'ਮੈਂ ਮੁੱਖ ਮੰਤਰੀ ਸੀ ਜਦੋਂ ਉਹ...' ਪ੍ਰਧਾਨ ਮੰਤਰੀ ਮੋਦੀ ਨੇ ਮਰਹੂਮ ਡਾ. ਮਨਮੋਹਨ ਸਿੰਘ ਨੂੰ ਇਸ ਤਰ੍ਹਾਂ ਕੀਤਾ ਯਾਦ
Published : Dec 27, 2024, 11:22 am IST
Updated : Dec 27, 2024, 1:08 pm IST
SHARE ARTICLE
PM Narendra Modi pays tribute to Dr. Manmohan Singh
PM Narendra Modi pays tribute to Dr. Manmohan Singh

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਨੇ ਵੀ ਉਨ੍ਹਾਂ ਦੇ ਨਿਵਾਸ ਸਥਾਨ ਉਤੇ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ।

 

PM Narendra Modi pays tribute to Dr. Manmohan Singh: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਚੋਟੀ ਦੇ ਨੇਤਾਵਾਂ ਨੇ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਸ਼ਰਧਾਂਜਲੀ ਦਿੱਤੀ।

ਸਾਬਕਾ ਪ੍ਰਧਾਨ ਮੰਤਰੀ ਦੀ ਤਿਰੰਗੇ ਨਾਲ ਸਜੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਫੁੱਲਾਂ ਨਾਲ ਸਜੇ ਤਾਬੂਤ ਵਿੱਚ ਰੱਖਿਆ ਗਿਆ ਸੀ, ਜਿੱਥੇ ਪਾਰਟੀ ਦੀਆਂ ਹੱਦਾਂ ਨੂੰ ਤੋੜ ਕੇ ਨੇਤਾਵਾਂ ਨੇ ਵਿਛੜੇ ਨੇਤਾ ਨੂੰ ਅੰਤਿਮ ਸ਼ਰਧਾਂਜਲੀ ਦਿਤੀ।

ਸਿੰਘ ਦੀ ਪਤਨੀ ਗੁਰਸ਼ਰਨ ਕੌਰ ਅਤੇ ਹੋਰ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

 ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ ਕੀਤੇ ਜਾਣ ਦੀ ਸੰਭਾਵਨਾ ਹੈ ਕਿਉਂਕਿ ਪਰਿਵਾਰ ਅਮਰੀਕਾ ਤੋਂ ਉਨ੍ਹਾਂ ਦੀ ਇਕ ਬੇਟੀ ਦੇ ਆਉਣ ਦੀ ਉਡੀਕ ਕਰ ਰਿਹਾ ਹੈ।

ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਉਪ ਪ੍ਰਧਾਨ ਜਗਦੀਪ ਧਨਖੜ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇਪੀ ਨੱਡਾ ਨੇ ਵੀ ਸਾਬਕਾ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਸ਼ਰਧਾਂਜਲੀ ਦਿਤੀ।

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਸਮੇਤ ਚੋਟੀ ਦੇ ਕਾਂਗਰਸ ਨੇਤਾਵਾਂ ਨੇ ਵੀ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ। ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅਤੇ ਹੋਰ ਆਗੂ ਵੀ ਮੌਜੂਦ ਸਨ।

ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇੱਕ ਪੋਸਟ ਵਿਚ ਕਿਹਾ, “ਡਾ. ਮਨਮੋਹਨ ਸਿੰਘ ਜੀ ਨੂੰ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਸ਼ਰਧਾਂਜਲੀ ਭੇਟ ਕੀਤੀ। ਭਾਰਤ ਸਾਡੇ ਦੇਸ਼ ਲਈ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖੇਗਾ।

ਸਾਬਕਾ ਵਿੱਤ ਮੰਤਰੀ ਅਤੇ ਦੋ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਮਨਮੋਹਨ ਸਿੰਘ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਉਹ 92 ਸਾਲ ਦੇ ਸਨ। ਮਨਮੋਹਨ ਸਿੰਘ ਦੀ ਸਿਹਤ ਵਿਗੜਨ ਤੋਂ ਬਾਅਦ ਵੀਰਵਾਰ ਸ਼ਾਮ ਨੂੰ ਉਨ੍ਹਾਂ ਨੂੰ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ ਭਰਤੀ ਕਰਵਾਇਆ ਗਿਆ ਸੀ।

ਕਾਂਗਰਸ ਨੇਤਾ ਸਿੰਘ 2004 ਤੋਂ 2014 ਤੱਕ 10 ਸਾਲ ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਅਤੇ ਇਸ ਤੋਂ ਪਹਿਲਾਂ ਉਨ੍ਹਾਂ ਨੇ ਵਿੱਤ ਮੰਤਰੀ ਵਜੋਂ ਦੇਸ਼ ਦੇ ਆਰਥਿਕ ਢਾਂਚੇ ਨੂੰ ਮਜ਼ਬੂਤ ​​ਕਰਨ ਵਿੱਚ ਮਦਦ ਕੀਤੀ। ਉਹ ਗਲੋਬਲ ਵਿੱਤੀ ਅਤੇ ਆਰਥਿਕ ਖੇਤਰਾਂ ਵਿੱਚ ਇੱਕ ਜਾਣਿਆ-ਪਛਾਣਿਆ ਨਾਮ ਸੀ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement