Delhi News : ਡਾ. ਮਨਮੋਹਨ ਸਿੰਘ ਨੂੰ ਸਾਬਕਾ ਪ੍ਰਧਾਨ ਮੰਤਰੀਆਂ ਵਾਂਗ ਸਨਮਾਨ ਸਹਿਤ ਮਿਲਣੀ ਚਾਹੀਦੀ ਹੈ ਵਿਦਾਈ : ਰੰਧਾਵਾ

By : BALJINDERK

Published : Dec 27, 2024, 8:53 pm IST
Updated : Dec 27, 2024, 8:53 pm IST
SHARE ARTICLE
ਸੁਖਜਿੰਦਰ ਸਿੰਘ ਰੰਧਾਵਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ
ਸੁਖਜਿੰਦਰ ਸਿੰਘ ਰੰਧਾਵਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ

Delhi News : ਕਿਹਾ ਕਿ ਡਾ. ਮਨਮੋਹਨ ਸਿੰਘ ਦੋ ਫੀਸਦੀ ਸਿੱਖਾਂ ਦੀ ਕਰਦੇ ਸਨ ਨੁਮਾਇੰਦਗੀ

Delhi News in Punjabi : ਮੈਂਬਰ ਪਾਰਲੀਮੈਂਟ ਲੋਕ ਸਭਾ ਸੁਖਜਿੰਦਰ ਸਿੰਘ ਰੰਧਾਵਾ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਉਘੇ ਅਰਥ ਸ਼ਾਸਤਰੀ ਡਾਕਟਰ ਮਨਮੋਹਨ ਸਿੰਘ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹਨਾਂ ਦਾ ਦੇਹਾਂਤ ਦੇਸ਼, ਰਾਜਨੀਤੀ ਅਤੇ ਕੌਮ ਲ‌ਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਅੱਜ ਦਿੱਲੀ ਵਿਖੇ ਹੋਈ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡਾ. ਮਨਮੋਹਨ ਸਿੰਘ ਜੀ ਨੇ ਜੋ ਕਾਂਗਰਸ ਲਈ ਜੋ ਕੰਮ ਕੀਤਾ ਉਨ੍ਹਾਂ ਨੂੰ ਯਾਦ ਕਰ ਸ਼ਰਧਾਜਲੀ ਦਿੱਤੀ ਗਈ। ਉਨ੍ਹਾਂ ਨੇ ਜੋ ਦੇਸ਼ ਦੇ ਲਈ ਕੰਮ ਕੀਤੇ ਜਿਵੇਂ ਨਾਰੇਗਾ, ਮਨਰੇਗਾ, ਰਾਈਟ ਟੂ ਫੂਡ, ਆਰਟੀਆਈ ਵਿਚ ਪਾਏ ਯੋਗਦਾਨ ਲਈ ਯਾਦ ਕੀਤਾ ਜਾਵੇਗਾ। ਉਹਨਾਂ ਨੇ ਜੋ ਦੇਸ਼ ਦੀ ਅਰਥ ਵਿਵਸਥਾ ਨੂੰ ਠੀਕ ਕੀਤਾ ਅਤੇ ਪੂਰੇ ਵਿਸ਼ਵ ਵਿਚ ਉਨ੍ਹਾਂ ਯਾਦ ਕੀਤਾ ਜਾਂਦਾ ਹੈ ਉਸ ਨੂੰ ਹਿੰਦੁਸਤਾਨ ਕਦੇ ਭੁੱਲ ਨਹੀਂ ਸਕੇਗਾ।

ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਦੋ ਫੀਸਦੀ ਸਿੱਖਾਂ ਦੀ ਨੁਮਾਇੰਦਗੀ ਕਰਦੇ ਸਨ ਅਤੇ ਉਨ੍ਹਾਂ ਨੇ ਭਾਈਚਾਰੇ ਦੀ ਸਾਂਝ ਲਈ ਜੋ ਕੰਮ ਕੀਤੇ ਹਨ ਉਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਰੰਧਾਵਾ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਨੂੰ ਵੀ ਤਿੰਨ ਸਾਬਕਾ ਮਰਹੂਮ ਪ੍ਰਧਾਨ ਮੰਤਰੀਆਂ ਵਾਂਗ ਅਟਲ ਬਿਹਾਰੀ ਵਾਜਪਾਈ, ਚਰਨ ਸਿੰਘ , ਚੰਦਰਸ਼ੇਖਰ ਦੀ ਤਰ੍ਹਾਂ ਸਨਮਾਨ ਸਹਿਤ ਵਿਦਾਈ ਮਿਲਣੀ ਚਾਹੀਦੀ ਹੈ।

(For more news apart from Dr. Manmohan Singh should be given dignified farewell like former Prime Ministers : Randhawa News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement