Supreme Court: ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਪ੍ਰਗਟਾਈ ਚਿੰਤਾ: ‘ਕਿਸੇ ਦੀ ਜਾਨ ਦਾਅ ’ਤੇ ਹੈ, ਇਸ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ’ 

By : PARKASH

Published : Dec 27, 2024, 12:56 pm IST
Updated : Dec 27, 2024, 12:56 pm IST
SHARE ARTICLE
Supreme Court expresses concern over Dallewal
Supreme Court expresses concern over Dallewal

Supreme Court: ਕਿਸਾਨ ਆਗੂ ਡੱਲੇਵਾਲ ਦੀ ਡਾਕਟਰੀ ਸਹਾਇਤਾ ’ਤੇ ਸੁਪਰੀਮ ਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ

 

Supreme Court: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦੇਣ ਦੇ ਦਿਤੇ ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਸੁਪਰੀਮ ਕੋਰਟ ਨੇ ਮੁੱਖ ਸਕੱਤਰ ਵਿਰੁਧ ਮਾਣਹਾਨੀ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸਨਿਚਰਵਾਰ ਤਕ ਪਾਲਣਾ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਦਿਤੇ ਹਨ।

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ, “ਅਸੀਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜ਼ਿੰਦਗੀ ਅਤੇ ਸੁਰੱਖਿਆ ਨੂੰ ਲੈ ਕੇ ਚਿੰਤਤ ਹਾਂ ਅਤੇ ਪੰਜਾਬ ਸਰਕਾਰ ਨੂੰ ਉਸ ਨੂੰ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਲਈ ਸਾਰੇ ਕਦਮ ਚੁੱਕਣੇ ਚਾਹੀਦੇ ਹਨ। ਬੈਂਚ ਨੇ ਕਿਹਾ, ‘‘ਜੇਕਰ ਕਾਨੂੰਨ ਵਿਵਸਥਾ ਦੀ ਸਥਿਤੀ ਹੈ ਤਾਂ ਤੁਹਾਨੂੰ ਇਸ ਨਾਲ ਸਖ਼ਤੀ ਨਾਲ ਨਜਿੱਠਣਾ ਹੋਵੇਗਾ। ਕਿਸੇ ਦੀ ਜਾਨ ਦਾਅ ’ਤੇ ਹੈ, ਤੁਹਾਨੂੰ ਇਸ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਡਾਕਟਰੀ ਸਹਾਇਤਾ ਦਿਤੀ ਜਾਣੀ ਹੈ ਅਤੇ ਅਜਿਹਾ ਲਗਦਾ ਹੈ ਕਿ ਤੁਸੀਂ ਇਸਦਾ ਪਾਲਣ ਨਹੀਂ ਕਰ ਰਹੇ ਹੋ। ”

ਸੁਪਰੀਮ ਕੋਰਟ ਨੇ ਸ਼ੁਕਰਵਾਰ ਨੂੰ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਅਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਅਤੇ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੇ ਬੈਂਚ ਨੇ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਮੁੱਖ ਸਕੱਤਰ ਵਿਰੁਧ ਮਾਣਹਾਨੀ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਰਾਜ ਸਰਕਾਰ ਨੂੰ ਸਨਿਚਰਵਾਰ ਤਕ ਅਨੁਪਾਲਨ ਰਿਪੋਰਟ ਦਾਇਰ ਕਰਨ ਦਾ ਨਿਰਦੇਸ਼ ਦਿਤਾ, ਜਦੋਂ ਉਹ ਮਾਮਲੇ ਦੀ ਦੁਬਾਰਾ ਸੁਣਵਾਈ ਕਰੇਗੀ।

ਵਰਨਣਯੋਗ ਹੈ ਕਿ ਕਿਸਾਨ ਆਗੂ ਡੱਲੇਵਾਲ 26 ਨਵੰਬਰ 2024 ਤੋਂ ਖਨੌਰੀ ਸਰਹੱਦ ’ਤੇ ਅਣਮਿੱਥੇ ਸਮੇਂ ਲਈ ਮਰਨ ਵਰਤ ’ਤੇ ਹਨ ਤਾਂ ਜੋ ਕੇਂਦਰ ’ਤੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਦਬਾਅ ਬਣਾਇਆ ਜਾ ਸਕੇ।

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement