ਕਿਸਾਨੀ ਸੰਘਰਸ਼ 'ਚ ਸ਼ਾਮਿਲ ਨੌਜਵਾਨ ਦੀ ਠੰਢ ਲੱਗਣ ਨਾਲ ਹੋਈ ਮੌਤ
Published : Jan 28, 2021, 11:55 am IST
Updated : Jan 28, 2021, 12:07 pm IST
SHARE ARTICLE
farmer protest
farmer protest

ਦਿੱਲੀ ਵਿਖੇ ਕਿਸਾਨ ਅੰਦੋਲਨ 'ਚ ਠੰਢ ਲੱਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨ ਦਿੱਲੀ ਬਾਰਡਰ ‘ਤੇ ਡਟੇ ਹੋਏ ਹਨ। ਇਸ ਮੌਕੇ ਇਕ ਹੋਰ ਪ੍ਰਦਰਸ਼ਨਕਾਰੀ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਕਰਨਬੀਰ ਸਿੰਘ ਪੁੱਤਰ ਬਲਕਾਰ ਸਿੰਘ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਘੁਰਕਵਿੰਡ ਦਾ ਰਹਿਣ ਵਾਲਾ ਸੀ। ਦਿੱਲੀ ਵਿਖੇ ਕਿਸਾਨ ਅੰਦੋਲਨ 'ਚ ਠੰਢ ਲੱਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।

farmers protestfarmers protest

ਇਸ ਮੌਕੇ ਕਿਸਾਨ ਆਗੂ ਸਤਨਾਮ ਸਿੰਘ ਮਾਣੋਚਾਹਲ ਨੇ ਇਸ ਨੌਜਵਾਨ ਦੀ ਮੌਤ ਦਾ ਜ਼ਿੰਮੇਵਾਰ ਕੇਂਦਰ ਸਰਕਾਰ ਨੂੰ ਠਹਿਰਾਇਆ ਹੈ। ਜ਼ਿਕਰਯੋਗ ਹੈ ਕਿ ਕਿਸਾਨੀ ਅੰਦੋਲਨ ਦੌਰਾਨ ਹੁਣ ਤਕ 100 ਦੇ ਕਰੀਬ ਕਿਸਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।  

Farmer ProtestFarmer Protest

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement