ਸੰਸਦ ਨੇੜੇ ਖ਼ੁਦ ਨੂੰ ਅੱਗ ਲਾਉਣ ਵਾਲੇ ਵਿਅਕਤੀ ਦੀ ਇਲਾਜ ਦੌਰਾਨ ਮੌਤ
Published : Dec 27, 2024, 2:15 pm IST
Updated : Dec 27, 2024, 2:15 pm IST
SHARE ARTICLE
Man who set himself on fire near Parliament dies during treatment latest news in punjabi
Man who set himself on fire near Parliament dies during treatment latest news in punjabi

ਹਸਪਤਾਲ ਦੇ ਅਧਿਕਾਰੀਆਂ ਮੁਤਾਬਕ ਉਹ 95 ਫੀਸਦੀ ਝੁਲਸ ਗਿਆ ਸੀ

 

Man who set himself on fire near Parliament dies during treatment:  25 ਦਸੰਬਰ ਨੂੰ ਸੰਸਦ ਭਵਨ ਨੇੜੇ ਖੁਦ ਨੂੰ ਅੱਗ ਲਾਉਣ ਵਾਲੇ 26 ਸਾਲਾ ਵਿਅਕਤੀ ਦੀ  ਅੱਜ ਰਾਮ ਮਨੋਹਰ ਲੋਹੀਆ (ਆਰ.ਐਮ.ਐਲ.) ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।
ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਰਹਿਣ ਵਾਲੇ ਜਤਿੰਦਰ ਨੇ ਨਵੇਂ ਸੰਸਦ ਭਵਨ ਨੇੜੇ ਆਪਣੇ ਸਰੀਰ 'ਤੇ ਪੈਟਰੋਲ ਵਰਗਾ ਪਦਾਰਥ ਪਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ।

ਸੰਸਦ ਦੇ ਨੇੜੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਇਸ ਤੋਂ ਬਾਅਦ ਉਸ ਨੂੰ ਆਰਐਮਐਲ ਹਸਪਤਾਲ ਲਿਜਾਇਆ ਗਿਆ ਅਤੇ ‘ਬਰਨ ਵਾਰਡ’ ਵਿਚ ਦਾਖ਼ਲ ਕਰਵਾਇਆ ਗਿਆ।

ਮੁੱਢਲੀ ਜਾਂਚ ਮੁਤਾਬਕ ਬਾਗਪਤ ਸਥਿਤ ਆਪਣੇ ਘਰ ਦੇ ਕੁਝ ਲੋਕਾਂ ਨਾਲ ਝਗੜੇ ਕਾਰਨ ਵਿਅਕਤੀ ਨੇ ਇਹ ਕਦਮ ਚੁੱਕਿਆ।

ਪੁਲਿਸ ਨੇ ਦਸਿਆ ਕਿ ਉਸ ਦੇ ਪਰਿਵਾਰ ਖ਼ਿਲਾਫ਼ ਉਸੇ ਪਿੰਡ ਦੇ ਹੀ ਇਕ ਹੋਰ ਪਰਿਵਾਰ ਨਾਲ ਕੁੱਟਮਾਰ ਕਰਨ ਦੇ ਦੋ ਮਾਮਲੇ ਦਰਜ ਹਨ, ਜਿਸ ਕਾਰਨ ਉਹ ਪਰੇਸ਼ਾਨ ਸੀ।

ਹਸਪਤਾਲ ਦੇ ਅਧਿਕਾਰੀਆਂ ਮੁਤਾਬਕ ਉਹ 95 ਫੀਸਦੀ ਝੁਲਸ ਗਿਆ ਸੀ ਅਤੇ ਅੱਜ ਤੜਕੇ 2.23 ਵਜੇ ਉਸ ਦੀ ਮੌਤ ਹੋ ਗਈ।

ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਜਤਿੰਦਰ ਦੀ ਲਾਸ਼ ਉਸ ਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।
 

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement