
ਇਹ ਧਰਨਾਕਾਰੀ ਦਿੱਲੀ-ਸ਼ਾਹਜਹਾਂਪੁਰ ਬਾਰਡਰ ਉੱਪਰ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਨ।
ਨਵੀਂ ਦਿੱਲੀ- ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ 'ਤੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਲਾਲ ਕਿਲ੍ਹਾ ਤੇ ਆਸਪਾਸ ਇਲਾਕਿਆਂ ਵਿਚ ਸੁਰੱਖਿਆ ਦੇ ਭਾਰੀ ਪ੍ਰਬੰਧ ਕੀਤੇ ਹੋਏ ਹਨ। ਇਸ ਦੇ ਨਾਲ ਹੀ ਯੂਪੀ ਵਿਚ ਧਰਨਾ ਦੇ ਰਹੇ ਕਿਸਾਨਾਂ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਸਖ਼ਤੀ ਹੁੰਦਾ ਨਜ਼ਰ ਆ ਰਿਹਾ ਹੈ। ਦੱਸ ਦੇਈਏ ਬੀਤੇ ਦਿਨੀ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਗਾਜ਼ੀਪੁਰ ਬਾਰਡਰ ਦੀ ਬਿਜਲੀ ਕੱਟ ਦਿੱਤੀ ਤਾਂ ਬਾਗਪਤ ਦੇ ਬੜੌਤ ਵਿਚ ਧਰਨਾ ਦੇ ਰਹੇ ਕਿਸਾਨਾਂ ਦਾ ਜ਼ਬਰੀ ਧਰਨਾ ਚੁਕਵਾ ਦਿੱਤਾ।
ਇਸ ਦੌਰਾਨ ਪੱਛਮੀ ਉੱਤਰ ਪ੍ਰਦੇਸ਼ ਦੇ ਬਾਗਪਤ ਵਿਚ ਇਕ ਹਾਈਵੇਅ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਰਾਤੋ-ਰਾਤ ਹਟਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਖ਼ਬਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਯੂਪੀ ਪੁਲਿਸ ਨੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਨੋਟਿਸ ਦਾ ਹਵਾਲਾ ਦੇ ਕੇ ਕਿਸਾਨਾਂ ਨੂੰ ਇੱਥੋਂ ਹਟਾ ਦਿੱਤਾ ਹੈ। ਇਸ ਨੋਟਿਸ ਵਿਚ ਨਿਰਮਾਣ ਗਤੀਵਿਧੀਆਂ ਵਿਚ ਦੇਰੀ ਹੋਣ ਦੀ ਗੱਲ ਕਹੀ ਗਈ ਹੈ। ਇਹ ਧਰਨਾਕਾਰੀ ਦਿੱਲੀ-ਸ਼ਾਹਜਹਾਂਪੁਰ ਬਾਰਡਰ ਉੱਪਰ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਨ।
ghazipur border
ਨਿਊਜ਼ ਏਜੰਸੀ ਏਐਨਆਈ ਮੁਤਾਬਕ ਬਾਗਪਤ ਦੇ ਏਡੀਐਮ ਅਮਿਤ ਕੁਮਾਰ ਸਿੰਘ ਨੇ ਕਿਹਾ, ‘ਐਨਐਚਏਆਈ ਨੇ ਸਾਨੂੰ ਇਕ ਚਿੱਠੀ ਲਿਖੀ ਸੀ, ਜਿਸ ਵਿਚ ਕਿਸਾਨਾਂ ਦੇ ਪ੍ਰਦਰਸ਼ਨ ਦੇ ਚਲਦਿਆਂ ਸੜਕ ਨਿਰਮਾਣ ਗਤੀਵਿਧੀਆਂ ਵਿਚ ਦੇਰੀ ਹੋਣ ਦੀ ਗੱਲ ਕਹੀ ਗਈ ਸੀ। ਅਸੀਂ ਕਿਸਾਨਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਪ੍ਰਦਰਸ਼ਨ ਵਾਲੀ ਥਾਂ ਤੋਂ ਹਟਾ ਦਿੱਤਾ ਹੈ’।