
ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ,
ਨਵੀਂ ਦਿੱਲੀ : ਸਿੰਘੂ ਬਾਰਡਰ ‘ਤੇ ਪੰਜਾਬ ਅਤੇ ਹਰਿਆਣੇ ਦੇ ਨੌਜਵਾਨਾਂ ਨੇ ਸਾਂਝੇ ਰੂਪ ਚ ਤਿਰੰਗਾ ਮਾਰਚ ਕੱਢ ਕੇ ਸਾਂਝੀਵਾਲਤਾ ਦਾ ਸਬੂਤ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰਿਆਂ ‘ਤੇ ਕੁਝ ਸ਼ਰਾਰਤੀ ਅਨਸਰ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ । ਸਿੰਘੂ ਬਾਰਡਰ ‘ਤੇ ਮੌਜੂਦ ਨੌਜਵਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ , ਉਨ੍ਹਾਂ ਕਿਹਾ ਕਿ ਸਿੰਘੂ ਬਾਰਡਰ ਦਾ ਮਾਹੌਲ ਆਮ ਦਿਨਾਂ ਵਰਗਾ ਹੈ , ਇੱਥੇ ਕਿਸੇ ਵੀ ਤਰ੍ਹਾਂ ਦੀ ਕੋਈ ਦਹਿਸ਼ਤ ਅਤੇ ਨਿਰਾਸਤਾ ਵਾਲਾ ਮਾਹੌਲ ਨਹੀਂ ਹੈ ।
photoਇਸ ਤਿਰੰਗਾ ਮਾਰਚ ਦੀ ਅਗਵਾਈ ਬਲਬੀਰ ਸਿੰਘ ਰਾਜੇਵਾਲ, ਦਰਸ਼ਨਪਾਲ ਤੋਂ ਇਲਾਵਾ ਹੋਰ ਸੀਨੀਅਰ ਆਗੂਆਂ ਨੇ ਕੀਤੀ । ਉਨ੍ਹਾਂ ਕਿਹਾ ਕਿ ਇਸ ਤਿਰੰਗੇ ਮਾਰਚ ਦਾ ਸੰਦੇਸ਼ ਲੋਕਾਂ ਵਿੱਚ ਸ਼ਾਂਤੀ ਭਾਈਚਾਰਾ ਬਣਾਈ ਰੱਖਣ ਨਾਂ ਹੈ । ਆਗੂਆਂ ਨੇ ਕਿਹਾ ਕਿ ਤਿਰੰਗਾ ਮਾਰਚ ਕਰਕੇ ਦੇਸ਼ ਵਿਦੇਸ਼ ਵਿੱਚ ਵੱਸਦੇ ਲੋਕਾਂ ਨੂੰ ਇਹ ਸੰਦੇਸ਼ ਦੇਣਾ ਚਾਹੁੰਦੇ ਹਾਂ ਕਿ ਕਿਸਾਨ ਸੰਘਰਸ਼ ਮੋਰਚਾ ਚੜ੍ਹਦੀ ਕਲਾ ਵਿੱਚ ਹੈ ।
photoਨੌਜਵਾਨਾਂ ਨੇ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਕਿਸਾਨੀ ਅੰਦੋਲਨ ਨੂੰ ਦੇ ਖ਼ਿਲਾਫ਼ ਪ੍ਰਚਾਰ ਕਰ ਕੇ ਦੇਸ਼ ਵਿਦੇਸ਼ ਦੇ ਲੋਕਾਂ ਵਿੱਚ ਗ਼ਲਤ ਸੰਦੇਸ਼ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹਨ । ਨੌਜਵਾਨਾਂ ਨੇ ਕਿਹਾ ਕਿ 26 ਜਨਵਰੀ ਨੂੰ ਤਿਰੰਗੇ ਝੰਡੇ ਦਾ ਕਿਤੇ ਕੋਈ ਅਪਮਾਨ ਨਹੀਂ ਹੋਇਆ । ਉਨ੍ਹਾਂ ਕਿਹਾ ਕਿ ਅੱਜ ਵੀ ਬਾਰਡਰ ‘ਤੇ ਤਿਰੰਗਾ ਯਾਤਰਾ ਹਰਿਆਣਾ ਪੰਜਾਬ ਦੇ ਕਿਸਾਨਾਂ ਵੱਲੋਂ ਸਾਂਝੇ ਰੂਪ ਵਿਚ ਤਿਰੰਗਾ ਯਾਤਰਾ ਕੱਢੀ ਗਈ ।
photo1ਨੌਜਵਾਨਾਂ ਨੇ ਮੋਰਚੇ ਖਿਲਾਫ ਫੈਲਾਈਆਂ ਜਾ ਰਹੀਆਂ ਅਫਵਾਹਾਂ ਨੂੰ ਦੂਰ ਕਰਦਿਆਂ ਕਿਹਾ ਕਿ ਜਿਹੜੇ ਲੋਕ ਕਹਿ ਰਹੇ ਹਨ ਕਿ ਧਰਨੇ ਵਿੱਚੋਂ ਵਾਪਸ ਜਾ ਰਹੇ ਹਨ ,ਅਜਿਹੀ ਕੋਈ ਗੱਲ ਨਹੀਂ ਹੈ, ਧਰਨੇ ਵਿਚੋਂ ਵਾਪਸ ਉਹੀ ਲੋਕ ਜਾ ਰਹੇ ਹਨ ਜਿਹੜੇ ਛੱਬੀ ਜਨਵਰੀ ਦੀ ਪਰੇਡ ਵਿੱਚ ਭਾਗ ਲੈਣ ਆਏ ਸਨ । ਨੌਜਵਾਨਾਂ ਨੇ ਸਮੂਹ ਪੰਜਾਬ ਸਮੇਤ ਦੇਸ਼ ਦੇ ਲੋਕਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਕਿਸਾਨੀ ਅੰਦੋਲਨ ਚੜ੍ਹਦੀ ਕਲਾ ਵਿੱਚ ਹੈ ।