਉਸ ਨੂੰ ਦੁਪਹਿਰ ਕਰੀਬ 3:30 ਵਜੇ ਜਵਾਹਰ ਲਾਲ ਨਹਿਰੂ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਜੇਐਨਯੂਐਮਐਸ) ਲਿਜਾਇਆ ਗਿਆ। ਹਸਪਤਾਲ ਦੇ ਅਧਿਕਾਰੀਆਂ ਨੇ ਕਿਹਾ ਕਿ ਉਸ ਦੀ ਮਾਮੂਲੀ ਸਰਜਰੀ ਹੋਵੇਗੀ।  ਉਨ੍ਹਾਂ ਦਸਿਆ ਕਿ ਮੁਕਾਬਲੇ ਦੌਰਾਨ ਪਿੰਡ ਦੇ ਇਕ ਹੋਰ ਵਲੰਟੀਅਰ ਦੇ ਹੱਥ ’ਤੇ ਮਾਮੂਲੀ ਸੱਟਾਂ ਲੱਗੀਆਂ ਅਤੇ ਉਸ ਨੂੰ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪਿੰਡ ਦੇ ਵਲੰਟੀਅਰ ਪਹਾੜੀਆਂ ਤੋਂ ਆਏ ਹਥਿਆਰਬੰਦ ਵਿਅਕਤੀਆਂ ਵਿਰੁਧ ਮੁਕਾਬਲੇ ’ਚ ਸੁਰੱਖਿਆ ਬਲਾਂ ਦੇ ਨਾਲ ਸਨ। 

ਅਧਿਕਾਰੀ ਨੇ ਦਸਿਆ ਕਿ ਪਹਾੜੀਆਂ ਤੋਂ ਆਏ ਹਥਿਆਰਬੰਦ ਲੋਕਾਂ ਨੇ ਸਵੇਰੇ ਕਰੀਬ 10.45 ਵਜੇ ਸੁਨਸਾਬੀ ਪਿੰਡ ਅਤੇ ਆਸ ਪਾਸ ਦੇ ਇਲਾਕਿਆਂ ’ਚ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿਤੀ , ਜਿਸ ਦਾ ਸੁਰੱਖਿਆ ਬਲਾਂ ਨੇ ਜਵਾਬ ਦਿਤਾ।  

(For more news apart from 2 people including a policeman were injured in an encounter with armed men News in Punjabi, stay tuned to Rozana Spokesman)

Location: India, Manipur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement