Mumbai News : ਵਿਦੇਸ਼ੀ ਮੁਦਰਾ ਭੰਡਾਰ 8.48 ਅਰਬ ਡਾਲਰ ਘਟ ਕੇ 644.39 ਅਰਬ ਡਾਲਰ ਰਹਿ ਗਿਆ

By : BALJINDERK

Published : Dec 27, 2024, 7:17 pm IST
Updated : Dec 27, 2024, 7:17 pm IST
SHARE ARTICLE
file photo
file photo

Mumbai News : ਰੁਪਏ ਦੀ ਘਟਦੀ ਕੀਮਤ ਨੇ ਪਾਇਆ ਯੋਗਦਾਨ

Mumbai News in Punjabi : ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 20 ਦਸੰਬਰ ਨੂੰ ਖਤਮ ਹਫਤੇ ’ਚ 8.48 ਅਰਬ ਡਾਲਰ ਘੱਟ ਕੇ 644.39 ਅਰਬ ਡਾਲਰ ਰਹਿ ਗਿਆ। ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿਤੀ। ਇਸ ਤੋਂ ਪਿਛਲੇ ਹਫਤੇ ਵਿਦੇਸ਼ੀ ਮੁਦਰਾ ਭੰਡਾਰ 1.99 ਅਰਬ ਡਾਲਰ ਘੱਟ ਕੇ 652.87 ਅਰਬ ਡਾਲਰ ਰਹਿ ਗਿਆ ਸੀ। 

ਪਿਛਲੇ ਕੁੱਝ ਹਫਤਿਆਂ ਤੋਂ ਵਿਦੇਸ਼ੀ ਮੁਦਰਾ ਭੰਡਾਰ ’ਚ ਗਿਰਾਵਟ ਆ ਰਹੀ ਹੈ। ਇਸ ਗਿਰਾਵਟ ਦਾ ਕਾਰਨ ਰੁਪਏ ’ਚ ਅਸਥਿਰਤਾ ਦੇ ਨਾਲ-ਨਾਲ ਮੁਲਾਂਕਣ ਨੂੰ ਘੱਟ ਕਰਨ ਲਈ ਵਿਦੇਸ਼ੀ ਮੁਦਰਾ ਬਾਜ਼ਾਰ ’ਚ ਆਰ.ਬੀ.ਆਈ. ਦਾ ਦਖਲ ਮੰਨਿਆ ਜਾ ਰਿਹਾ ਹੈ। ਸਤੰਬਰ ਦੇ ਅੰਤ ’ਚ ਵਿਦੇਸ਼ੀ ਮੁਦਰਾ ਭੰਡਾਰ 704.88 ਅਰਬ ਡਾਲਰ ਦੇ ਸੱਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਿਆ ਸੀ। 

ਡਾਲਰ ਦੇ ਮੁਕਾਬਲੇ ਰੁਪਿਆ 23 ਪੈਸੇ ਹੋਰ ਡਿੱਗੀ ਰੁਪਏ ਦੀ ਕੀਮਤ, 85.50 ਰੁਪਏ ਪ੍ਰਤੀ ਡਾਲਰ ਦੇ ਸੱਭ ਤੋਂ ਹੇਠਲੇ ਪੱਧਰ ’ਤੇ ਆਈ

ਅਮਰੀਕੀ ਡਾਲਰ ਦੇ ਮਜ਼ਬੂਤ ਹੋਣ ਨਾਲ ਰੁਪਿਆ ਸ਼ੁਕਰਵਾਰ ਨੂੰ 23 ਪੈਸੇ ਦੀ ਗਿਰਾਵਟ ਨਾਲ 85.50 ਦੇ ਰੀਕਾਰਡ ਹੇਠਲੇ ਪੱਧਰ ’ਤੇ ਬੰਦ ਹੋਇਆ। ਕਾਰੋਬਾਰ ਦੇ ਦੌਰਾਨ 85.80 ਦੇ ਹੇਠਲੇ ਪੱਧਰ ’ਤੇ ਡਿੱਗਣ ਤੋਂ ਬਾਅਦ ਰੁਪਏ ਨੇ ਰਿਜ਼ਰਵ ਬੈਂਕ ਦੇ ਦਖਲ ਨਾਲ ਕੁੱਝ ਘਾਟੇ ਦੀ ਭਰਪਾਈ ਕੀਤੀ। ਵਿਸ਼ਲੇਸ਼ਕਾਂ ਨੇ ਕਿਹਾ ਕਿ ਬੈਂਕਾਂ ਅਤੇ ਆਯਾਤਕਾਂ ਵਲੋਂ ਮਹੀਨੇ ਦੇ ਅੰਤ ’ਚ ਡਾਲਰ ਦੀ ਮੰਗ ਨੇ ਰੁਪਏ ’ਤੇ ਦਬਾਅ ਪਾਇਆ। ਇਸ ਤੋਂ ਇਲਾਵਾ ਡਾਲਰ ਦੇ ਮਜ਼ਬੂਤ ਰੁਝਾਨ ਨੇ ਵੀ ਇਸ ਦੀ ਕੀਮਤ ਨੂੰ ਹੇਠਾਂ ਲਿਆਉਣ ਦਾ ਕੰਮ ਕੀਤਾ। 

ਵਿਸ਼ਲੇਸ਼ਕਾਂ ਮੁਤਾਬਕ ਰਿਜ਼ਰਵ ਬੈਂਕ ਦੇ ਥੋੜ੍ਹੀ ਮਿਆਦ ਦੇ ਫਿਊਚਰਜ਼ ਕੰਟਰੈਕਟ ’ਚ ਡਾਲਰ ਦੇ ਭੁਗਤਾਨ ’ਤੇ ਰੋਕ ਲਗਾਉਣ ਦੇ ਫੈਸਲੇ ਨਾਲ ਡਾਲਰ ਦੀ ਕਮੀ ਵਧ ਗਈ ਹੈ। ਇਹ ਇਸ ਲਈ ਹੈ ਕਿਉਂਕਿ ਆਯਾਤਕ ਮਹੀਨੇ ਦੇ ਅੰਤ ’ਚ ਅਪਣੀਆਂ ਭੁਗਤਾਨ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਦੀ ਕਾਹਲੀ ’ਚ ਹੁੰਦੇ ਹਨ। ਇਸ ਤੋਂ ਇਲਾਵਾ ਵਿਦੇਸ਼ੀ ਫੰਡਾਂ ਦੀ ਨਿਰੰਤਰ ਨਿਕਾਸੀ ਅਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਨੇ ਵੀ ਰੁਪਏ ਨੂੰ ਪ੍ਰਭਾਵਤ ਕੀਤਾ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ’ਚ ਰੁਪਿਆ 53 ਪੈਸੇ ਦੀ ਗਿਰਾਵਟ ਨਾਲ 85.31 ਦੇ ਪੱਧਰ ’ਤੇ ਖੁੱਲ੍ਹਿਆ ਸੀ।

(For more news apart from Foreign exchange reserves fell by $8.48 billion to $644.39 billion News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement