ਦਿੱਲੀ ਪੁਲਿਸ ਦੇ ਜ਼ਖ਼ਮੀ ਮੁਲਾਜ਼ਮਾਂ ਨਾਲ ਅਮਿਤ ਸ਼ਾਹ ਨੇ ਕੀਤੀ ਮੁਲਾਕਾਤ
Published : Jan 28, 2021, 12:32 pm IST
Updated : Jan 28, 2021, 12:50 pm IST
SHARE ARTICLE
AMIT SHAH
AMIT SHAH

ਦਿੱਲੀ ਪੁਲਿਸ ਦੀ ਐਫਆਈਆਰ ਵਿਚ ਕਿਸਾਨ ਆਗੂਆਂ 'ਤੇ ਕਿਸਾਨ ਟਰੈਕਟਰ ਪਰੇਡ ਸਬੰਧੀ ਐਨਓਸੀ ਦੀ ਉਲੰਘਣਾ ਲਈ ਮਾਮਲੇ ਦਰਜ ਕੀਤੇ ਗਏ ਹਨ।

ਨਵੀਂ ਦਿੱਲੀ-  ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ 'ਤੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਲਾਲ ਕਿਲ੍ਹਾ ਤੇ ਆਸਪਾਸ ਇਲਾਕਿਆਂ ਵਿਚ ਸੁਰੱਖਿਆ ਦੇ ਭਾਰੀ ਪ੍ਰਬੰਧ ਕੀਤੇ ਹੋਏ ਹਨ। ਇਸ ਵਿਚਕਾਰ ਟਰੈਕਟਰ ਪਰੇਡ ਦੌਰਾਨ ਜ਼ਖ਼ਮੀ ਹੋਏ ਮੁਲਾਜ਼ਮ ਉੱਤਰੀ ਦਿੱਲੀ ਦੇ ਹਸਪਤਾਲਾਂ 'ਚ ਦਾਖ਼ਲ ਹਨ।

AMIT SHAHAMIT SHAHਇਸ ਦੌਰਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉੱਤਰੀ ਦਿੱਲੀ ਦੇ ਉਨ੍ਹਾਂ ਦੋ ਹਸਪਤਾਲਾਂ ਦਾ ਦੌਰਾ ਕੀਤਾ, ਜਿੱਥੇ ਕਿ ਟਰੈਕਟਰ ਪਰੇਡ ਦੌਰਾਨ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮ ਦਾਖ਼ਲ ਹਨ। ਇਸ ਤੋਂ ਬਾਅਦ ਅਮਿਤ ਸ਼ਾਹ ਨੇ ਸਿਵਲ ਲਾਈਨਜ਼ 'ਚ ਸਥਿਤ ਸੁਸ਼ੁਰਤਾ ਟਰਾਮਾ ਸੈਂਟਰ ਦਾ ਦੌਰਾ ਕੀਤਾ ਤੇ ਉਨ੍ਹਾਂ ਪੁਲਿਸ ਮੁਲਾਜ਼ਮਾਂ ਦਾ ਹਾਲ-ਚਾਲ ਪੁੱਛਿਆ। 

AMIT SHAHAMIT SHAH

ਬੀਤੇ ਦਿਨ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਹੋਈ ਹਿੰਸਾ ਤੋਂ ਬਾਅਦ ਅੱਜ ਦਿੱਲੀ ਪੁਲਿਸ ਵੱਲੋਂ ਕਈ ਕਿਸਾਨ ਆਗੂਆਂ ‘ਤੇ ਪਰਚੇ ਦਰਜ ਕੀਤੇ ਗਏ। ਦਿੱਲੀ ਪੁਲਿਸ ਦੀ ਐਫਆਈਆਰ ਵਿਚ ਕਿਸਾਨ ਆਗੂਆਂ 'ਤੇ ਕਿਸਾਨ ਟਰੈਕਟਰ ਪਰੇਡ ਸਬੰਧੀ ਐਨਓਸੀ ਦੀ ਉਲੰਘਣਾ ਲਈ ਮਾਮਲੇ ਦਰਜ ਕੀਤੇ ਗਏ ਹਨ। 

More than 300 Police personnel have been injured: Delhi PoliceMore than 300 Police personnel have been injured: Delhi Police

ਐਫਆਈਆਰ ਵਿਚ ਕਿਸਾਨ ਆਗੂ ਦਰਸ਼ਨਪਾਲ ਸਿੰਘ, ਰਾਜਿੰਦਰ ਸਿੰਘ, ਬਲਬੀਰ ਸਿੰਘ ਰਾਜੇਵਾਲ, ਬੂਟਾ ਸਿੰਘ ਬੁਰਜਗਿਲ ਅਤੇ ਜੋਗਿੰਦਰ ਸਿੰਘ ਉਗਰਾਹਾਂ ਦੇ ਨਾਂਅ ਸ਼ਾਮਲ ਹਨ। ਇਸ ਦੇ ਨਾਲ ਹੀ ਐਫਆਈਆਰ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਦਾ ਨਾਂਅ ਵੀ ਸ਼ਾਮਲ ਹੈ। ਜਿਕਰਯੋਗ ਹੈ ਕਿ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ 'ਤੇ ਵਾਪਰੇ ਘਟਨਾਕ੍ਰਮ ਤੇ ਹਿੰਸਾ ਅਤੇ ਤੋੜ-ਫੋੜ ਵਿਚ ਦਿੱਲੀ ਪੁਲਿਸ ਦੇ 394 ਜਵਾਨ ਜ਼ਖਮੀ ਹੋਏ ਹਨ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement