Delhi News : ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਕੇ.ਏ.ਪੀ.ਸਿਨਹਾ ਵਲੋਂ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ

By : BALJINDERK

Published : Dec 27, 2024, 5:48 pm IST
Updated : Dec 27, 2024, 5:48 pm IST
SHARE ARTICLE
ਹਰਜੋਤ ਸਿੰਘ ਬੈਂਸ ਅਤੇ ਕੇ.ਏ.ਪੀ.ਸਿਨਹਾ ਵਲੋਂ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ
ਹਰਜੋਤ ਸਿੰਘ ਬੈਂਸ ਅਤੇ ਕੇ.ਏ.ਪੀ.ਸਿਨਹਾ ਵਲੋਂ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

Delhi News :

Delhi News  in Punjabi: ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਅਤੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਦੇਹ ਉਤੇ ਫੁਲ ਮਾਲਾਵਾ ਭੇਂਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਡਾ.ਮਨਮੋਹਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਦੁੱਖ ਸਾਂਝਾ ਕੀਤਾ।

ਸ. ਬੈਂਸ ਨੇ ਕਿਹਾ ਕਿ ਸ.ਮਨਮੋਹਨ ਸਿੰਘ ਨੇ ਦੇਸ਼ ਦੀ ਆਰਥਿਕ ਸਥਿਤੀ ਨੂੰ ਮੁਸ਼ਕਲ ਹਾਲਾਤ ਵਿਚੋਂ ਕੱਢ ਕੇ ਵਿਕਾਸ ਦੇ ਰਾਹ ਪਾਇਆ ਸੀ। ਉਨ੍ਹਾਂ ਨੇ ਦੇਸ਼ ਵਿਚ ਵਿੱਤੀ ਸੁਧਾਰਾਂ ਅਤੇ ਆਰਥਿਕ ਪ੍ਰਗਤੀ ਦਾ ਨਵਾਂ ਇਤਿਹਾਸ ਲਿਖਿਆ, ਜਿਸ ਸਦਕੇ ਦੇਸ਼ ਦੀ ਅਰਥਵਿਵਸਥਾ ਪ੍ਰਗਤੀ ਦੇ ਰਾਹ ਪਈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੇਰੇ ਲਈ ਇਹ ਬਹੁਤ ਹੀ ਭਾਵੁਕ ਪਲ ਹਨ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਸਿਰਫ ਇੱਕ ਸ਼ਖ਼ਸੀਅਤ ਨਹੀਂ ਸਨ, ਸਗੋਂ ਆਪਣੇ ਆਪ ਵਿੱਚ ਇੱਕ ਸੰਸਥਾ ਸਨ। ਉਨ੍ਹਾਂ ਦੀ ਨਿਮਰਤਾ, ਇਮਾਨਦਾਰੀ, ਸਾਦਗੀ ਅਤੇ ਵਿਦਵਤਾ ਸਾਡੇ ਲਈ ਸਦੀਵੀ ਪ੍ਰੇਰਨਾ ਦਾ ਸਰੋਤ ਰਹੇਗੀ। ਉਨ੍ਹਾਂ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਵਲੋਂ ਦੇਸ਼ ਦੇ ਵਿਕਾਸ ਵਿੱਚ ਪਾਏ ਯੋਗਦਾਨ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ।

ਸ. ਬੈਂਸ ਨੇ ਪਰਮਾਤਮਾ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਿੱਛੇ ਪਰਿਵਾਰ ਅਤੇ ਮਿੱਤਰਾਂ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।

(For more news apart from Harjot Singh Bains and KAP Sinha paid homage Dr Manmohan Singh News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement