ਮਹਾਰਾਸ਼ਟਰ: ਕੱਪੜਾ ਡਾਈ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਹੋਇਆ ਨੁਕਸਾਨ
Published : Jan 28, 2021, 10:06 am IST
Updated : Jan 28, 2021, 10:06 am IST
SHARE ARTICLE
Maharashtra
Maharashtra

ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ।

ਮੁੰਬਈ: ਮਹਾਰਾਸ਼ਟਰ ਦੇ ਭਿਵੰਡੀ 'ਚ ਇਕ ਕੱਪੜਾ ਡਾਈ ਕਰਨ ਵਾਲੀ ਕੰਪਨੀ 'ਚ ਭਿਆਨਕ ਅੱਗ ਲੱਗ ਗਈ ਪਰ ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਨਹੀਂ ਪਤਾ ਲੱਗਾ ਹੈ। ਅੱਗ ਜ਼ਿਆਦਾ ਹੋਣ ਕਰਕੇ ਪੂਰੀ ਬਿਲਡਿੰਗ ਲਪੇਟ 'ਚ ਆ ਗਈ। ਅੱਗ ਲੱਗਣ ਕਾਰਨ ਕਰੋੜਾਂ ਦੇ ਨੁਕਸਾਨ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ। ਸਭ ਤੋਂ ਚੰਗੀ ਗੱਲ ਇਹ ਹੈ ਕਿ ਕੋਈ ਵੀ  ਜਾਨੀ ਨੁਕਸਾਨ ਨਹੀਂ ਹੋਇਆ ਹੈ। 

firefire

ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਅੱਗ ਬਝਾਊ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਤੇ ਅੱਗ ਬਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜੇ ਤਕ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਦੱਸ ਦੇਈਏ ਕਿ ਇਹ ਘਟਨਾ ਭਿਵੰਡੀ ਤਾਲੁਕਾ ਦੇ ਸਰਵਲੀ ਐਮਆਈਡੀਸੀ ਖੇਤਰ ਦੀ ਹੈ। 

ਇਸ ਕੰਪਨੀ ਵਿਚ ਅੱਗ ਕਿਵੇਂ ਲੱਗੀ ਅਜੇ ਤੱਕ ਇਸ ਦੀ ਜਾਣਕਾਰੀ ਸਾਹਮਣੇ ਨਹੀਂ ਆਈ। ਜਿਸ ਸਮੇਂ ਅੱਗ ਲੱਗੀ ਉਸ ਸਮੇਂ 30 ਤੋਂ 40 ਲੋਕ ਕੰਮ 'ਚ ਲੱਗੇ ਹੋਏ ਸਨ। ਅੱਗ ਦੀ ਸੂਚਨਾ ਮਿਲਦੇ ਹੀ ਸਾਰੇ ਕਰਮਚਾਰੀ ਸੁਰੱਖਿਅਤ ਬਾਹਰ ਨਿੱਕਲ ਗਏ। ਕੰਪਨੀ 'ਚ ਕੱਚੇ ਕੱਪੜੇ, ਤਿਆਰ ਕੱਪੜੇ ਤੇ ਯਾਰਨ ਦਾ ਵੱਡਾ ਸਟੌਕ ਰੱਖਿਆ ਗਿਆ ਸੀ। ਸਾਰੇ ਕੱਪੜੇ ਸੜ੍ਹ ਕੇ ਸੁਆਹ ਹੋ ਗਏ। ਕੱਪੜੇ ਸੜਨ ਕਾਰਨ ਕਰੋੜਾਂ ਦਾ ਨੁਕਸਾਨ ਹੋ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement